PUNJAB : ED ਦੀ ਵੱਡੀ ਕਾਰਵਾਈ ; ਪੰਜਾਬ-ਹਰਿਆਣਾ ਅਤੇ ਮਹਾਰਾਸ਼ਟਰ ਵਿੱਚ 10 ਥਾਵਾਂ ‘ਤੇ ਕੀਤੀ ਛਾਪੇਮਾਰੀ

ਚੰਡੀਗੜ੍ਹ, 15ਅਗਸਤ(ਵਿਸ਼ਵ ਵਾਰਤਾ) PUNJAB : ਈਡੀ ਨੇ ਵੱਡੀ ਕਾਰਵਾਈ ਕਰਦਿਆਂ ਪੰਜਾਬ-ਹਰਿਆਣਾ ਅਤੇ ਮਹਾਰਾਸ਼ਟਰ ਵਿੱਚ 10 ਥਾਵਾਂ ਤੇ ਛਾਪੇਮਾਰੀ ਕੀਤੀ ਹੈ। ਜਿਸ ਦੀ ਜਾਣਕਾਰੀ ਈਡੀ ਵੱਲੋਂ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ।
ED, Jalandhar has conducted search operation at 10 residential & business premises across states of Punjab, Haryana and Maharashtra in connection with money laundering investigation related to M/s Vuenow group of companies comprising of M/s Vuenow Infratech Limited; its Director…
— ED (@dir_ed) August 15, 2025
ਈਡੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 14 ਅਗਸਤ, 2025 ਨੂੰ, ਜਲੰਧਰ ਈਡੀ ਨੇ ਪੰਜਾਬ, ਹਰਿਆਣਾ ਅਤੇ ਮਹਾਰਾਸ਼ਟਰ ਵਿੱਚ 10 ਘਰਾਂ ਅਤੇ ਕਾਰੋਬਾਰੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਮਨੀ ਲਾਂਡਰਿੰਗ ਮਾਮਲੇ ਵਿੱਚ ਵਿਊਨਾਉ ਗਰੁੱਪ ਆਫ਼ ਕੰਪਨੀਜ਼ ਵਿਰੁੱਧ ਕੀਤੀ ਗਈ ਸੀ, ਜਿਸ ਵਿੱਚ ਵਿਊਨਾਉ ਇੰਫਰਾਟੈਕ ਲਿਮਟਿਡ, ਇਸਦੇ ਡਾਇਰੈਕਟਰ ਰਾਹੁਲ ਆਨੰਦ ਭਾਰਗਵ ਅਤੇ ਇਸ ਨਾਲ ਜੁੜੇ ਹੋਰ ਲੋਕ ਸ਼ਾਮਲ ਹਨ। ਇਹ ਛਾਪਾ ਮਨੀ ਲਾਂਡਰਿੰਗ ਰੋਕਥਾਮ ਐਕਟ, 2002 ਦੇ ਤਹਿਤ ਕੀਤਾ ਗਿਆ ਸੀ। ਤਲਾਸ਼ੀ ਦੌਰਾਨ, ਈਡੀ ਨੇ 23.90 ਲੱਖ ਰੁਪਏ ਦੀ ਨਕਦੀ, ਇਲੈਕਟ੍ਰਾਨਿਕ ਸਾਮਾਨ ਅਤੇ ਕਈ ਇਤਰਾਜ਼ਯੋਗ ਦਸਤਾਵੇਜ਼ ਬਰਾਮਦ ਕੀਤੇ। ਇਸ ਤੋਂ ਇਲਾਵਾ, 63.49 ਕਰੋੜ ਰੁਪਏ ਦੇ ਸ਼ੇਅਰ ਅਤੇ 9.99 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ। ਕੁੱਲ ਮਿਲਾ ਕੇ, 73.72 ਕਰੋੜ ਰੁਪਏ ਦੀ ਜਾਇਦਾਦ ‘ਤੇ ਕਾਰਵਾਈ ਕੀਤੀ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























