• Latest
  • Trending
Hoshiarpur : ਪਿੰਡਾਂ ‘ਚ ਅਧਿਕਾਰੀ ਤਾਇਨਾਤ, ਹਰ ਘੰਟੇ ਦੀ ਰਿਪੋਰਟਿੰਗ ਦੇ ਨਾਲ ਪੌਂਗ ਡੈਮ ‘ਤੇ ਸਖ਼ਤ ਨਜ਼ਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

Hoshiarpur : ਪਿੰਡਾਂ ‘ਚ ਅਧਿਕਾਰੀ ਤਾਇਨਾਤ, ਹਰ ਘੰਟੇ ਦੀ ਰਿਪੋਰਟਿੰਗ ਦੇ ਨਾਲ ਪੌਂਗ ਡੈਮ ‘ਤੇ ਸਖ਼ਤ ਨਜ਼ਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

1 year ago
Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

12 minutes ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

56 minutes ago
International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

1 hour ago
Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

3 hours ago
Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

3 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

3 hours ago
Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

4 hours ago
Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

4 hours ago
Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

5 hours ago
Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

5 hours ago
Hindi News
English News
Tuesday, September 8, 2026
No Result
View All Result
33 °c
Chandigarh
30 ° Wed
31 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hoshiarpur : ਪਿੰਡਾਂ ‘ਚ ਅਧਿਕਾਰੀ ਤਾਇਨਾਤ, ਹਰ ਘੰਟੇ ਦੀ ਰਿਪੋਰਟਿੰਗ ਦੇ ਨਾਲ ਪੌਂਗ ਡੈਮ ‘ਤੇ ਸਖ਼ਤ ਨਜ਼ਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

August 20, 2025
in ਖਬਰਾਂ, ਪੰਜਾਬ
Hoshiarpur : ਪਿੰਡਾਂ ‘ਚ ਅਧਿਕਾਰੀ ਤਾਇਨਾਤ, ਹਰ ਘੰਟੇ ਦੀ ਰਿਪੋਰਟਿੰਗ ਦੇ ਨਾਲ ਪੌਂਗ ਡੈਮ ‘ਤੇ ਸਖ਼ਤ ਨਜ਼ਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

Hoshiarpur : ਪਿੰਡਾਂ ‘ਚ ਅਧਿਕਾਰੀ ਤਾਇਨਾਤ, ਹਰ ਘੰਟੇ ਦੀ ਰਿਪੋਰਟਿੰਗ ਦੇ ਨਾਲ ਪੌਂਗ ਡੈਮ ‘ਤੇ ਸਖ਼ਤ ਨਜ਼ਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਹੁਸ਼ਿਆਰਪੁਰ, 20 ਅਗਸਤ 2025 (ਵਿਸ਼ਵ ਵਾਰਤਾ) : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ (Hoshiarpur) ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੌਂਗ ਡੈਮ ਦੇ ਪਾਣੀ ਦੇ ਪੱਧਰ ਦੀ ਨਿਰੰਤਰ ਅਤੇ ਤਕਨੀਕੀ ਨਿਗਰਾਨੀ ਨੂੰ ਯਕੀਨੀ ਬਣਾ ਰਿਹਾ ਹੈ, ਤਾਂ ਜੋ ਕਿਸੇ ਵੀ ਸੰਭਾਵੀ ਹੜ੍ਹ ਦੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ), ਜਲ ਸਰੋਤ ਵਿਭਾਗ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚਾਲੇ ਮਜ਼ਬੂਤ ਆਪਸੀ ਤਾਲਮੇਲ ਸਥਾਪਿਤ ਕੀਤਾ ਗਿਆ ਹੈ।

