BIG NEWS: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪ੍ਰਭਾਵਿਤ ਖੇਤਰਾਂ ਦਾ ਦੌਰਾ – ਰਾਹਤ ਕਾਰਜਾਂ ਦੀ ਕੀਤੀ ਸਮੀਖਿਆ
ਪੀਣ ਵਾਲਾ ਪਾਣੀ , ਸੁੱਕਾ ਰਾਸ਼ਨ ਤੇ ਪਸ਼ੂਆਂ ਲਈ ਸਾਈਲੇਜ ਦੀ ਸਪਲਾਈ ਹੋਰ ਅਸਰਦਾਰ ਢੰਗ ਨਾਲ ਕਰਨ ਲਈ ਕਿਹਾ
ਰਾਹਤ ਕੇਂਦਰ ਲੱਖ ਵਰਿਆਂਹ ਦਾ ਵੀ ਲਿਆ ਜਾਇਜ਼ਾ
ਸੁਲਤਾਨਪੁਰ ਲੋਧੀ/ ਕਪੂਰਥਲਾ, 17 ਅਗਸਤ (ਵਿਸ਼ਵ ਵਾਰਤਾ); ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਬਿਆਸ ਦਰਿਆ ਦੇ ਪਾਣੀ ਦੇ ਵਧੇ ਪੱਧਰ ਕਾਰਨ ਪ੍ਰਭਾਵਿਤ ਖੇਤਰਾਂ ਦਾ ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਨਵਨੀਤ ਕੌਰ ਬੱਲ ਵੱਲੋਂ ਦੌਰਾ ਕਰਕੇ ਰਾਹਤ ਕਾਾਰਜਾਂ ਦਾ ਜਾਇਜ਼ਾ ਲਿਆ ਗਿਆ ।
ਉਨ੍ਹਾਂ ਲੱਖ ਵਰਿਆਂਹ ਵਿਖੇ ਬਣਾਏ ਗਏ ਰਾਹਤ ਕੇਂਦਰ ਵਿਖੇ ਜਾ ਕੇ ਮੈਡੀਕਲ ਟੀਮਾਂ ਵੱਲੋਂ ਲੋਕਾਂ ਦੀ ਸਿਹਤ ਸਹੂਲਤਾਂ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ । ਉਨ੍ਹਾਂ ਕਿਹਾ ਕਿ ਗਰਮੀ ਤੇ ਹੁੰਮਸ ਦੇ ਮੱਦੇਨਜ਼ਰ ਲੋਕਾਂ ਨੂੰ ਓ ਆਰ ਐਸ ਦੇ ਪੈਕਟ ਖੁੱਲੀ ਮਾਤਰਾ ਵਿੱਚ ਦਿੱਤੇ ਜਾਣ ।
ਇਸ ਤੋਂ ਇਲਾਵਾ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵੀ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ – ਨਾਲ ਲੋਕਾਂ ਨੂੰ ਜ਼ਰੂਰੀ ਦਵਾਈਆਂ ਵੀ ਲਗਾਤਾਰ ਪ੍ਰਦਾਨ ਕਰਨ ਲਈ ਕਿਹਾ ਗਿਆ ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨਾਲ ਗੱਲਬਾਤ ਵੀ ਕੀਤੀ ਗਈ । ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੀਣ ਵਾਲਾ ਪਾਣੀ , ਸੁੱਕਾ ਰਾਸ਼ਨ ਤੇ ਪਸ਼ੂਆਂ ਲਈ ਸਾਈਲੇਜ ਦੀ ਸਪਲਾਈ ਹੋਰ ਅਸਰਦਾਰ ਢੰਗ ਨਾਲ ਕਰਨ ।
ਇਸ ਮੌਕੇ ਐਸ ਡੀ ਐਮ ਅਲਕਾ ਕਾਲੀਆ , ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਰਮਿੰਦਰ ਕੁਮਾਰ ਤੇ ਹੋਰ ਹਾਜ਼ਰ ਸਨ ।























