Cloud Burst :ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਬੱਦਲ ਫਟਣ ਕਾਰਨ ਭਾਰੀ ਤਬਾਹੀ
– ਬਣੇ ਹੜ੍ਹ ਵਰਗੇ ਹਾਲਾਤ; 10 ਲੋਕਾਂ ਦੀ ਮੌਤ ਦਾ ਖਦਸ਼ਾ
ਜੰਮੂ-ਕਸ਼ਮੀਰ, 14 ਅਗਸਤ 2025 (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਪੱਡਰ ਸਬ-ਡਿਵੀਜ਼ਨ ਵਿੱਚ ਵੀਰਵਾਰ ਦੁਪਹਿਰ ਕਰੀਬ 12:30 ਵਜੇ ਬੱਦਲ ਫਟ ਗਿਆ। ਇਸ ਨਾਲ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਹੁਣ ਤੱਕ 10 ਲੋਕਾਂ ਦੀ ਮੌਤ ਦਾ ਖਦਸ਼ਾ ਜਤਾਇਆ ਗਿਆ ਹੈ। ਬੱਦਲ ਫਟਣ ਵਾਲੀ ਥਾਂ ਵੱਲ ਜਾਣ ਵਾਲੀ ਸੜਕ ਪਾਣੀ ਵਿੱਚ ਰੁੜ੍ਹ ਗਈ ਹੈ।
ਜਾਣਕਾਰੀ ਅਨੁਸਾਰ ਪੱਡਰ ਦੇ ਚਿਸ਼ੋਟੀ ਪਿੰਡ ਵਿੱਚ ਮਚੈਲ ਮਾਤਾ ਮੰਦਰ ਨੇੜੇ ਬੱਦਲ ਫਟਣ ਦੀ ਘਟਨਾ ਵਾਪਰੀ ਹੈ। ਬੱਦਲ ਫਟਣ ਦੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਕੁਦਰਤੀ ਕਰੋਪੀ ਨਾਲ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ। ਬਚਾਅ ਟੀਮਾਂ ਮੌਕੇ ‘ਤੇ ਪਹੁੰਚਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ, ਮੋਦੀ ਸਰਕਾਰ ਵਿੱਚ ਮੰਤਰੀ ਜਤਿੰਦਰ ਸਿੰਘ ਨੇ ਸਥਾਨਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਘਟਨਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਮੌਕੇ ‘ਤੇ ਰਾਹਤ ਕਾਰਜਾਂ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।