ਇਸ ਤਾਲਮੇਲ ਤਹਿਤ ਹਿਮਾਚਲ ਪ੍ਰਦੇਸ਼ ਤੋਂ ਡੈਮ ਵਿਚ ਆਉਣ ਵਾਲੇ ਪਾਣੀ ਦੀ ਮਾਤਰਾ ਅਤੇ ਡੈਮ ਦੇ ਬਾਹਰ ਜਾਣ ਵਾਲੇ ਪਾਣੀ ਦੇ ਸਬੰਧ ਵਿਚ ਇਕ ਤਕਨੀਕੀ ਤੌਰ ‘ਤੇ ਸਾਵਧਾਨ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਫਲੱਡ ਗੇਟਾਂ ਰਾਹੀਂ ਪਾਣੀ ਦੇ ਵਹਾਅ ਨੂੰ ਨਿਯੰਤਰਿਤ ਕਰਨਾ ਹੈ, ਤਾਂ ਜੋ ਅਚਾਨਕ ਹੜ੍ਹ ਨਾ ਆਉਣ ਅਤੇ ਸਥਾਨਕ ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਮੁੱਦੇ ‘ਤੇ ਬਹੁਤ ਗੰਭੀਰ ਅਤੇ ਸੁਚੇਤ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿਛਲੇ ਸਾਲਾਂ ਦੌਰਾਨ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਆਧਾਰ ‘ਤੇ ਇਕ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ, ਜਿਸ ਵਿਚ ਪ੍ਰਭਾਵਿਤ ਖੇਤਰਾਂ ਨੂੰ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਵਿਚ ਜ਼ਿੰਮੇਵਾਰ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਇਹ ਸੈਕਟਰ ਅਧਿਕਾਰੀ ਪਿੰਡਾਂ ਵਿਚ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ ਅਤੇ ਲਗਾਤਾਰ ਸੰਪਰਕ ਬਣਾ ਕੇ ਰੱਖ ਰਹੇ ਹਨ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਲਈ ਤਿਆਰ ਹਨ।

ਇਸ ਤੋਂ ਇਲਾਵਾ ਡਰੇਨੇਜ ਵਿਭਾਗ, ਮਾਲ ਵਿਭਾਗ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਸਥਾਨਕ ਨੁਮਾਇੰਦਿਆਂ ਨਾਲ ਨਿਰੰਤਰ ਤਾਲਮੇਲ ਰੱਖਿਆ ਜਾ ਰਿਹਾ ਹੈ ਹੈ। ਇਸ ਤਾਲਮੇਲ ਦਾ ਮੁੱਖ ਉਦੇਸ਼ ਸਾਰੇ ਪਿੰਡ ਵਾਸੀਆਂ ਨੂੰ ਸਹੀ ਅਤੇ ਸਮੇਂ ਸਿਰ ਜਾਣਕਾਰੀ ਪ੍ਰਦਾਨ ਕਰਨਾ ਹੈ, ਤਾਂ ਜੋ ਅਫਵਾਹਾਂ ਅਤੇ ਗੁੰਮਰਾਹਕੁੰਨ ਜਾਣਕਾਰੀ ਤੋਂ ਬਚਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਬਚਾਅ ਉਪਕਰਣ, ਮੈਡੀਕਲ ਟੀਮਾਂ, ਅਸਥਾਈ ਆਸਰਾ, ਖਾਣ-ਪੀਣ ਦੀਆਂ ਚੀਜ਼ਾਂ, ਪਸ਼ੂਆਂ ਦਾ ਚਾਰਾ ਅਤੇ ਹੋਰ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹੇ ਵਿਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਪਾਣੀ ਦਾ ਪੱਧਰ ਆਮ ਸੀਮਾਵਾਂ ਦੇ ਅੰਦਰ ਹੈ। ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵੱਲ ਧਿਆਨ ਨਾ ਦੇਣ ਅਤੇ ਸਿਰਫ਼ ਅਧਿਕਾਰਤ ਸਰੋਤਾਂ ਤੋਂ ਪ੍ਰਾਪਤ ਜਾਣਕਾਰੀ ‘ਤੇ ਹੀ ਭਰੋਸਾ ਕਰਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੌਂਗ ਡੈਮ ਦੀ ਹਰ ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਬੀ.ਬੀ.ਐਮ.ਬੀ ਅਤੇ ਹੋਰ ਸਬੰਧਤ ਏਜੰਸੀਆਂ ਦੇ ਸਹਿਯੋਗ ਨਾਲ ਵਿਸਤ੍ਰਿਤ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਰੀ ਬਾਰਿਸ਼ ਅਤੇ ਹਿਮਾਚਲ ਪ੍ਰਦੇਸ਼ ਤੋਂ ਆ ਰਹੇ ਪਾਣੀ ਕਾਰਨ ਨਦੀਆਂ, ਡੈਮਾਂ, ਨਹਿਰਾਂ, ਤਲਾਬਾਂ ਅਤੇ ਹੋਰ ਜਲ ਸਰੋਤਾਂ ਦਾ ਪੱਧਰ ਅਚਾਨਕ ਵੱਧ ਸਕਦਾ ਹੈ। ਇਸ ਲਈ ਸਾਰਿਆਂ ਨੂੰ ਇਨ੍ਹਾਂ ਥਾਵਾਂ ਤੋਂ ਸੁਰੱਖਿਅਤ ਦੂਰੀ ਬਣਾਈ ਰੱਖਣੀ ਚਾਹੀਦੀ ਹੈ। ਬੱਚਿਆਂ, ਬਜ਼ੁਰਗਾਂ ਅਤੇ ਔਰਤਾਂ ਨੂੰ ਖਾਸ ਤੌਰ ‘ਤੇ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰ ‘ਤੇ ਇਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜੋ ਕਿ ਹਫ਼ਤੇ ਦੇ ਸੱਤੇ ਦਿਨ 24 ਘੰਟੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕੰਟਰੋਲ ਰੂਮ ਰਾਹੀਂ ਹੜ੍ਹ ਨਾਲ ਸਬੰਧਤ ਸਾਰੀ ਜਾਣਕਾਰੀ ਦਾ ਆਦਾਨ-ਪ੍ਰਦਾਨ ਜਲਦੀ ਕੀਤਾ ਜਾਵੇਗਾ ਅਤੇ ਲੋੜਵੰਦ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾਵੇਗੀ। ਜ਼ਿਲ੍ਹਾ ਪੱਧਰ ‘ਤੇ ਸਥਾਪਿਤ ਇਸ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01882-220412 ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਤਹਿਸੀਲ ਪੱਧਰ ‘ਤੇ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜਿਸ ਵਿਚ ਤਹਿਸੀਲ ਹੁਸ਼ਿਆਰਪੁਰ ਵਿਚ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01882-244175, ਤਹਿਸੀਲ ਗੜ੍ਹਸ਼ੰਕਰ ਵਿਚ ਕੰਟਰੋਲ ਰੂਮ ਦਾ ਨੰਬਰ 01884-282026, ਤਹਿਸੀਲ ਦਸੂਹਾ ਵਿਚ ਕੰਟਰੋਲ ਰੂਮ ਦਾ ਨੰਬਰ 01883-506268, ਤਹਿਸੀਲ ਟਾਂਡਾ ਵਿਚ ਕੰਟਰੋਲ ਰੂਮ ਦਾ ਨੰਬਰ 01886-512952 ਅਤੇ ਤਹਿਸੀਲ ਮੁਕੇਰੀਆਂ ਦਾ ਕੰਟਰੋਲ ਰੂਮ ਨੰਬਰ 01883-244310 ਹੈ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਵਿਚ ਬਰਸਾਤ ਦੇ ਮੌਸਮ ਦੌਰਾਨ ਹੜ੍ਹਾਂ ਬਾਰੇ ਕੋਈ ਜਾਣਕਾਰੀ ਮਿਲਦੀ ਹੈ, ਤਾਂ ਉਹ ਤੁਰੰਤ ਇਨ੍ਹਾਂ ਕੰਟਰੋਲ ਰੂਮਾਂ ਨੂੰ ਸੂਚਿਤ ਕਰਨ। ਇਸ ਤੋਂ ਇਲਾਵਾ ਜੇਕਰ ਹੜ੍ਹਾਂ ਸੰਬੰਧੀ ਕੋਈ ਜਾਣਕਾਰੀ ਦੀ ਲੋੜ ਹੋਵੇ, ਤਾਂ ਵੀ ਉਪਰੋਕਤ ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHoshiarpurLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

