• Latest
  • Trending
ਆਪ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਆਪ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

8 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

34 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

39 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

48 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

53 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

12 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

12 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

13 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

13 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

13 hours ago
Hindi News
English News
Friday, November 13, 2026
No Result
View All Result
22 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

January 16, 2019
in ਪੰਜਾਬ
ਆਪ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਚੰਡੀਗੜ, 16 ਜਨਵਰੀ (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਅੱਜ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਉਹਨਾਂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਲਿਖੇ ਆਪਣੇ ਅਸਤੀਫੇ ਵਿਚ ਕਿਹਾ ਹੈ ਕਿ ਮੈਂ ਬਹੁਤ ਦੁਖੀ ਮਨ ਨਾਲ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਿਹਾ ਹਾਂ ਕਿਉਂਕਿ ਪਾਰਟੀ ਨੇ ਆਪਣੀ ਮੁੱਢਲੀ ਵਿਚਾਰਧਾਰਾ ਅਤੇ ਸਿਧਾਂਤਾਂ ਨੂੰ ਪੂਰੀ ਤਰਾਂ ਨਾਲ ਛਿੱਕੇ ਉੱਤੇ ਟੰਗ ਦਿੱਤਾ ਹੈ।
ਅੰਨਾ ਹਜਾਰੇ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਗਈ ਮੁੰਹਿਮ ਤੋਂ ਮੈਂ ਬਹੁਤ ਜਿਆਦਾ ਪ੍ਰਭਾਵਿਤ ਅਤੇ ਪ੍ਰੇਰਿਤ ਹੋਇਆ ਅਤੇ ਆਮ ਆਦਮੀ ਪਾਰਟੀ ਦਾ ਹਿੱਸਾ ਬਣਨ ਦਾ ਫੈਸਲਾ ਕਰ ਲਿਆ।ਦੇਸ਼ ਅਤੇ ਵਿਸ਼ੇਸ਼ ਤੋਰ ਉੱਤੇ ਪੰਜਾਬ ਦੇ ਸਮਾਜਿਕ ਸਿਆਸੀ ਹਲਾਤ ਸੁਧਾਰਨ ਲਈ ਮੈਂ ਹੈਡ ਟੀਚਰ ਦੀ ਆਪਣੀ ਸਰਕਾਰੀ ਨੋਕਰੀ ਛੱਡ ਦਿੱਤੀ ਭਾਂਵੇ ਕਿ ਮੇਰੀ ਨੋਕਰੀ ਦੇ ੪ ਸਾਲ ਹਾਲੇ ਬਾਕੀ ਸਨ। ਮੇਰੇ ਇਸ ਕਦਮ ਨੇ ਨਾ ਸਿਰਫ ਮੇਰੇ ਪਰਿਵਾਰ ਵਿਚ ਘਬਰਾਹਟ ਫੈਲਾ ਦਿੱਤੀ ਬਲਕਿ ਮੇਰਾ ਭਵਿੱਖ ਵੀ ਹਨੇਰੇ ਵਿੱਚ ਸੀ ਪਰੰਤੂ ਫਿਰ ਵੀ ਮੈਂ ਸਿਰਫ ਤੁਹਾਡੇ ਅਤੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਲੁਭਾਵਣੇ ਵਾਅਦਿਆਂ ਕਾਰਨ ਇਹ ਰਿਸਕ ਉਠਾਉਣ ਨੂੰ ਪਹਿਲ ਦਿੱਤੀ।
ਮੇਰੇ ਵਾਂਗ ਹੀ ਹੋਰ ਬਹੁਤ ਸਾਰੇ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਉੱਭਰ ਕੇ ਸਾਹਮਣੇ ਆਏ ਤੀਸਰੇ ਬਦਲ ਰਾਹੀ ਪੰਜਾਬ ਦੇ ਹਲਾਤ ਸੁਧਾਰਨ ਦਾ ਸੁਪਨਾ ਦੇਖਿਆ ਅਤੇ ਤਹਿ ਦਿਲ ਤੋਂ ਇਸ ਸੁਪਨੇ ਦੀ ਹਮਾਇਤ ਕਰਦੇ ਹੋਏ ੨੦੧੪ ਲੋਕ ਸਭਾ ਚੋਣਾਂ ਦੋਰਾਨ ਉਸ ਵੇਲੇ ਸੂਬੇ ਵਿੱਚੋਂ ੪ ਐਮ.ਪੀ ਜਿਤਾ ਕੇ ਭੇਜੇ ਜਦ ਦੇਸ਼ ਭਰ ਵਿੱਚ ਜਿਆਦਾਤਾਰ ਉਮੀਦਵਾਰਾਂ ਦੀਆਂ ਜਮਾਨਤਾਂ ਜਬਤ ਹੋ ਗਈਆਂ ਸਨ। ਪੰਜਾਬੀਆਂ ਦੀਆਂ ਯੋਗਤਾਵਾਂ ਉੱਪਰ ਭਰੋਸਾ ਕਰਨ ਅਤੇ ਉਹਨਾਂ ਨੂੰ ਇਨਾਮ ਦੇਣ ਦੀ ਬਜਾਏ ਤੁਸੀਂ ਸਾਡੇ ਲੋਕਾਂ ਦੀ ਅਵਾਜ਼ ਦਬਾਉਣ ਲਈ ਬਾਹਰੀ ਵਿਅਕਤੀਆਂ ਦੀ ਇੱਕ ਫੋਜ ਭੇਜ ਦਿੱਤੀ। ਉਕਤ ਫੋਜ ਦੇ ਮੁਖੀ ਦੋ ਤਾਨਾਸ਼ਾਹ ਸੂਬੇਦਾਰ ਸਨ ਜਿਹਨਾਂ ਨੇ ਆਪਣੇ ਚਹੇਤਿਆਂ ਨੂੰ ਪ੍ਰਮੋਟ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ।ਇਸ ਤੋਂ ਬਾਅਦ ਪੈਸੇ ਦੇ ਲੈਣ ਦੇਣ, ਪੱਖਪਾਤ ਅਤੇ ਅੋਰਤਾਂ ਦੇ ਸੋਸ਼ਣ ਵਰਗੇ ਹਰ ਤਰਾਂ ਦੇ ਇਲਜਾਮ ਲਗਣੇ ਸ਼ੁਰੂ ਹੋ ਗਏ। ਪੰਜਾਬ ਦੇ ਅਨੇਕਾਂ ਆਪ ਵਲੰਟੀਅਰਾਂ ਨੇ ਇਹਨਾਂ ਦੀਆਂ ਗਤੀਵਿਧੀਆਂ ਖਿਲਾਫ ਤੁਹਾਡੇ ਕੋਲ ਸ਼ਿਕਾਇਤ ਕਰਨ ਦੀ ਕੋਸ਼ਿਸ਼ ਕੀਤੀ ਪਰੰਤੂ ਆਪਣੇ ਚਹੇਤਿਆਂ ਨੂੰ ਬਚਾਉਣ ਲਈ ਤੁਸੀਂ ਅੱਖਾਂ ਬੰਦ ਕਰੀ ਰੱਖੀਆਂ।
ਪਾਰਟੀ ਦੀ ਪ੍ਰਣਾਲੀ ਵਿੱਚ ਇਸ ਤਾਨਾਸ਼ਾਹੀ ਅਤੇ ਅਤਿ ਵਿਸ਼ਵਾਸ ਦੇ ਵਤੀਰੇ ਨੇ ੨੦੧੭ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਦਿੱਤੀ। ਇਸ ਤੋਂ ਕੋਈ ਵੀ ਸਬਕ ਨਾ ਸਿੱਖਦੇ ਹੋਏ ਤੁਸੀਂ ਸ਼ਰਮਨਾਕ ਹਾਰ ਦੇ ਨਤੀਜੇ ਲੱਭਣ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਮੁੜ ਫਿਰ ਪੰਜਾਬ ਦੀ ਵਾਗਡੋਰ ਦੁਰਗੇਸ਼ ਪਾਠਕ ਵਰਗੇ ਸ਼ਾਤਿਰ ਆਗੂਆਂ ਹੱਥ ਦੇ ਦਿੱਤੀ।
ਅਸੀਂ ਸਾਰੇ ਪੰਜਾਬ ਵਿੱਚ ਬਹੁਤ ਹੈਰਾਨ ਹੋਏ ਜਦ ਬਿਨਾਂ ਪੰਜਾਬ ਦੇ ਵਿਧਾਇਕਾਂ ਨੂੰ ਭਰੋਸੇ ਵਿੱਚ ਲਏ ਸੁਖਾਪਲ ਸਿੰਘ ਖਹਿਰਾ ਵਰਗੇ ਇੱਕ ਈਮਾਨਦਾਰ ਵਿਅਕਤੀ ਨੂੰ ਵਿਰੋਧੀ ਧਿਰ ਦੇ ਨੇਤਾ ਦੇ ਪਦ ਤੋਂ ਗੈਰਲੋਕਤੰਤਰਿਕ ਤਰੀਕੇ ਨਾਲ ਹਟਾਇਆ ਗਿਆ। ਭਾਂਵੇ ਕਿ ਤੁਹਾਡੇ ਕੁਝ ਪਸੰਦੀਦਾ ਵਿਧਾਇਕ ਦਿੱਲੀ ਪਹਿਲਾਂ ਤੋਂ ਹੀ ਸੋਚੀ ਗਈ ਮੀਟਿੰਗ ਵਿੱਚ ਬੁਲਾਏ ਗਏ ਸਨ ਪਰੰਤੂ ਜਿਆਦਾਤਰ ਵਿਧਾਇਕਾਂ ਨੂੰ ਵਟਸਐਪ ਰਾਹੀਂ ਇੱਕ ਚਿੱਠੀ ਭੇਜ ਕੇ ਉਸ ਉੱਪਰ ਹਸਤਾਖਰ ਕਰਨ ਲਈ ਦਬਾਅ ਬਣਾਇਆ ਗਿਆ। ਕੁਝ ਵਿਧਾਇਕਾਂ ਦੇ ਵਿਚਾਰ ਜਾਣਨ ਲਈ ਮਨੀਸ਼ ਸੋਸਦੀਆ ਨੇ ਫੋਨ ਵੀ ਕੀਤੇ ਪਰੰਤੂ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਗੈਰਸੰਵਿਧਾਨਕ ਤਰੀਕੇ ਨਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਨੇਤਾ ਤੋਂ ਹਟਾਏ ਜਾਣ ਸਮੇਂ ਮੇਰੇ ਵਿਚਾਰ ਜਾਣਨ ਵਾਸਤੇ ਨਾ ਤਾਂ ਮੈਨੂੰ ਕਿਸੇ ਮੀਟਿੰਗ ਵਿੱਚ ਬੁਲਾਇਆ ਗਿਆ ਅਤੇ ਨਾ ਹੀ ਮੈਨੂੰ ਫੋਨ ਕੀਤਾ ਗਿਆ। ਪੰਜਾਬੀਆਂ ਦੇ ਜਖਮਾਂ ਉੱਪਰ ਲੂਣ ਛਿੜਕਦੇ ਹੋਏ ਤੁਸੀਂ ਖਹਿਰਾ ਨੂੰ ਹਟਾਉਣ ਲਈ ਦਲਿਤ ਕਾਰਡ ਖੇਡਿਆ ਅਤੇ ਹਰਪਾਲ ਚੀਮਾ ਨੂੰ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕਰ ਦਿੱਤਾ। ਮੈਂ ਤੁਹਾਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਆਮ ਆਦਮੀ ਪਾਰਟੀ ਦਾ ਟਰੈਕ ਰਿਕਾਰਡ ਦੇਖਦੇ ਹੋਏ ਪੰਜਾਬ ਦਾ ਕੋਈ ਵੀ ਦਲਿਤ ਤੁਹਾਡੇ ਦਲਿਤ ਵਾਲੇ ਡਰਾਮੇ ਨਾਲ ਸਹਿਮਤ ਨਹੀਂ ਹੈ। ੨੦੧੭ ਚੋਣਾਂ ਤੋਂ ਬਾਅਦ ਪਾਰਟੀ ਦੇ ਸੰਗਠਨ ਵਿੱਚ ਵਿਸਥਾਰ ਕਰਦੇ ਸਮੇਂ ੨੬ ਜਿਲਾ ਪ੍ਰਧਾਨਾਂ ਵਿੱਚ ਕਿਸੇ ਵੀ ਦਲਿਤ ਨੂੰ ਪ੍ਰਧਾਨ ਨਹੀਂ ਲਗਾਇਆ ਗਿਆ, ਨਾ ਹੀ ਕਿਸੇ ਨੂੰ ਜੋਨ ਪ੍ਰਧਾਨ ਲਗਾਇਆ ਗਿਆ ਅਤੇ ਨਾ ਹੀ ਦਿੱਲੀ ਦੀਆਂ ਤਿੰਨ ਰਾਜ ਸਭਾ ਸੀਟਾਂ ਵਿੱਚੋਂ ਕੋਈ ਵੀ ਦਲਿਤ ਨੂੰ ਦਿੱਤੀ ਗਈ। ਜੇ ਤੁਸੀਂ ਕਮਜੋਰ ਵਰਗਾਂ ਅਤੇ ਦਲਿਤਾਂ ਦੀ ਬਿਹਤਰੀ ਲਈ ਇੰਨੇ ਹੀ ਚਿੰਤਤ ਹੋ ਤਾਂ ਤੁਸੀਂ ਆਮ ਆਦਮੀ ਪਾਰਟੀ ਦੀਆਂ ਉੱਚ ਤਿੰਨ ਪੋਜੀਸ਼ਨਾਂ ਕਨਵੀਨਰ, ਮੁੱਖ ਮੰਤਰੀ ਅਤੇ ਡਿਪਟੀ ਮੁੱਖ ਮੰਤਰੀ ਵਿੱਚੋਂ ਕੋਈ ਇੱਕ ਦਲਿਤ ਨੂੰ ਦੇ ਦੇਵੋ ਜੋ ਕਿ ਤੁਹਾਡੇ ਅਤੇ ਮਨੀਸ਼ ਸਿਸੋਦੀਆ ਕੋਲ ਹਨ।
ਡਰੱਗਸ ਦੇ ਦਾਗੀ ਸਾਬਕਾ ਮੰਤਰੀ ਬਿਕਰਮ ਮਜੀਠੀਆ ਕੋਲੋਂ ਤੁਹਾਡੇ ਵੱਲੋਂ ਮੰਗੀ ਗਈ ਕਾਇਰਤਾ ਭਰਪੂਰ ਮੁਆਫੀ ਨੇ ਸਿਆਸਤ ਵਿੱਚ ਤੁਹਾਡੇ ਦੋਹਰੇ ਮਾਪਦੰਡਾਂ ਦਾ ਖੁਲਾਸਾ ਕੀਤਾ। ਪੰਜਾਬ ਦੇ ਦਰਿਆਈ ਪਾਣੀਆਂ ਦੇ ਅਹਿਮ ਮੁੱਦੇ ਉੱਪਰ ਤੁਹਾਡੇ ਦੋਗਲੇ ਬਿਆਨਾਂ ਨੇ ਤੁਹਾਨੂੰ ਭਾਰਤ ਦੇ ਚਤੁਰ ਲੀਡਰਾਂ ਦੀ ਜਮਾਤ ਵਿੱਚ ਲਿਆ ਖੜਾ ਕੀਤਾ। ਸਾਰੀਆਂ ਤਾਕਤਾਂ ਦਾ ਕੇਂਦਰੀਕਰਨ ਆਪਣੇ ਕੋਲ ਕਰਕੇ ਤੁਸੀਂ ਆਪਣੇ ਸੱਭ ਤੋਂ ਅਹਿਮ ਵਾਅਦੇ ਸਵਰਾਜ ਤੋਂ ਵੀ ਸ਼ਰੇਆਮ ਮੁੱਕਰ ਗਏ ਹੋ।