Afghanistan road accident : ਅਫਗਾਨਿਸਤਾਨ ‘ਚ ਵੱਡਾ ਬੱਸ ਹਾਦਸਾ, 71 ਲੋਕਾਂ ਦੀ ਮੌਤ
– ਟਰੱਕ ਅਤੇ ਮੋਟਰਸਾਈਕਲ ਨਾ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਭਿਆਨਕ ਅੱਗ
ਅਫਗਾਨਿਸਤਾਨ, 20 ਅਗਸਤ 2025 (ਵਿਸ਼ਵ ਵਾਰਤਾ): ਅਫਗਾਨਿਸਤਾਨ ਵਿੱਚ ਇੱਕ ਭਿਆਨਕ ਸੜਕ ਹਾਦਸਾ (Afghanistan road accident) ਵਾਪਰਿਆ ਹੈ। ਅਫਗਾਨਿਸਤਾਨ ਦੇ ਹੇਰਾਤ ਸੂਬੇ ਵਿੱਚ ਪ੍ਰਵਾਸੀਆਂ ਨਾਲ ਭਰੀ ਇੱਕ ਬੱਸ ਇੱਕ ਟਰੱਕ ਅਤੇ ਇੱਕ ਮੋਟਰਸਾਈਕਲ ਨਾਲ ਟਕਰਾ ਗਈ। ਇਸ ਹਾਦਸੇ ‘ਚ 71 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 17 ਬੱਚੇ ਵੀ ਸ਼ਾਮਲ ਹਨ। ਸਥਾਨਕ ਪੁਲਿਸ ਅਤੇ ਇੱਕ ਸੂਬਾਈ ਅਧਿਕਾਰੀ ਨੇ ਇਸ ਹਾਦਸੇ ਬਾਰੇ ਜਾਣਕਾਰੀ ਦਿੱਤੀ ਹੈ।

ਹੇਰਾਤ ਸੂਬਾਈ ਪੁਲਿਸ ਨੇ ਕਿਹਾ ਕਿ ਇਹ ਹਾਦਸਾ ਬੱਸ ਦੀ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਕਾਰਨ ਹੋਇਆ। ਇਹ ਸੜਕ ਹਾਦਸਾ ਹੇਰਾਤ ਸ਼ਹਿਰ ਦੇ ਬਾਹਰ ਗੁਜਾਰਾ ਜ਼ਿਲ੍ਹੇ ਵਿੱਚ ਵਾਪਰਿਆ।ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਬੱਸ ਈਰਾਨ ਤੋਂ ਕੱਢੇ ਗਏ ਅਫਗਾਨ ਪ੍ਰਵਾਸੀਆਂ ਨੂੰ ਲੈ ਕੇ ਰਾਜਧਾਨੀ ਕਾਬੁਲ ਜਾ ਰਹੀ ਸੀ। ਇਸ ਦੌਰਾਨ ਬੱਸ ਦੀ ਟੱਕਰ ਇੱਕ ਟਰੱਕ ਅਤੇ ਇੱਕ ਬਾਈਕ ਨਾਲ ਹੋ ਗਈ। ਹਾਦਸੇ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਮ੍ਰਿਤਕਾਂ ਵਿੱਚ ਟਰੱਕ ਵਿੱਚ ਸਵਾਰ ਦੋ ਲੋਕ ਅਤੇ ਮੋਟਰਸਾਈਕਲ ‘ਤੇ ਸਵਾਰ ਦੋ ਲੋਕ ਵੀ ਸ਼ਾਮਲ ਹਨ।
ਹੇਰਾਤ ਦੇ ਸੂਬਾਈ ਬੁਲਾਰੇ ਅਹਿਮਦਉੱਲਾ ਮੁਤਾਕੀ ਨੇ X ‘ਤੇ ਇੱਕ ਪੋਸਟ ਵਿੱਚ ਮੌਤਾਂ ਦੀ ਪੁਸ਼ਟੀ ਕੀਤੀ ਅਤੇ ਇਸਨੂੰ ਹਾਲ ਹੀ ਦੇ ਸਾਲਾਂ ਵਿੱਚ ਸਭ ਤੋਂ ਭਿਆਨਕ ਸੜਕ ਹਾਦਸਾ ਦੱਸਿਆ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਵੀਡੀਓਜ਼ ਵਿੱਚ ਬੱਸ ਪੂਰੀ ਤਰ੍ਹਾਂ ਸੜ ਰਹੀ ਸੀ ਅਤੇ ਲੋਕ ਘਬਰਾਹਟ ਵਿੱਚ ਭੱਜਦੇ ਨਜ਼ਰ ਆ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























