• Latest
  • Trending
ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ Punjab – ਮੁੱਖ ਮੰਤਰੀ

ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ Punjab – ਮੁੱਖ ਮੰਤਰੀ

10 months ago
ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

3 hours ago
ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ; 200 ਵਾਹਨ ਰੋਕੇ, 7 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ; 200 ਵਾਹਨ ਰੋਕੇ, 7 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

3 hours ago
ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਦਿਖਾਈ ਏਕਤਾ: ਪਲੌਗਰਜ਼ ਡਰਾਈਵ 2.0 ਵਿੱਚ 1300 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ

ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਦਿਖਾਈ ਏਕਤਾ: ਪਲੌਗਰਜ਼ ਡਰਾਈਵ 2.0 ਵਿੱਚ 1300 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ

3 hours ago
ਸਹਾਰਾ ਮਾਰੂਥਲ ‘ਚ ਫਸਿਆ ਟਰੱਕ; 49 ਲੋਕਾਂ ਦੀ ਪਿਆਸ ਨਾਲ ਮੌਤ

ਸਹਾਰਾ ਮਾਰੂਥਲ ‘ਚ ਫਸਿਆ ਟਰੱਕ; 49 ਲੋਕਾਂ ਦੀ ਪਿਆਸ ਨਾਲ ਮੌਤ

4 hours ago
ਰਾਜਸਥਾਨ ਵਿੱਚ ਇਬੋਲਾ ਦੀ ਦਸਤਕ! ਯੂਗਾਂਡਾ ਤੋਂ ਆਈ ਔਰਤ ਵਿੱਚ ਮਿਲੇ ਸ਼ੱਕੀ ਲੱਛਣ

ਰਾਜਸਥਾਨ ਵਿੱਚ ਇਬੋਲਾ ਦੀ ਦਸਤਕ! ਯੂਗਾਂਡਾ ਤੋਂ ਆਈ ਔਰਤ ਵਿੱਚ ਮਿਲੇ ਸ਼ੱਕੀ ਲੱਛਣ

5 hours ago
Youtuber ਜੋਤੀ ਮਲਹੋਤਰਾ ਨੂੰ ਵੱਡਾ ਝਟਕਾ! ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

Youtuber ਜੋਤੀ ਮਲਹੋਤਰਾ ਨੂੰ ਵੱਡਾ ਝਟਕਾ! ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

5 hours ago
ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਬਰਾਮਦ

ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਬਰਾਮਦ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

6 hours ago
ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

6 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Saturday, June 6, 2026
No Result
View All Result
28 °c
Chandigarh
34 ° Sat
35 ° Sun
37 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ Punjab – ਮੁੱਖ ਮੰਤਰੀ

August 20, 2025
in ਖਬਰਾਂ, ਪੰਜਾਬ
ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ Punjab – ਮੁੱਖ ਮੰਤਰੀ

ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ Punjab – ਮੁੱਖ ਮੰਤਰੀ

ਪਿਛਲੀਆਂ ਸਰਕਾਰਾਂ ਆਖਰੀ ਸਮੇਂ ’ਤੇ ਨੌਕਰੀਆਂ ਦਿੰਦੀਆਂ ਸਨ ਜਦਕਿ ਹੁਣ ਪਹਿਲੇ ਦਿਨ ਤੋਂ ਮਿਲ ਰਹੀਆਂ ਹਨ ਸਰਕਾਰੀ ਨੌਕਰੀਆਂ

ਸੂਬੇ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਨ ਲਈ ਰਵਾਇਤੀ ਪਾਰਟੀਆਂ ਦੇ ਲੀਡਰਾਂ ’ਤੇ ਵਰ੍ਹੇ ਮੁੱਖ ਮੰਤਰੀ

ਪੰਜਾਬ ਦੇ ਸਰਬਪੱਖੀ ਵਿਕਾਸ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ ਸੂਬਾ ਸਰਕਾਰ

ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ Punjab - ਮੁੱਖ ਮੰਤਰੀ

ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ):- ਪੰਜਾਬੀਆਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਲਈ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ Punjab Government ਨੇ ਆਪਣੇ ਕਾਰਜਕਾਲ ਦੇ ਪਹਿਲੇ ਤਿੰਨ ਸਾਲਾਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ ਹੈ।
ਇਸ ਮੌਕੇ ਅੱਜ ਮੁੱਖ ਮੰਤਰੀ ਨੇ ਕਿਹਾ, “ਪਿਛਲੀਆਂ ਸਰਕਾਰ ਆਪਣੇ ਕਾਰਜਕਾਲ ਦੇ ਆਖਰੀ ਸਮੇਂ ’ਤੇ ਨੌਜਵਾਨਾਂ ਨੂੰ ਕੁਝ ਕੁ ਨੌਕਰੀਆਂ ਦੇ ਕੇ ਰਸਮੀ ਕਾਰਵਾਈ ਕਰਦੀਆਂ ਸਨ ਪਰ ਮੇਰੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਨੌਕਰੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਸਨ ਜਿਸ ਨਾਲ ਨੌਜਵਾਨਾਂ ਨੂੰ ਹੁਣ ਤੱਕ 55,000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ।”
ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੱਖ-ਵੱਖ ਵਿਭਾਗਾਂ ਵਿੱਚ 271 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਕੇ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਾਇਆ ਗਿਆ ਹੈ ਅਤੇ ਇਹ ਨੌਜਵਾਨ ਹੁਣ ਸੂਬੇ ਦੀ ਸਮਾਜਿਕ ਤੇ ਆਰਥਿਕ ਤਰੱਕੀ ਵਿੱਚ ਸਰਗਰਮ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੇ ਬਿਨਾਂ ਕਿਸੇ ਸਿਫਾਰਸ਼ ਤੋਂ ਆਪਣੀ ਯੋਗਤਾ ਦੇ ਆਧਾਰ ’ਤੇ ਇਹ ਨੌਕਰੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ 55,000 ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾਉਣ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ 55,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਭਰਤੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਪਹਿਲੇ ਦਿਨ ਤੋਂ ਇਕੋ-ਇਕ ਏਜੰਡਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਸਮਰੱਥ ਬਣਾਉਣਾ ਹੈ।
ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਨੂੰ ਇਤਿਹਾਸਕ ਪਹਿਲਕਦਮੀ ਦੱਸਦਿਆਂ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਨੌਕਰੀਆਂ ਨੌਜਵਾਨਾਂ ਦੀ ਤਕਦੀਰ ਬਦਲ ਦੇਣਗੀਆਂ। ਉਨ੍ਹਾਂ ਕਿਹਾ ਕਿ ਇਹ ਜਗ੍ਹਾ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਦੇਣ ਦੇ ਸ਼ਾਨਦਾਰ ਸਫਰ ਦੀ ਗਵਾਹ ਬਣ ਕੇ ਉੱਭਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਰਵਾਇਤੀ ਰਾਜਨੀਤਿਕ ਪਾਰਟੀਆਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵੱਡੇ ਸਿਆਸੀ ਆਗੂਆਂ ਦੇ ਧੀਆਂ-ਪੁੱਤ ਪਹਾੜਾਂ ਦੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ, ਜਿਸ ਕਾਰਨ ਉਨ੍ਹਾਂ ਨੇ ਸਰਕਾਰੀ ਸਕੂਲਾਂ ਵੱਲ ਕਦੇ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਸਕੂਲ ਸਿੱਖਿਆ ਦੇਣ ਦੀ ਬਜਾਏ ਸਿਰਫ਼ ਮਿਡ ਡੇ ਮੀਲ ਸੈਂਟਰ ਬਣੇ ਹੋਏ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਨੂੰ ਹੁਣ ‘ਸਕੂਲ ਆਫ਼ ਐਮੀਨੈਂਸ’ ਵਿੱਚ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਕੌਮੀ ਐਚੀਵਮੈਂਟ ਸਰਵੇ ਵਿੱਚ ਕੇਰਲਾ ਨੂੰ ਪਛਾੜ ਕੇ ਪੰਜਾਬ ਪਹਿਲੇ ਸਥਾਨ ‘ਤੇ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ 848 ਵਿਦਿਆਰਥੀ ਨੀਟ ਦੀ ਪ੍ਰੀਖਿਆ ਲਈ ਕੁਆਲੀਫਾਈ ਹੋਏ ਹਨ, 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪਾਸ ਕੀਤੀ ਜਦਕਿ 45 ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਮੁਫ਼ਤ ਜਾਂ ਰਿਆਇਤੀ ਕਾਰਡ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੇ ਪਰ ਸਿੱਖਿਆ ਹੀ ਉਹ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਗੁਰਬਤ ਦੇ ਚੱਕਰ ਵਿੱਚੋਂ ਬਾਹਰ ਕੱਢ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਰਾਜਨੀਤੀ ਦੇ ਖੇਤਰ ਵਿੱਚ ਆਉਣ ਦੀ ਇੱਛਾ ਨਹੀਂ ਰੱਖੀ ਪਰ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਅਤੇ ਇਸ ਦੇ ਲੋਕਾਂ ਦੀ ਬੇਰਹਿਮੀ ਨਾਲ ਕੀਤੀ ਜਾ ਰਹੀ ਲੁੱਟ ਨੇ ਉਨ੍ਹਾਂ ਨੂੰ ਇਸ ਖੇਤਰ ਵਿੱਚ ਆਉਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੌਕਾਪ੍ਰਸਤ ਅਤੇ ਲਾਲਚੀ ਆਗੂਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਨੂੰ ਨਜ਼ਰਅੰਦਾਜ਼ ਕੀਤਾ ਸੀ ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਅਤੇ ਨਵੇਂ ਲੋਕਾਂ ਦੇ ਸਿਆਸਤ ਵਿੱਚ ਆਉਣ ਦਾ ਰਾਹ ਪੱਧਰਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਸੂਬੇ ਦੇ ਆਗੂ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਦੇ ਸਨ ਅਤੇ ਅੱਜ ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਿਆਸੀ ਆਗੂ ਲੋਕਾਂ ਨੂੰ ਮਿਲਣ ਤੋਂ ਕੰਨੀ ਕਤਰਾਉਂਦੇ ਸਨ ਜਦੋਂਕਿ ਅੱਜ ਸਰਕਾਰ ਲੋਕਾਂ ਦੀ ਫੀਡਬੈਕ ਦੇ ਆਧਾਰ ‘ਤੇ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਬੇਮਿਸਾਲ ਵਿਕਾਸ ਦੇ ਨਵੇਂ ਯੁੱਗ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਤੇ ਤਰੱਕੀ ਨੂੰ ਵੱਡਾ ਹੁਲਾਰਾ ਦੇਣ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਹੋਰ ਸਾਰੇ ਖੇਤਰਾਂ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਮਿਸਾਲੀ ਵਿਕਾਸ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਇਰਾਦੇ ਬੜੇ ਸਪੱਸ਼ਟ ਹਨ ਕਿ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ ਜਾਵੇ।
ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ, ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।
——

