Punjab Cabinet ਦੀ ਅਹਿਮ ਮੀਟਿੰਗ ਅੱਜ: ਲਏ ਜਾ ਸਕਦੇ ਹਨ ਵੱਡੇ ਫੈਸਲੇ
ਚੰਡੀਗੜ੍ਹ, 14 ਅਗਸਤ 2025 (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ (Punjab Cabinet) ਦੀ ਫੇਰ ਇੱਕ ਅਹਿਮ ਬੈਠਕ ਬੁਲਾਈ। ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 14 ਅਗਸਤ 2025 ਨੂੰ ਦੁਪਿਹਰ 12 ਵਜੇ ਹੋਵੇਗੀ। ਇਹ ਕੈਬਨਿਟ ਬੈਠਕ ਮੁੱਖ ਮੰਤਰੀ ਨਿਵਾਸ ‘ਤੇ ਹੋਏਗੀ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਇਸ ਬੈਠਕ ‘ਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕੱਲ੍ਹ 15 ਅਗਸਤ ਨੂੰ ਆਜ਼ਾਦੀ ਦਿਹਾੜਾ ਹੈ ਅਤੇ ਇਸ ਮੌਕੇ ਪੰਜਾਬ ਸਰਕਾਰ ਲੋਕਾਂ ਲਈ ਕੋਈ ਨਵਾਂ ਐਲਾਨ ਕਰ ਸਕਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























