Monsoon Session 2025: ਗ੍ਰਹਿ ਮੰਤਰੀ ਸ਼ਾਹ ਨੇ ਲੋਕ ਸਭਾ ‘ਚ ਤਿੰਨ ਅਹਿਮ ਬਿੱਲ ਕੀਤੇ ਪੇਸ਼; ਵਿਰੋਧੀ ਧਿਰ ਵਲੋਂ ਜ਼ਬਰਦਸਤ ਹੰਗਾਮਾ
ਨਵੀ ਦਿੱਲੀ, 20 ਅਗਸਤ 2025 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ 130ਵੇਂ ਸੰਵਿਧਾਨਕ ਸੋਧ ਬਿੱਲ ਸਮੇਤ ਤਿੰਨ ਮਹੱਤਵਪੂਰਨ ਬਿੱਲ (Monsoon Session 2025) ਪੇਸ਼ ਕੀਤੇ। ਇਸ ਦੌਰਾਨ ਸੰਸਦ ਵਿੱਚ ਕਾਫ਼ੀ ਹੰਗਾਮਾ ਹੋਇਆ। ਜਿਵੇਂ ਹੀ ਅਮਿਤ ਸ਼ਾਹ ਨੇ ਬਿੱਲ ਪੇਸ਼ ਕੀਤਾ, ਵਿਰੋਧੀ ਧਿਰ ਵਲੋਂ ਲੋਕ ਸਭਾ ਵਿੱਚ ਹੰਗਾਮਾ ਸ਼ੁਰੂ ਹੋ ਗਿਆ।
ਇਸ ਬਿੱਲ ਵਿੱਚ ਪ੍ਰਧਾਨ ਮੰਤਰੀ, ਮੰਤਰੀ ਅਤੇ ਮੁੱਖ ਮੰਤਰੀਆਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾਉਣ ਦੀ ਵਿਵਸਥਾ ਹੈ ਜੇਕਰ ਉਹ ਗੰਭੀਰ ਅਪਰਾਧਿਕ ਦੋਸ਼ਾਂ ਵਿੱਚ ਲਗਾਤਾਰ 30 ਦਿਨ ਜੇਲ੍ਹ ਵਿੱਚ ਰਹਿੰਦੇ ਹਨ। ਲੋਕ ਸਭਾ ਵਿੱਚ ਇਹ ਬਿੱਲ ਆਉਂਦੇ ਹੀ ਵਿਰੋਧੀ ਧਿਰ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਅਮਿਤ ਸ਼ਾਹ ਨੇ ਤਿੰਨਾਂ ਬਿੱਲਾਂ ਨੂੰ ਜੇਪੀਸੀ ਯਾਨੀ ਸੰਯੁਕਤ ਸੰਸਦੀ ਕਮੇਟੀ ਨੂੰ ਭੇਜਣ ਦਾ ਪ੍ਰਸਤਾਵ ਰੱਖਿਆ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ130ਵਾਂ ਸੰਵਿਧਾਨਕ ਸੋਧ ਬਿੱਲ 2025, ਜੋ ਕੇਂਦਰ ਅਤੇ ਰਾਜ ਸਰਕਾਰਾਂ ‘ਤੇ ਲਾਗੂ ਹੋਵੇਗਾ,ਦੂਜਾ ਬਿੱਲ ‘ਕੇਂਦਰ ਸ਼ਾਸਿਤ ਪ੍ਰਦੇਸ਼ ਸਾਸ਼ਨ (ਸੋਧ) ਬਿੱਲ, 2025’ ਜੋ ਕਿ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਹੈ ਅਤੇ ‘ਜੰਮੂ ਅਤੇ ਤੀਜਾ ਬਿੱਲ ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2025’ ਪੇਸ਼ ਕੀਤਾ ਜੋ ਕਿ ਜੰਮੂ-ਕਸ਼ਮੀਰ ਵਿੱਚ ਲਾਗੂ ਕੀਤਾ ਜਾਵੇਗਾ।
ਇਸ ਤੋਂ ਬਾਅਦ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਤਿੰਨਾਂ ਬਿੱਲਾਂ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਨਿਯਮਾਂ ਅਨੁਸਾਰ ਮੈਂਬਰਾਂ ਨੂੰ ਬਿੱਲ ਪੇਸ਼ ਕਰਨ ਦਾ ਨੋਟਿਸ ਸੱਤ ਦਿਨ ਪਹਿਲਾਂ ਨਹੀਂ ਦਿੱਤਾ ਗਿਆ ਸੀ ਅਤੇ ਇਸ ਦੀਆਂ ਕਾਪੀਆਂ ਵੀ ਸਮੇਂ ਸਿਰ ਨਹੀਂ ਵੰਡੀਆਂ ਗਈਆਂ ਸਨ।
ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਅੱਜ ਲੋਕ ਸਭਾ ਵਿੱਚ ਔਨਲਾਈਨ ਗੇਮਿੰਗ ‘ਤੇ ਪਾਬੰਦੀ ਲਗਾਉਣ ਵਾਲਾ ਬਿੱਲ ਵੀ ਪੇਸ਼ ਕੀਤਾ। ਕੈਬਨਿਟ ਨੇ 19 ਅਗਸਤ ਨੂੰ ਔਨਲਾਈਨ ਗੇਮਿੰਗ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























