ਪੁਤਿਨ ਨਾਲ ਮੁਲਾਕਾਤ ਤੋਂ ਬਾਅਦ ਟਰੰਪ ਨੇ ਜ਼ੇਲੇਂਸਕੀ ਨਾਲ ਕੀਤੀ ਫੋਨ ‘ਤੇ ਗੱਲਬਾਤ
– ਇਸ ਦਿਨ ਅਮਰੀਕਾ ਜਾਣਗੇ ਯੂਕਰੇਨ ਦੇ ਰਾਸ਼ਟਰਪਤੀ 
ਅਮਰੀਕਾ,16 ਅਗਸਤ 2025 (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਲਾਸਕਾ (Big Breaking) ਵਿੱਚ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਆਪਣੀ ਮੁਲਾਕਾਤ ਖਤਮ ਕਰਨ ਤੋਂ ਥੋੜ੍ਹੀ ਦੇਰ ਬਾਅਦ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਅਤੇ ਤੁਰੰਤ ਅਮਰੀਕਾ ਆਉਣ ਲਈ ਕਿਹਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰੇ ਦਾ ਏਜੰਡਾ ਯੂਕਰੇਨ ਯੁੱਧ, ਅਮਰੀਕੀ ਸਹਿਯੋਗ ਅਤੇ ਰੂਸ ‘ਤੇ ਦਬਾਅ ਪਾਉਣ ਦੀ ਰਣਨੀਤੀ ਹੋਵੇਗਾ।

ਜ਼ੇਲੇਂਸਕੀ ਨੇ ਐਕਸ ‘ਤੇ ਪੋਸਟ ਕੀਤਾ ਕਿ “ਉਨ੍ਹਾਂ ਦੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਡੇਢ ਘੰਟੇ ਦੀ ਗੱਲਬਾਤ ਹੋਈ। ਜ਼ੇਲੇਂਸਕੀ 18 ਅਗਸਤ ਨੂੰ ਵਾਸ਼ਿੰਗਟਨ ਡੀਸੀ ਜਾਣਗੇ ਅਤੇ ਟਰੰਪ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਯੂਕਰੇਨ ਪੂਰੀ ਤਾਕਤ ਨਾਲ ਸ਼ਾਂਤੀ ਸਥਾਪਤ ਕਰਨ ਲਈ ਤਿਆਰ ਹੈ।”
ਦੱਸ ਦਈਏ ਕਿ ਰੂਸੀ ਰਾਸ਼ਟਰਪਤੀ ਪੁਤਿਨ ਅਤੇ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਯੂਕਰੇਨ ਯੁੱਧ ਨੂੰ ਖਤਮ ਕਰਨ ਲਈ ਲਗਭਗ 3 ਘੰਟੇ ਮੁਲਾਕਾਤ ਕੀਤੀ। ਇਸ ਤੋਂ ਬਾਅਦ ਦੋਵਾਂ ਨੇਤਾਵਾਂ ਨੇ ਸਿਰਫ 12 ਮਿੰਟ ਲਈ ਇੱਕ ਸਾਂਝੀ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਦੇ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























