• Latest
  • Trending
PUNJAB: ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ਨੂੰ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ ਦੀ ਚੁਣੌਤੀ

PUNJAB: ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ਨੂੰ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ ਦੀ ਚੁਣੌਤੀ

1 year ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

22 seconds ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

4 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

9 minutes ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

13 minutes ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

1 hour ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

10 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

10 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

11 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

11 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

11 hours ago
Hindi News
English News
Saturday, November 14, 2026
No Result
View All Result
17 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ਨੂੰ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ ਦੀ ਚੁਣੌਤੀ

ਕਾਂਗਰਸ ਅਤੇ ਅਕਾਲੀ ਦਲ ਪਾਟੋਧਾੜ ਦਾ ਸ਼ਿਕਾਰ

August 18, 2025
in ਖਬਰਾਂ, ਪੰਜਾਬ
PUNJAB: ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ਨੂੰ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ ਦੀ ਚੁਣੌਤੀ

PUNJAB: ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ਨੂੰ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ ਦੀ ਚੁਣੌਤੀ

  • ਕਾਂਗਰਸ ਅਤੇ ਅਕਾਲੀ ਦਲ ਪਾਟੋਧਾੜ ਦਾ ਸ਼ਿਕਾਰ
  • ਡਰੱਗ ਮਾਫੀਆ ਦੇ ਸਰਗਣੇ ਨਾਲ ਨਰਮਾਈ ਨਹੀਂ ਵਰਤੀ ਜਾ ਸਕਦੀ
  • ਚਮਕੌਰ ਸਾਹਿਬ ਦੇ ਕਮਿਊਨਿਟੀ ਹੈਲਥ ਸੈਂਟਰ ਨੂੰ ਸਬ-ਡਿਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕੀਤਾ
  • ਉੱਭਰਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਅਤੇ ਸਟੈੱਮ ਮੋਬਾਈਲ ਬੱਸ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

PUNJAB: ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ਨੂੰ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ ਦੀ ਚੁਣੌਤੀ

ਚਮਕੌਰ ਸਾਹਿਬ (ਰੂਪਨਗਰ), 18 ਅਗਸਤ (ਵਿਸ਼ਵ ਵਾਰਤਾ):- PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਲੋਕਾਂ ਸਾਹਮਣੇ ਸਪੱਸ਼ਟ ਕਰਨ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਹਜ਼ਾਰਾਂ ਨੌਜਵਾਨਾਂ ਦੀਆਂ ਮੌਤਾਂ ਦੀ ਜ਼ਿੰਮੇਵਾਰੀ ਕੌਣ ਲਵੇਗਾ।
ਅੱਜ ਇੱਥੇ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਅਕਸਰ ਹੀ ਦਮਗਜ਼ੇ ਮਾਰਦੇ ਹਨ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਵੱਡੇ ਪੱਧਰ ’ਤੇ ਵਿਕਾਸ ਹੋਇਆ ਹੈ ਪਰ ਜਦੋਂ ਬਰਗਾੜੀ ਘਟਨਾ ਵਿੱਚ ਬੇਕਸੂਰ ਲੋਕਾਂ ’ਤੇ ਗੋਲੀਆਂ ਚਲਾਉਣ ਜਾਂ ਨਸ਼ਿਆਂ ਦੀ ਅਲਾਮਤ ਦਾ ਮਸਲਾ ਉਠਦਾ ਹੈ ਤਾਂ ਉਹ ਚੁੱਪ ਵੱਟ ਲੈਂਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਸਾਡੇ ਨੌਜਵਾਨਾਂ ਦੀ ਨਸਲਕੁਸ਼ੀ ਕੀਤੀ ਹੈ ਜਿਸ ਨਾਲ ਅਕਾਲੀਆਂ ਦੇ ਬਦਅਮਨੀ ਵਾਲੇ ਲੰਮੇ ਸ਼ਾਸਨ ਦੀ ਅਸਲ ਤਸਵੀਰ ਸਾਹਮਣੇ ਆਉਂਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ’ਤੇ ਚੁਟਕੀ ਲੈਂਦਿਆਂ ਕਿਹਾ, “ਸੱਤਾ ਵਿੱਚ ਹੁੰਦਿਆਂ ਤਾਂ ਬਾਦਲਾਂ ਨੇ ਆਪਣਾ ਕਾਰੋਬਾਰ ਹੀ ਵਧਾਇਆ ਹੈ ਜਦਕਿ ਸੂਬੇ ਅਤੇ ਲੋਕਾਂ ਨੂੰ ਉਨ੍ਹਾਂ ਦੇ ਰਹਿਮੋ-ਕਰਮ ਉਤੇ ਛੱਡ ਦਿੱਤਾ ਗਿਆ ਸੀ। ਸਾਲ 2007 ਤੋਂ 2017 ਤੱਕ ਦਾ ਸਮਾਂ ਸੂਬੇ ਦਾ ਸਭ ਤੋਂ ਕਾਲਾ ਦੌਰ ਸੀ ਜਦੋਂ ਟਰਾਂਸਪੋਰਟ, ਕੇਬਲ, ਰੇਤਾ, ਨਸ਼ਾ ਅਤੇ ਹੋਰ ਮਾਫੀਏ ਦੀ ਇਜਾਰੇਦਾਰੀ ਸੀ।”

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚ ਕਿਸੇ ਤੋਂ ਲੁਕਿਆ-ਛਿਪਿਆ ਨਹੀਂ ਕਿ ਅਕਾਲੀ ਦੇ ਸ਼ਾਸਨ ਦੌਰਾਨ ਨਸ਼ੇ ਦੇ ਸੌਦਾਗਰਾਂ ਨੂੰ ਸਰਪ੍ਰਸਤੀ ਦਿੱਤੀ ਜਾਂਦੀ ਸੀ ਜਿਸ ਕਰਕੇ ਨਸ਼ਿਆਂ ਦੀ ਅਲਾਮਤ ਨੇ ਸੂਬੇ ਵਿੱਚ ਪੈਰ ਪਸਾਰ ਲਏ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ‘ਜਰਨੈਲਾਂ’ ਨਾਲ ਕੋਈ ਲਿਹਾਜ਼ ਨਹੀਂ ਵਰਤੇਗੀ ਜਿਨ੍ਹਾਂ ਨੇ ਨਸ਼ਿਆਂ ਦਾ ਕਹਿਰ ਢਾਹ ਕੇ ਸਾਡੇ ਨੌਜਵਾਨਾਂ ਦੀ ਨਸਲਕੁਸ਼ੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰ ਜਿੱਥੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਦੀ ਪੁਸ਼ਤਪਨਾਹੀ ਕਰਦੇ ਸਨ, ਉਥੇ ਆਪਣੇ ਸਰਕਾਰੀ ਵਾਹਨਾਂ ਵਿੱਚ ਨਸ਼ਾ ਵੇਚਦੇ ਜਾਂ ਸਪਲਾਈ ਕਰਦੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਗੈਰ-ਕਾਨੂੰਨੀ ਹੱਥਕੰਡੇ ਵਰਤ ਕੇ ਸਰਮਾਇਆ ਇਕੱਠਾ ਕਰਨ ਵਾਲੇ ਲੀਡਰ ਹੁਣ ਜੇਲ੍ਹ ਵਿੱਚ ਸਹੂਲਤਾਂ ਭਾਲ ਰਹੇ ਹਨ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਸ਼ਿਆਂ ਨਾਲ ਨੌਜਵਾਨਾਂ ਦੇ ਘਰਾਂ ਵਿੱਚ ਸੱਥਰ ਵਿਛਾਉਣ ਵਾਲੇ ਜੇਲ੍ਹ ਵਿੱਚ ਵਿਸ਼ੇਸ਼ ਸਹੂਲਤ ਦੇ ਹੱਕਦਾਰ ਨਹੀਂ ਕਿਉਂਕਿ ਉਹ ਆਪਣੇ ਪਾਪਾਂ ਦੀ ਸਜ਼ਾ ਭੁਗਤ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡੂੰਘਾਈ ਨਾਲ ਕੀਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਨ੍ਹਾਂ ਲੀਡਰਾਂ ਨੇ ਨਸ਼ੇ ਦੇ ਕਾਰੋਬਾਰ ਰਾਹੀਂ ਵੱਡੇ ਪੱਧਰ ’ਤੇ ਪੈਸਾ ਇਕੱਠਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਜੁਰਮ ਲਈ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ।

