Punjab: ਤਰਨਤਾਰਨ ਜ਼ਿਮਨੀ ਚੋਣ: ਭਾਜਪਾ ਨੇ ਐਲਾਨਿਆ ਉਮੀਦਵਾਰ
ਚੰਡੀਗੜ੍ਹ, 14 ਅਗਸਤ 2025 (ਵਿਸ਼ਵ ਵਾਰਤਾ): ਭਾਜਪਾ ਨੇ ਤਰਨਤਾਰਨ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਸੰਧੂ ਦੇ ਨਾਮ ਦੇ ਐਲਾਨ ਤੋਂ ਬਾਅਦ ਭਾਜਪਾ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਹੈ।

ਦੱਸ ਦਈਏ ਕਿ ਤਰਨਤਾਰਨ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ 2 ਮਹੀਨੇ ਪਹਿਲਾਂ ਦੇਹਾਂਤ ਹੋ ਗਿਆ ਸੀ। ਉਹ ਕੈਂਸਰ ਤੋਂ ਪੀੜਤ ਸਨ। ਤਰਨਤਾਰਨ ਸੀਟ ਖਾਲੀ ਹੋਣ ਤੋਂ ਬਾਅਦ, ਹੁਣ ਇੱਥੇ ਉਪ ਚੋਣ ਹੋਣੀ ਹੈ। ਦੱਸ ਦਈਏ ਕਿ ਭਾਜਪਾ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਵੀ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਸੀ ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























