America : ਟਰੰਪ ਪ੍ਰਸ਼ਾਸਨ ਨੇ 6000 ਤੋਂ ਵੱਧ ਵਿਦਿਆਰਥੀ ਵੀਜ਼ੇ ਕੀਤੇ ਰੱਦ
– Students ਦੀਆਂ ਵਧੀਆਂ ਮੁਸ਼ਕਿਲਾਂ
ਅਮਰੀਕਾ, 19 ਅਗਸਤ 2025 (ਵਿਸ਼ਵ ਵਾਰਤਾ): ਵਿਦੇਸ਼ੀ ਵਿਦਿਆਰਥੀਆਂ (America) ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਟਰੰਪ ਪ੍ਰਸ਼ਾਸ਼ਨ (America) ਵੱਲੋਂ ਪਹਿਲਾਂ ਉਨ੍ਹਾਂ ਲਈ ਵੀਜ਼ਾ ਨਿਯਮ ਸਖ਼ਤ ਕੀਤੇ ਗਏ ਅਤੇ ਹੁਣ ਕਈ ਵਿਦਿਆਰਥੀ ਵੀਜ਼ੇ ਰੱਦ ਕਰ ਦਿੱਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਟਰੰਪ ਪ੍ਰਸ਼ਾਸਨ ਨੇ ਇੱਕ ਵੱਡਾ ਕਦਮ ਚੁੱਕਦਿਆਂ 6,000 ਤੋਂ ਵੱਧ ਵਿਦਿਆਰਥੀ ਵੀਜ਼ੇ ਰੱਦ ਕਰ ਦਿੱਤੇ ਹਨ। ਇਨ੍ਹਾਂ ਵਿੱਚ ਭਾਰਤੀ ਵਿਦਿਆਰਥੀਆਂ ਦੇ ਨਾਮ ਵੀ ਸ਼ਾਮਲ ਹਨ। ਇਹ ਵਿਦਿਆਰਥੀਆਂ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
ਅਮਰੀਕੀ ਵਿਦੇਸ਼ ਵਿਭਾਗ ਦੇ ਅਨੁਸਾਰ, ਇਹ ਵੀਜ਼ੇ ਓਵਰਸਟੇਅ, ਕਾਨੂੰਨ ਤੋੜਨ ਅਤੇ ਅੱਤਵਾਦ ਦਾ ਸਮਰਥਨ ਕਰਨ ਵਰਗੇ ਗੰਭੀਰ ਦੋਸ਼ਾਂ ਦੇ ਆਧਾਰ ‘ਤੇ ਰੱਦ ਕੀਤੇ ਗਏ ਹਨ। ਲਗਭਗ 4,000 ਵੀਜ਼ੇ ਅਜਿਹੇ ਵਿਦਿਆਰਥੀਆਂ ਅਤੇ ਸੈਲਾਨੀਆਂ ਦੇ ਰੱਦ ਕੀਤੇ ਗਏ ਜਿਨ੍ਹਾਂ ਨੇ ਨਿਯਮਾਂ ਅਤੇ ਅਮਰੀਕੀ ਕਾਨੂੰਨਾਂ ਦੀ ਉਲੰਘਣਾ ਕੀਤੀ।
ਇਸ ਤੋਂ ਪਹਿਲਾ ਵੀ ਵਿਦਿਆਰਥੀ ਵੀਜ਼ਾ ਲਈ ਅਪਲਾਈ ਕਰਨ ਦੌਰਾਨ ਵਿਦਿਆਰਥੀਆਂ ਦੇ ਸੋਸ਼ਲ ਮੀਡੀਆ ਖਾਤਿਆਂ ਦੀ ਜਾਂਚ ਕੀਤੀ ਜਾ ਰਹੀ ਹੈ।ਅਮਰੀਕੀ ਦੂਤਾਵਾਸ ਅਤੇ ਕੌਂਸਲੇਟ ਜਨਰਲ ਦੇ ਅਧਿਕਾਰੀਆਂ ਨੂੰ ਵੀਜ਼ਾ ਦੇਣ ਤੋਂ ਪਹਿਲਾਂ ਹਰੇਕ ਬਿਨੈਕਾਰ ਦੀ ਚੰਗੀ ਤਰ੍ਹਾਂ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਮਰੀਕਾ ਵਿਰੁੱਧ ਨਫ਼ਰਤ ਭਰੇ ਵਿਚਾਰ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਦੇਸ਼ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਾ ਦਿੱਤੀ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















