PUNJAB : ਜਸਵਿੰਦਰ ਭੱਲਾ ਦੇ ਦਿਹਾਂਤ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ
ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਚ ਵਸਦੇ ਰਹਿਣਗੇ..- ਮੁੱਖ ਮੰਤਰੀ ਮਾਨ

ਚੰਡੀਗੜ੍ਹ, 22ਅਗਸਤ(ਵਿਸ਼ਵ ਵਾਰਤਾ) PUNJAB : ਪੰਜਾਬੀ ਸਿਨੇਮਾ ਅਤੇ ਦੁਨੀਆ ਭਰ ਵਿੱਚ ਇੱਕ ਕਾਮੇਡੀਅਨ ਵਜੋਂ ਜਾਣੇ ਜਾਂਦੇ ਇੱਕ ਮਹਾਨ ਕਲਾਕਾਰ ਜਸਵਿੰਦਰ ਸਿੰਘ ਭੱਲਾ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ। ਉਹ 65 ਵਰ੍ਹਿਆਂ ਦੇ ਸਨ। ਜਸਵਿੰਦਰ ਸਿੰਘ ਭੱਲਾ ਦੇ ਦੇਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਲਿਖਿਆ ” ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣਾ ਬੇਹੱਦ ਅਫ਼ਸੋਸਜਨਕ ਹੈ..ਛਣਕਾਟਿਆਂ ਦੀ ਛਣਕਾਰ ਬੰਦ ਹੋਣ ਤੇ ਮਨ ਉਦਾਸ ਹੈ..ਵਾਹਿਗੁਰੂ ਚਰਨਾਂ ਚ ਨਿਵਾਸ ਬਖਸ਼ਣ…ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਚ ਵਸਦੇ ਰਹਿਣਗੇ..”
ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣਾ ਬੇਹੱਦ ਅਫ਼ਸੋਸਜਨਕ ਹੈ..ਛਣਕਾਟਿਆਂ ਦੀ ਛਣਕਾਰ ਬੰਦ ਹੋਣ ਤੇ ਮਨ ਉਦਾਸ ਹੈ..ਵਾਹਿਗੁਰੂ ਚਰਨਾਂ ਚ ਨਿਵਾਸ ਬਖਸ਼ਣ…ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਚ ਵਸਦੇ ਰਹਿਣਗੇ..
— Bhagwant Mann (@BhagwantMann) August 22, 2025
Jaswinder Bhalla: ਪੰਜਾਬ ਦੇ ਨਾਮੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