Tags: BREAKING NEWSBreaking news in PunjabiLatest Punjab newsPUNJABPUNJAB CMPunjab Governmenttop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

by Jaspreet Kaur
June 5, 2026
0

ਪੰਜਾਬ ਸਣੇ ਕਈ ਸੂਬਿਆਂ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ - ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ! ਜਾਣੋ ਕਿੰਨੀ ਰਹੀ...

ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ; 200 ਵਾਹਨ ਰੋਕੇ, 7 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ; 200 ਵਾਹਨ ਰੋਕੇ, 7 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

by Ankit
June 5, 2026
0

ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ; 200 ਵਾਹਨ ਰੋਕੇ, 7 ਕਰੋੜ ਰੁਪਏ ਦਾ ਮਾਲ ਜ਼ਬਤ:...

ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

by Ankit
June 5, 2026
0

  ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ 2,500 ਤੋਂ ਵੱਧ ਸੈਲਾਨੀਆਂ ਨੇ 100 ਤੋਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 5, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

by Jaspreet Kaur
June 5, 2026
0

ਪੰਜਾਬ ਸਣੇ ਕਈ ਸੂਬਿਆਂ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ - ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ! ਜਾਣੋ ਕਿੰਨੀ ਰਹੀ...

Most Popular

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

by Ankit
4 days ago
0

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 