Punjab : ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖਤਮ
ਚੰਡੀਗੜ੍ਹ, 14 ਅਗਸਤ 2025 (ਵਿਸ਼ਵ ਵਾਰਤਾ): ਪੰਜਾਬ ‘ਚ ਪਿਛਲੇ 4 ਦਿਨਾਂ ਤੋਂ ਚੱਲ ਰਹੀ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖਤਮ ਹੋ ਗਈ ਹੈ। ਸਰਕਾਰ ਅਤੇ ਐਸੋਸੀਏਸ਼ਨ ਵਿਚਕਾਰ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਸਮਝੌਤਾ ਹੋ ਗਿਆ ਹੈ। ਦੱਸ ਦਈਏ ਕਿ ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਲਈ ਕੀਤੀ ਜਾ ਰਹੀ ਹੜਤਾਲ ਦੇ ਤੀਜੇ ਦਿਨ ਤੋਂ ਬਾਅਦ ਅਗਲੇ ਦੋ ਦਿਨ ਲਈ ਹੋਰ ਵਧਾ ਦਿੱਤੀ ਸੀ। ਜਿਸ ਕਾਰਨ ਵਿਭਾਗ ਦਾ ਸਾਰਾ ਕੰਮ ਠੱਪ ਰਿਹਾ।
ਹੁਣ ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਗਿਆ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਮੀਟਿੰਗ ਤੋਂ ਬਾਅਦ ਮੁਲਾਜ਼ਮਾਂ ਨੇ ਹੜਤਾਲ ਖਤਮ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਸਰਕਾਰ ਸਰਕਾਰੀ ਕਰਮਚਾਰੀਆਂ ਦੀ ਹਰ ਜਾਇਜ਼ ਮੰਗ ਮੰਨਣ ਲਈ ਤਿਆਰ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























