kul
ਚੰਡੀਗੜ, 19 ਜਨਵਰੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਪੰਜਾਬ ਭਵਨ ਵਿਚ ਮਾਲਵੇ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਇਸ ਮੀਟਿੰਗ ਵਿਚ ਸ਼ਾਮਿਲ ਨਹੀਂ ਹੋਣ ਦਿੱਤਾ ਗਿਆ। ਸੂਤਰਾਂ ਅਨੁਸਾਰ ਕੁਲਬੀਰ ਜ਼ੀਰਾ ਨੂੰ ਅਗਲੇ ਹੁਕਮਾਂ ਦੀ ਉਡੀਕ ਕਰਨ ਲਈ ਕਿਹਾ ਗਿਆ ਹੈ।
ਦੱਸਣਯੋਗ ਹੈ ਕਿ ਆਪਣੀ ਹੀ ਪਾਰਟੀ ਖਿਲਾਫ ਨਸ਼ਿਆਂ ਦੇ ਮੁੱਦੇ ਉਤੇ ਆਵਾਜ਼ ਚੁੱਕਣ ਵਾਲੇ ਵਿਧਾਇਕ ਜ਼ੀਰਾ ਨੂੰ ਪਾਰਟੀ ਨੇ ਸਸਪੈਂਡ ਕਰ ਦਿਤਾ ਸੀ।
ਹਾਲਾਂਕਿ ਬਾਅਦ ਵਿਚ ਕੁਲਬੀਰ ਸਿੰਘ ਜ਼ੀਰਾ ਦੀ ਸੁਨੀਲ ਜਾਖੜ ਅਤੇ ਆਸ਼ਾ ਕੁਮਾਰੀ ਨਾਲ ਮੁਲਾਕਾਤ ਹੋਈ। ਤਾਜ਼ਾ ਸਮਾਚਾਰ ਇਹ ਹੈ ਕਿ ਕੁਲਬੀਰ ਜ਼ੀਰਾ ਮੁੱਖ ਮੰਤਰੀ ਨੂੰ ਮਿਲਣ ਲਈ ਉਹਨਾਂ ਦੀ ਰਿਹਾਇਸ਼ ਉਤੇ ਪਹੁੰਚੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਤੋਂ ਬਾਅਦ ਹੀ ਕੁਲਬੀਰ ਜ਼ੀਰਾ ਬਾਰੇ ਫੈਸਲਾ ਆ ਸਕਦਾ ਹੈ।