ਨਸ਼ਿਆਂ ਦੇ ਦੋਸ਼ਾਂ ਹੇਠ ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਲੀਡਰ ਦਾ ਪੱਖ ਪੂਰਨ ਵਾਲੇ ਰਵਾਇਤੀ ਪਾਰਟੀਆਂ ਦੇ ਲੀਡਰ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਕਾਂਗਰਸੀ ਲੀਡਰ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ, ਭਾਜਪਾ ਲੀਡਰ ਕੈਪਟਨ ਅਮਰਿੰਦਰ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਨੇ ਖੁੱਲ੍ਹ ਕੇ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਰਵਾਇਤੀ ਪਾਰਟੀਆਂ ਦੀ ਆਪਸੀ ਮਿਲੀਭੁਗਤ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਸੱਤਾ ਵਿੱਚ ਹੁੰਦੇ ਸਨ ਤਾਂ ਇਕ-ਦੂਜੇ ਦੀਆਂ ਨਾਕਾਮੀਆਂ ਉਤੇ ਪਰਦਾ ਪਾ ਲੈਂਦੇ ਸਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਲੀਡਰਾਂ ਨੂੰ ਮੁੜ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਸਪੱਸ਼ਟ ਕਰਨ ਕਿ ਉਹ ਨਸ਼ਾ ਤਸਕਰਾਂ ਦੇ ਹੱਕ ਵਿੱਚ ਜਾਂ ਖਿਲਾਫ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਸਰਕਾਰੀ ਖਜ਼ਾਨੇ ਦੀ ਅੰਨ੍ਹੇਵਾਹ ਲੁੱਟ ਕੀਤੀ ਹੈ ਜਿਸ ਕਰਕੇ ਪੰਜਾਬੀਆਂ ਨੇ ਇਨ੍ਹਾਂ ਨੂੰ ਬਾਹਰ ਦਾ ਰਸਤਾ ਵਿਖਾਇਆ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਚਰਨਜੀਤ ਸਿੰਘ ਚੰਨੀ, ਸਾਬਕਾ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਹੋਰ ਵੱਡੇ ਲੀਡਰਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਹ ਲੀਡਰ ਬੁਖਲਾਹਟ ਵਿੱਚ ਆ ਕੇ ਸੱਤਾ ਲਈ ਤਰਲੋਮੱਛੀ ਹੋ ਰਹੇ ਹਨ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਜਿਨ੍ਹਾਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਨੇ ਨੌਜਵਾਨਾਂ ਦਾ ਸੂਬਾ ਸਰਕਾਰ ਦੇ ਕੰਮਕਾਜ ਵਿੱਚ ਵਿਸ਼ਵਾਸ ਵਧਾਇਆ ਹੈ ਜਿਸ ਕਾਰਨ ਨੌਜਵਾਨਾਂ ਨੇ ਵਿਦੇਸ਼ ਜਾਣ ਦਾ ਵਿਚਾਰ ਤਿਆਗ ਦਿੱਤਾ ਹੈ ਅਤੇ ਇੱਥੇ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ 90 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਲਈ ਨਿਰਵਿਘਨ ਬਿਜਲੀ ਮਿਲ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਕੋਈ ਸਮੱਸਿਆ ਨਹੀਂ ਆ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੇ ਹਿੱਤ ਦਾ ਧਿਆਨ ਰੱਖਿਆ ਹੈ ਜਿਸ ਕਾਰਨ ਪੰਜਾਬ ਅੱਗੇ ਵਧ ਰਿਹਾ ਹੈ।