ਸਿਰਫ ਪਾਰਟੀ ਉੱਪਰ ਆਪਣਾ ਕਬਜ਼ਾ ਰੱਖਣ ਅਤੇ ਕਨਵੀਨਰ ਬਣੇ ਰਹਿਣ ਲਈ ਤੁਸੀਂ ਪਾਰਟੀ ਦੇ ਸੰਵਿਧਾਨ ਨੂੰ ਵੀ ਛਿੱਕੇ ਉੱਪਰ ਟੰਗ ਦਿੱਤਾ। ਕਾਂਗਰਸ ਨਾਲ ਮੁੜ ਮੁੜ ਹੋ ਰਹੀ ਤੁਹਾਡੀ ਗੱਲਬਾਤ ਵੀ ਸਿਆਸੀ ਮੋਕਾਪ੍ਰਸਤੀ ਦੀ ਇੱਕ ਉਦਾਹਰਣ ਹੈ ਜਿਸਨੇ ਕਿ ਭਾਰਤ ਦੇ ਲੋਕਾਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ।
ਕੰਮ ਕਰਨ ਦੇ ਤੁਹਾਡੇ ਤਾਨਾਸ਼ਾਹੀ ਤਰੀਕੇ ਕਾਰਨ ਪ੍ਰਸ਼ਾਂਤ ਭੂਸਨ, ਯੋਗੇਂਦਰ ਯਾਦਵ, ਮੇਧਾ ਪਾਟੀਕਰ, ਕਿਰਨ ਬੇਦੀ, ਡਾ. ਗਾਂਧੀ, ਐਚ.ਐਸ.ਖਾਲਸਾ, ਸੁੱਚਾ ਸਿੰਘ ਛੋਟੇਪੁਰ, ਗੁਰਪ੍ਰੀਤ ਘੁੱਗੀ, ਅਸ਼ੀਸ਼ ਖੈਤਾਨ, ਆਸੂਤੋਸ਼, ਐਚ.ਐਸ.ਫੂਲਕਾ ਆਦਿ ਵਰਗੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਾਂ ਤਾਂ ਪਾਰਟੀ ਛੱਡ ਗਏ ਹਨ ਜਾਂ ਤੁਸੀਂ ਉਹਨਾਂ ਨੂੰ ਬੇਇੱਜਤ ਕਰਕੇ ਪਾਰਟੀ ਵਿੱਚੋਂ ਕੱਢ ਦਿੱਤਾ ਹੈ।
ਇਸ ਲਈ ਦੁਖਦਾਈ ਘਟਨਾਕ੍ਰਮ ਅਤੇ ਹਲਾਤਾਂ ਜਿਹਨਾਂ ਕਾਰਨ ਆਮ ਆਦਮੀ ਪਾਰਟੀ ਵੀ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਆਦਿ ਵਰਗੀਆਂ ਰਵਾਇਤੀ ਭ੍ਰਿਸ਼ਟ ਪਾਰਟੀਆਂ ਦੀ ਕਤਾਰ ਵਿੱਚ ਆ ਗਈ ਹੈ, ਇਹਨਾਂ ਗੱਲਾਂ ਨੂੰ ਮੱਦੇਨਜਰ ਰੱਖਦੇ ਹੋਏ ਮੈਂ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

by Navjot
1 week ago
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਕੁੱਲ 2,196 ਘਟਨਾਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 