Jalandhar : ਗੁਰੂ ਰਵਿਦਾਸ ਦੀ ਜਮੀਨ ਤੇ ਕਬਜਾ ਕਰਨ ਦਾ ਮਾਮਲਾ ; ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ. ਪੀ. ਤੋਂ ਰਿਪੋਰਟ ਤਲਬ

ਚੰਡੀਗੜ੍ਹ, 22 ਅਗਸਤ(ਵਿਸ਼ਵ ਵਾਰਤਾ) Jalandhar : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਜਲੰਧਰ ਜ਼ਿਲ੍ਹੇ ਦੇ ਪਿੰਡ ਧਲੇਤਾ ਵਿਖੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਮੀਨ ‘ਤੇ ਕਬਜਾ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ. ਪੀ. ਦਿਹਾਤੀ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਇਕ ਅਖਬਾਰ ਰਾਹੀਂ ਉਹਨਾਂ ਦੇ ਧਿਆਨ ਵਿੱਚ ਆਇਆ ਹੈ, ਜਿਸ ਵਿੱਚ ਪਿੰਡ ਧਲੇਤਾ ਵਿਖੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਮੀਨ ਤੇ ਕਬਜਾ ਕੀਤਾ ਗਿਆ ਹੈ ਜਿਸ ‘ਤੇ ਕਮਿਸ਼ਨ ਵੱਲੋਂ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ ਮਿਤੀ 26-08-2025 ਨੂੰ ਤੱਥ ਅਤੇ ਸੂਚਨਾ ਉਪ ਕਪਤਾਨ ਪੁਲਿਸ ਰਾਹੀਂ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