by Ranjit Singh
September 8, 2026
0

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – 2015 ਦੇ...

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

by Ranjit Singh
September 8, 2026
0

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 8 ਸਤੰਬਰ...

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

by Ranjit Singh
September 8, 2026
0

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – ਯਮਨ ਵਿੱਚ...

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

by Ranjit Singh
September 8, 2026
0

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ ਚੰਡੀਗੜ੍ਹ, 8...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

by Ranjit Singh
September 8, 2026
0

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – 2015 ਦੇ...

Most Popular

ਭਾਰਤ ਅਤੇ ਨਾਮੀਬੀਆ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਵਧਾਉਣ ਲਈ ਸਹਿਮਤ 

ਭਾਰਤ ਅਤੇ ਨਾਮੀਬੀਆ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਵਧਾਉਣ ਲਈ ਸਹਿਮਤ 

by Navjot
4 weeks ago
0

ਭਾਰਤ ਅਤੇ ਨਾਮੀਬੀਆ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਵਧਾਉਣ ਲਈ ਸਹਿਮਤ  ਨਵੀਂ ਦਿੱਲੀ, 12 ਅਗਸਤ (ਵਿਸ਼ਵ ਵਾਰਤਾ) ਭਾਰਤ ਅਤੇ ਨਾਮੀਬੀਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 