• Latest
  • Trending
Amritsar : ਆਜ਼ਾਦੀ ਦਿਵਸ ਮੌਕੇ ਸਿਹਤ ਮੰਤਰੀ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ

Amritsar : ਆਜ਼ਾਦੀ ਦਿਵਸ ਮੌਕੇ ਸਿਹਤ ਮੰਤਰੀ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

2 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

3 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

3 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

4 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

6 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

6 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

6 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

7 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

7 hours ago
Hindi News
English News
Thursday, November 12, 2026
No Result
View All Result
18 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : ਆਜ਼ਾਦੀ ਦਿਵਸ ਮੌਕੇ ਸਿਹਤ ਮੰਤਰੀ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ

"ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ" - ਬਲਬੀਰ ਸਿੰਘ

August 15, 2025
in ਖਬਰਾਂ, ਪੰਜਾਬ
Amritsar : ਆਜ਼ਾਦੀ ਦਿਵਸ ਮੌਕੇ ਸਿਹਤ ਮੰਤਰੀ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ

Amritsar : ਆਜ਼ਾਦੀ ਦਿਵਸ ਮੌਕੇ ਸਿਹਤ ਮੰਤਰੀ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ

“ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ” – ਬਲਬੀਰ ਸਿੰਘ

ਅੰਮ੍ਰਿਤਸਰ, 15 ਅਗਸਤ 2025 (ਵਿਸ਼ਵ ਵਾਰਤਾ): ਦੇਸ਼ ਦੀ ਆਜ਼ਾਦੀ ਦੀ 79ਵੇਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ (Amritsar) ਵਿਖੇ ਕਰਵਾਏ ਜਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਡਾਕਟਰ ਬਲਬੀਰ ਸਿੰਘ, ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਮੰਤਰੀ, ਪੰਜਾਬ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ।

ਉਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵੱਲ ਨਿਰੰਤਰ ਯਤਨ ਜਾਰੀ ਹਨ। ਉਨਾਂ ਕਿਹਾ ਕਿ ਪੰਜਾਬ ਦੇ ਕਿਸਾਨ ਦੀ ਆਰਥਿਕ ਖੁਸ਼ਹਾਲੀ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਖੇਤੀਬਾੜੀ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਕਿਰਸਾਨੀ ਦੀ ਦਿਸ਼ਾ ਅਤੇ ਦਸ਼ਾ ਬਦਲੀ ਜਾਵੇਗੀ।

ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਦੇਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਹੁਤ ਸਾਰੇ ਕ੍ਰਾਂਤੀਕਾਰੀ ਫੈਸਲੇ ਲਾਗੂ ਕੀਤੇ ਹਨ। ਬਹੁਤ ਸਾਰੀਆਂ ਲੋਕ ਪੱਖੀ ਸਕੀਮਾਂ ਤੇ ਨੀਤੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ਼ੁਰੂ ਕੀਤੀਆਂ ਹਨ। ਆਮ ਆਦਮੀ ਕਲੀਨਿਕਾਂ ਦਾ ਵਿਸਥਾਰ, ਨਵੀਆਂ ਐਂਬੂਲੈਂਸਾਂ, ਮੁਫਤ ਬਿਜਲੀ, ਈਜ਼ੀ ਰਜਿਸਟਰੀ, ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਤੇ ਟੋਭਿਆ ਦੀ ਸਫਾਈ, ਟੇਲਾਂ ਤੱਕ ਪਾਣੀ ਪੁੱਜਦਾ ਕੀਤਾ, ਯੁੱਧ ਨਸ਼ਿਆਂ ਵਿਰੁੱਧ, ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ, ਪੇਂਡੂ ਖੇਡ ਮੈਦਾਨਾਂ ਦੀ ਉਸਾਰੀ, ਖਿਡਾਰੀਆਂ ਨੂੰ ਨੌਕਰੀ ਤੇ ਵੱਡੇ ਖੇਡ ਮੁਕਾਬਲਿਆਂ ਤੋਂ ਪਹਿਲਾਂ ਤਿਆਰੀ ਭੱਤੇ ਦੇਣੇ, ਸਾਰਿਆਂ ਲਈ 10 ਲੱਖ ਦਾ ਸਿਹਤ ਬੀਮਾ ਅਤੇ ਸਨਅਤਾਂ ਦੇ ਵਿਕਾਸ ਲਈ ਉਦਯੋਗਪਤੀਆਂ ਦੀਆਂ ਕਮੇਟੀਆਂ ਦਾ ਗਠਨ ਆਦਿ ਅਜਿਹੇ ਫੈਸਲੇ ਹਨ ਜਿਸ ਨਾਲ ਪੰਜਾਬ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖਣ ਵੱਲ ਕਦਮ ਵਧਾ ਰਿਹਾ ਹੈ।
ਉਨਾਂ ਦੱਸਿਆ ਕਿ ਹੁਣ ਤੱਕ 55 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਕਿਰਤ ਕਾਨੂੰਨ ਸੌਖੇ ਕੀਤੇ ਗਏ ਤੇ ਭੀਖ ਮੰਗਣ ਵਾਲਿਆਂ ਖਿਲਾਫ ਵੱਡੀ ਮੁਹਿੰਮ ਚਲਾਈ ਗਈ ਹੈ। ਦੇਸ਼ ਭਰ ਵਿੱਚ ਆਪਣੀ ਤਰ੍ਹਾਂ ਦੀ ਵਿਸ਼ੇਸ਼ ‘ਸੜਕ ਸੁਰੱਖਿਆ ਫੋਰਸ’ ਨੇ ਸੜਕੀ ਹਾਦਸਿਆਂ ਵਿੱਚ ਵੱਡੀ ਕਮੀ ਲਿਆਂਦੀ ਹੈ। 15406 ਵਿਅਕਤੀਆਂ ਨੂੰ ਮੌਕੇ ’ਤੇ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਅਤੇ 19162 ਜ਼ਖਮੀ ਵਿਅਕਤੀਆਂ ਨੂੰ ਡਾਕਟਰੀ ਦੇਖਭਾਲ ਲਈ ਹਸਪਤਾਲਾਂ ਤੱਕ ਪਹੁੰਚਾਇਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। 19 ਨਵੰਬਰ ਤੋਂ ਲੈ ਕੇ 25 ਨਵੰਬਰ ਤੱਕ ਰਾਜ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਜੰਗਲਾਤ ਵਿਭਾਗ ਦੀ ਪਹਿਲਕਦਮੀ ਤਹਿਤ ‘ਸ੍ਰੀ ਗੁਰੂ ਤੇਗ਼ ਬਹਾਦਰ ਜੀ ਹਰਿਆਵਲ ਸੰਕਲਪ’ ਤਹਿਤ ਹਰੇਕ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਅੱਵਲ ਦਰਜੇ ਦੀਆਂ ਸਿਹਤ ਸੇਵਾਵਾਂ ਮੁੱਹਈਆ ਕਰਵਾਉਣ ਲਈ ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ 107 ਕਿਸਮ ਦੀਆਂ ਦਵਾਈਆਂ ਅਤੇ 47 ਕਿਸਮ ਦੇ ਲੈਬ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਨੇੜਲੇ ਭਵਿੱਖ ਵਿੱਚ ਸਰਕਾਰ ਵੱਲੋਂ 200 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਨਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 3.69 ਕਰੋੜ ਮਰੀਜ਼ਾਂ ਨੇ ਲਗਭਗ 1650 ਕਰੋੜ ਰੁਪਏ ਦਾ ਇਲਾਜ ਮੁਫ਼ਤ ਕਰਵਾਇਆ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਮੂਹ ਪੰਜਾਬੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੈਲਥ ਕਾਰਡ ਬਣਾਕੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਪ੍ਰਦਾਨ ਕੀਤਾ ਜਾਵੇਗਾ। ਇਹ ਸਕੀਮ 2 ਅਕਤੂਬਰ, 2025 ਤੋਂ ਲਾਗੂ ਹੋ ਜਾਵੇਗੀ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਡੇਂਗੂ ਵਿਰੋਧੀ ਮੁਹਿੰਮ ‘ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ’ ਸਫ਼ਲਤਾਪੂਰਵਕ ਚੱਲ ਰਹੀ ਹੈ ਅਤੇ ਇਸ ਨਾਲ ਮੌਤ ਦਰ ਵਿੱਚ ਵੱਡੀ ਕਮੀ ਆਈ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਹੁਣ 1,700 ਐਮ ਬੀ ਬੀ ਐਸ ਸੀਟਾਂ ਹਨ, ਜਿਨ੍ਹਾਂ ਵਿੱਚੋਂ 850 ਸਰਕਾਰੀ ਸੰਸਥਾਵਾਂ ਵਿੱਚ ਹਨ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਛੇ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ ਜਿਨ੍ਹਾਂ ਵਿੱਚ ਸੰਗਰੂਰ, ਕਪੂਰਥਲਾ, ਹੁਸ਼ਿਆਰਪੁਰ, ਮੋਗਾ, ਐਸ ਬੀ ਐਸ ਨਗਰ ਅਤੇ ਮਲੇਰਕੋਟਲਾ ਸ਼ਾਮਲ ਹਨ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਰਾਜ ਵਿੱਚ 55 ਨਸ਼ਾ ਮੁਕਤੀ ਕੇਂਦਰ ਅਤੇ 548 ਨਸ਼ਾ ਮੁਕਤੀ ਦਵਾਈ ਕੇਂਦਰਾਂ ਵਿੱਚ ਨਸ਼ੇ ਤੋਂ ਪੀੜਤ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। “ਯੁੱਧ ਨਸ਼ਿਆਂ ਵਿਰੁੱਧ” ਸਾਡੀ ਸਰਕਾਰ ਦੀ ਇੱਕ ਬੇਹੱਦ ਸਫਲ ਮੁਹਿੰਮ ਹੈ। ਇਸ ਦੇ ਨਾਲ ਹੀ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਮਿਸਾਲੀ ਪਹਿਲਕਦਮੀ ਤਹਿਤ ਐਂਟੀ-ਡਰੋਨ ਪ੍ਰਣਾਲੀ (ਏ.ਡੀ.ਐਸ.)ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਉਨਾਂ ਦੱਸਿਆ ਕਿ ਸਾਡੀ ਸਰਕਾਰ ਨੇ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਬੱਸਾਂ ਵਿੱਚ ਔਰਤਾਂ ਨੂੰ ਮੁਫਤ ਸਫਰ ਦੀ ਸਹੂਲਤ ਪ੍ਰਦਾਨ ਕੀਤੀ ਹੈ ਅਤੇ 1 ਅਪਰੈਲ 2024 ਤੋਂ ਲੈ ਕੇ 30 ਜੂਨ 2025 ਤੱਕ ਇਸ ਸਹੂਲਤ `ਤੇ ਲੱਗਭੱਗ 470 ਕਰੋੜ ਰੁਪਏ ਖਰਚ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ। 190 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਜੰਗੀ ਪੱਧਰ ‘ਤੇ ਤਿਆਰੀਆਂ ਜ਼ੋਰਾਂ ਨਾਲ ਜਾਰੀ ਹਨ। ਉਨਾਂ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ ਕੁੱਲ 3293 ਖੇਡ ਮੈਦਾਨਾਂ ਦੀ ਉਸਾਰੀ ਮੁਕੰਮਲ ਹੋ ਚੁੱਕੀ ਹੈ ਅਤੇ 1666 ਖੇਡ ਮੈਦਾਨਾਂ ‘ਤੇ ਕੰਮ ਵੱਲ ਰਿਹਾ ਹੈ। ਸੂਬਾ ਸਰਕਾਰ ਵੱਲੋਂ ‘ਜੀਵਨਜੋਤ ਪ੍ਰੋਜੈਕਟ’ ਰਾਹੀਂ ਸੜਕਾਂ ‘ਤੇ ਭੀਖ ਮੰਗਦੇ ਬੱਚਿਆਂ ਨੂੰ ਸਕੂਲਾਂ ਵਿੱਚ ਦਾਖ਼ਲ ਕਰਵਾ ਕੇ ਉੱਚ ਮਿਆਰੀ ਸਿੱਖਿਆ ਦੇਣ ਅਤੇ ਬਾਲ ਤਸਕਰੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਇਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਦਾ ਸਾਡੀ ਸਰਕਾਰ ਦਿਲੋਂ ਸਤਿਕਾਰ ਕਰਦੀ ਹੈ। ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼ਰਿਤਾਂ ਨੂੰ ਸਿੱਧੀ ਭਰਤੀ ਵਿੱਚ 13% ਰਾਖਵਾਂਕਰਨ ਦਿੱਤਾ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: amritsarBreaking news in PunjabiLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Navratri Ashtami 2026: ਦੁਰਗਾ ਅਸ਼ਟਮੀ ਅੱਜ

Navratri Ashtami 2026: ਦੁਰਗਾ ਅਸ਼ਟਮੀ ਅੱਜ

by Ranjit Singh
4 weeks ago
0

Navratri Ashtami 2026: ਦੁਰਗਾ ਅਸ਼ਟਮੀ ਅੱਜ ਚੰਡੀਗੜ੍ਹ, 18 ਅਕਤੂਬਰ: (ਵਿਸ਼ਵ ਵਾਰਤਾ): ਨਵਰਾਤਰੀ ਦੇ ਅੱਠਵੇਂ ਦਿਨ, ਦੇਵੀ ਦੁਰਗਾ ਦੇ ਅੱਠਵੇਂ ਰੂਪ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 