ਸੜਕ ਸੁਰਖਿਆ ਫੋਰਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੈਂਕੜੇ ਜਾਨਾਂ ਬਚਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਹਰ ਸਾਲ 5,000 ਤੋਂ ਵੱਧ ਜਾਨਾਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਐਸ.ਐਸ.ਐਫ. ਦੇ ਗਠਨ ਨਾਲ ਅਜਿਹੀਆਂ ਮੌਤਾਂ ਵਿੱਚ 48 ਫੀਸਦੀ ਦੀ ਕਮੀ ਆਈ ਹੈ, ਜੋ ਕਿ ਦੂਜੇ ਸੂਬਿਆਂ ਲਈ ਵੀ ਮਿਸਾਲ ਕਾਇਮ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਫੋਰਸ ਵਿੱਚ ਵਿਸ਼ੇਸ਼ ਤੌਰ ‘ਤੇ ਭਰਤੀ ਤੇ ਸਿਖਲਾਈ ਪ੍ਰਾਪਤ ਜਵਾਨ ਸ਼ਾਮਲ ਹਨ, ਜਿਨ੍ਹਾਂ ਵਿੱਚ ਮਹਿਲਾਵਾਂ ਵੀ ਸ਼ਾਮਲ ਹਨ। ਇਹ ਫੋਰਸ 144 ਆਧੁਨਿਕ ਵਾਹਨਾਂ ਨਾਲ ਲੈਸ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੋਰਸ ਬਹੁਤ ਵਧੀਆ ਕੰਮ ਕਰ ਰਹੀ ਹੈ ਅਤੇ ਕਈ ਸੂਬਿਆਂ ਅਤੇ ਭਾਰਤ ਸਰਕਾਰ ਨੇ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਕੇਰਲਾ ਨੂੰ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ 848 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ, ਜਦੋਂ ਕਿ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਅਤੇ 45 ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਨੀਲਾ ਜਾਂ ਪੀਲਾ ਕਾਰਡ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਖ਼ਤਮ ਨਹੀਂ ਕਰ ਸਕਦਾ, ਸਿਰਫ਼ ਸਿੱਖਿਆ ਹੀ ਉਹ ਹਥਿਆਰ ਹੈ, ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਕੇ ਗਰੀਬੀ ਵਿੱਚੋਂ ਕੱਢ ਸਕਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਚਮਕੌਰ ਸਾਹਿਬ ਹਸਪਤਾਲ ਵਿੱਚ ਬਿਸਤਰਿਆਂ ਦੀ ਗਿਣਤੀ 30 ਤੋਂ ਵਧਾ ਕੇ 50 ਕਰ ਦਿੱਤੀ ਹੈ ਅਤੇ ਇਸ ਦਾ ਦਰਜਾ ਕਮਿਊਨਿਟੀ ਹੈਲਥ ਸੈਂਟਰ ਤੋਂ ਸਬ-ਡਿਵੀਜ਼ਨਲ ਹਸਪਤਾਲ ਵਿੱਚ ਅਪਗ੍ਰੇਡ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਵਿੱਚ ਮਾਹਿਰ ਡਾਕਟਰਾਂ ਦੀ ਗਿਣਤੀ ਪੰਜ ਤੋਂ ਵਧਾ ਕੇ 10 ਕਰ ਦਿੱਤੀ ਗਈ ਹੈ ਤਾਂ ਜੋ ਲੋਕ ਮਾਹਿਰ ਡਾਕਟਰਾਂ ਤੋਂ ਇਲਾਜ ਕਰਵਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਇਸ ਹਸਪਤਾਲ ਵਿੱਚ ਸਿਰਫ਼ ਦੋ ਮੈਡੀਕਲ ਅਫ਼ਸਰ (ਜਨਰਲ) ਹੁੰਦੇ ਸਨ ਪਰ ਹੁਣ ਇੱਥੇ ਚਾਰ ਮੈਡੀਕਲ ਅਫ਼ਸਰ (ਜਨਰਲ) ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਹਸਪਤਾਲ ਵਿੱਚ ਸਿਰਫ਼ ਇਕ ਅਪਰੇਸ਼ਨ ਥੀਏਟਰ ਸੀ ਪਰ ਹੁਣ ਇਕ ਹੋਰ ਅਪਰੇਸ਼ਨ ਥੀਏਟਰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜ ਆਮ ਆਦਮੀ ਕਲੀਨਿਕ ਅਤੇ 20 ਆਯੁਸ਼ਮਾਨ ਅਰੋਗਿਆ ਕੇਂਦਰ ਚਮਕੌਰ ਸਾਹਿਬ ਹਸਪਤਾਲ ਨਾਲ ਜੁੜੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸਟੈੱਮ ਮੋਬਾਈਲ ਬੱਸ ਨੂੰ ਵੀ ਹਰੀ ਝੰਡੀ ਦਿਖਾਈ ਗਈ, ਜੋ ਸਕੂਲਾਂ ਵਿੱਚ ਜਾਵੇਗੀ ਅਤੇ ਵਿਗਿਆਨ, ਤਕਨਾਲੋਜੀ, ਇੰਜਨੀਅਰਿੰਗ ਅਤੇ ਗਣਿਤ ਵਿੱਚ ਵਿਦਿਆਰਥੀਆਂ ਦੇ ਸੰਕਲਪਾਂ ਨੂੰ ਸਪੱਸ਼ਟ ਕਰਨ ਵਿੱਚ ਮਦਦ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਇਹ ਬੱਸ ਬੱਚਿਆਂ ਦੀ ਸਿੱਖਣ ਵਿੱਚ ਦਿਲਚਸਪੀ ਵਧਾਏਗੀ ਅਤੇ ਛੇਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਵਿਗਿਆਨ ਅਤੇ ਗਣਿਤ ਬਾਰੇ ਵਿਚਾਰ-ਵਟਾਂਦਰਾ ਸੈਸ਼ਨਾਂ ਵਿੱਚ ਆਪਣੀ ਕਾਬਲੀਅਤ ਸਾਬਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਰਾਹੀਂ ਵਿਦਿਆਰਥੀ ਪ੍ਰਯੋਗ ਵੀ ਕਰ ਸਕਣਗੇ, ਜਿਸ ਨਾਲ ਉਨ੍ਹਾਂ ਵਿੱਚ ਜਗਿਆਸਾ ਪੈਦਾ ਹੋਵੇਗੀ। ਭਗਵੰਤ ਸਿੰਘ ਮਾਨ ਨੇ ਸਟੇਡੀਅਮ ਵਿੱਚ ਉਭਰਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ। ਉਨ੍ਹਾਂ ਮੋਰਿੰਡਾ ਦੇ ਕਮਿਊਨਿਟੀ ਹੈਲਥ ਸੈਂਟਰ ਦੇ ਨਵੀਨੀਕਰਨ ਦੀ ਵੀ ਸ਼ੁਰੂਆਤ ਕੀਤੀ।
ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਤੇ ਹੋਰ ਵੀ ਹਾਜ਼ਰ ਸਨ।
——-

Tags: BREAKING NEWSBreaking news in PunjabiLatest Punjab newsLatest Punjab news in PunjabiPUNJABPUNJAB CMpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

by Ranjit Singh
November 14, 2026
0

Under-19 Men’s Asia Cup: ਫਾਈਨਲ 'ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਕ੍ਰਿਕਟ ਪ੍ਰੇਮੀਆਂ ਨੂੰ ਅੱਜ...

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

by Ranjit Singh
November 14, 2026
0

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
November 14, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

by Ranjit Singh
November 14, 2026
0

Under-19 Men’s Asia Cup: ਫਾਈਨਲ 'ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਕ੍ਰਿਕਟ ਪ੍ਰੇਮੀਆਂ ਨੂੰ ਅੱਜ...

Most Popular

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

by Ranjit Singh
4 days ago
0

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਰਾਸ਼ਟਰਪਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 