PUNJAB : ਸੁਤੰਤਰਤਾ ਦਿਵਸ ਮੌਕੇ ਅੱਜ ਫਰੀਦਕੋਟ ‘ਚ ਰਾਜ ਪੱਧਰੀ ਸਮਾਗਮ
ਮੁੱਖ ਮੰਤਰੀ ਭਗਵੰਤ ਮਾਨ ਲਹਿਰਾਉਣਗੇ ਤਿਰੰਗਾ ; ਸਰੁੱਖਿਆ ਦੇ ਕੀਤੇ ਗਏ ਹਨ ਸਖ਼ਤ ਪ੍ਰਬੰਧ

ਚੰਡੀਗੜ੍ਹ, 15ਅਗਸਤ(ਵਿਸ਼ਵ ਵਾਰਤਾ) PUNJAB :ਇਸ ਵਾਰ ਪੰਜਾਬ ਸਰਕਾਰ ਆਜ਼ਾਦੀ ਦਿਵਸ ‘ਤੇ ਫਰੀਦਕੋਟ ਵਿੱਚ ਰਾਜ ਪੱਧਰੀ ਸਮਾਗਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਇੱਥੇ ਨਹਿਰੂ ਸਟੇਡੀਅਮ ਵਿੱਚ ਰਾਸ਼ਟਰੀ ਝੰਡਾ ਲਹਿਰਾਉਣਗੇ। ਇਸ ਮੌਕੇ ਤੇ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਲਗਭਗ 2,000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸੀਸੀਟੀਵੀ ਅਤੇ ਡਰੋਨ ਕੈਮਰਿਆਂ ਨਾਲ ਵੀ ਨਿਗਰਾਨੀ ਰੱਖੀ ਜਾਵੇਗੀ। ਇਲਾਕੇ ਨੂੰ ਨੋ-ਫਲਾਈਂਗ ਜ਼ੋਨ ਐਲਾਨਿਆ ਗਿਆ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਵੀਰਵਾਰ ਸ਼ਾਮ ਨੂੰ ਰਾਜ ਪੱਧਰੀ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਫਰੀਦਕੋਟ ਪਹੁੰਚੇ ਹਨ। ਫਰੀਦਕੋਟ ਪਹੁੰਚਣ ‘ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।

ਜਾਣਕਾਰੀ ਅਨੁਸਾਰ ਉਹ ਪਹਿਲਾਂ ਅੱਜ ਇਤਿਹਾਸਕ ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਣ ਲਈ ਪਹੁੰਚਣਗੇ। ਇਸ ਤੋਂ ਬਾਅਦ ਉਹ ਰਾਜ ਪੱਧਰੀ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਜਿੱਥੇ ਉਹ ਰਾਸ਼ਟਰੀ ਝੰਡਾ ਲਹਿਰਾਉਣਗੇ। ਇਸ ਤੋਂ ਬਾਅਦ ਮਾਰਚ ਪਾਸਟ ਨੂੰ ਸਲਾਮੀ ਦਿੱਤੀ ਜਾਵੇਗੀ। ਵੱਖ-ਵੱਖ ਵਿਭਾਗਾਂ ਵੱਲੋਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਅੰਤ ਵਿੱਚ, ਮੁੱਖ ਮੰਤਰੀ 26 ਸ਼ਖਸੀਅਤਾਂ, ਪੁਲਿਸ ਕਰਮਚਾਰੀਆਂ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨਗੇ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕੰਮ ਕੀਤਾ ਹੈ। ਇਸ ਮੌਕੇ 4 ਪੁਲਿਸ ਕਰਮਚਾਰੀਆਂ ਨੂੰ ਮੁੱਖ ਮੰਤਰੀ ਰੱਖਿਅਕ ਮੈਡਲ ਅਤੇ 15 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 18 ਆਗੂ ਤਿਰੰਗਾ ਲਹਿਰਾਉਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























