• ਪਰਵਾਸੀ ਪੰਜਾਬੀ ਹਰੇਕ ਪਿੰਡ ‘ਚੋਂ 10 ਨੌਜਵਾਨਾਂ ਨੂੰ ਉਨ•ਾਂ ਦੇ ਹੁਨਰ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਅਪਣਾਉਣ ਲਈ ਅੱਗੇ ਆਉਣ: ਚੰਨੀ
• ਐਸ.ਆਰ.ਲੱਧੜ ਵੱਲੋਂ ਸਮੂਹ ਪਰਵਾਸੀ ਪੰਜਾਬੀਆਂ ਨੂੰ 550ਵੇਂ ਗੁਰਪੁਰਬ ਸਮਾਗਮਾਂ ਵਿੱਚ ਸ਼ਿਰਕਤ ਕਰਨ ਦਾ ਸੱਦਾ
• ਪਰਵਾਸੀਆਂ ਦੇ ਮਸਲੇ ਤਰਜੀਹੀ ਅਧਾਰ ‘ਤੇ ਕੀਤੇ ਜਾ ਰਹੇ ਹਨ ਹੱਲ: ਈਸ਼ਵਰ ਸਿੰਘ
• ਧਾਰਮਿਕ, ਇਤਿਹਾਸਕ ਤੇ ਸੈਰ ਸਪਾਟਾ ਸੈਲਾਨੀਆਂ ਲਈ ਪੰਜਾਬ ਖਿੱਚ ਦਾ ਕੇਂਦਰ ਬਣਿਆ: ਲਖਮੀਰ ਸਿੰਘ
• ਪਰਵਾਸੀ ਪੰਜਾਬੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ
ਚੰਡੀਗੜ•, 19 ਜਨਵਰੀ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਤੇ ਇੰਟਰਨੈਸ਼ਨਲ ਚੈਂਬਰ ਫਾਰ ਸਰਵਿਸ ਇੰਡਸਟਰੀ (ਆਈ.ਸੀ.ਐਸ.ਆਈ) ਦੇ ਸਾਂਝੇ ਉਦਮ ਨਾਲ ਅੱਜ ਇਥੇ ਤਾਜ ਹੋਟਲ ਵਿਖੇ 25ਵੇਂ ਪੰਜਾਬੀ ਪਰਵਾਸੀ ਦਿਵਸ ਮੌਕੇ ਕਰਵਾਏ ਕੌਮਾਂਤਰੀ ਵਪਾਰ ਸੰਮੇਲਨ ਵਿਖੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕੀਤੇ ਉਦਘਾਟਨ ਉਪਰੰਤ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਸਕਿੱਲ ਸਿੱਖਿਆ, ਪਰਵਾਸੀਆਂ ਪੰਜਾਬੀਆਂ ਨੂੰ ਸੂਬੇ ਵਿੱਚ ਆਉਣ ਲਈ ਪ੍ਰੇਰਿਤ ਕਰਨ ਲਈ ਸੈਰ ਸਪਾਟਾ ਅਤੇ ਪੰਜਾਬ ਪੁਲਿਸ ਦੇ ਐਨ.ਆਰ.ਆਈ. ਵਿੰਗ ਵੱਲੋਂ ਕੀਤੇ ਉਪਰਾਲਿਆਂ, ਇਨਵੈਸਟ ਪੰਜਾਬ ਵੱਲੋਂ ਸੂਬੇ ਵਿੱਚ ਨਿਵੇਸ਼ ਪੱਖੀ ਸਹੂਲਤਾਂ ਮੁਹੱਈਆ ਕਰਵਾਉਣ ਆਦਿ ਵਿਸ਼ਿਆਂ ਉਤੇ ਵਿਚਾਰ ਚਰਚਾਵਾਂ ਕਰਵਾਈਆਂ ਗਈਆਂ।
ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਉਤਪੱਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸਮੂਹ ਐਨ.ਆਰ.ਆਈਜ਼ ਨੂੰ ਆਪਣੇ ਪਿੰਡਾਂ ਵਿੱਚੋਂ ਘੱਟੋ ਘੱਟ 10 ਨੌਜਵਾਨਾਂ ਨੂੰ ਅਪਣਾਉਣ ਲਈ ਕਿਹਾ ਹੈ ਤਾਂ ਜੋ ਉਹ ਆਪਣੇ ਹੁਨਰ ਨੂੰ ਵਿਸ਼ਵ ਉਦਯੋਗ ਦੀਆਂ ਲੋੜਾਂ ਅਨੁਸਾਰ ਢਾਲ ਸਕਣ। ਪੰਜਾਬ ਦੇ ਨੌਜਵਾਨਾਂ ਦੇ ਹੁਨਰ ਅਤੇ ਪੰਜਾਬ ਵਿੱਚ ਰੁਜ਼ਗਾਰ, ਉੱਦਮੀਆਂ ਅਤੇ ਉੱਨਤੀ ਲਈ ਉੱਚ ਸਿੱਖਿਆ ਦੇ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਚੰਨੀ ਨੇ ਕਿਹਾ ਕਿ ਪੰਜਾਬ ਨਾਲ ਸਬੰਧਤ ਐਨ.ਆਰ.ਆਈਜ਼ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ‘ਚ ਮਦਦ ਕਰਕੇ ਆਪਣੀਆਂ ਜੜ•ਾਂ ਮਜ਼ਬੂਤ ਕਰਨ ਦਾ ਸੁਨਹਿਰੀ ਮੌਕਾ ਹੈ ਕਿਉਂਕਿ ਪੰਜਾਬ ਦੇਸ਼ ਦੇ ਹੁਨਰਮੰਦ ਦੀ ਰਾਜਧਾਨੀ ਬਣਨ ਦੀ ਰਾਹ’ਤੇ ਹੈ। ਉਨ•ਾਂ ਕਿਹਾ ਕਿ ਵਰਤਮਾਨ ਅਤੇ ਭਵਿੱਖੀ ਉਦਯੋਗਾਂ ਲਈ ਮੌਜੂਦਾ ਹੁਨਰ ਅਤੇ ਜ਼ਰੂਰਤਾਂ ਵਿੱਚ ਬਹੁਤ ਵੱਡਾ ਫਰਕ ਹੈ। ਇਸ ਪਾੜੇ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਤਕਨੀਕੀ ਸਿੱਖਿਆ ਦੀ ਪੂਰੀ ਪ੍ਰਣਾਲੀ ਨੂੰ ਬਦਲਣ ਦੀ ਪ੍ਰਕਿਰਿਆ ‘ਚ ਹੈ, ਨਵੇਂ ਪਾਠਕ੍ਰਮ ਨੂੰ ਮੌਜੂਦਾ ਅਤੇ ਭਵਿੱਖ ਦੇ ਕੌਮਾਂਤਰੀ ਮਾਪਦੰਡਾਂ ਦੀਆਂ ਲੋੜਾਂ ਮੁਤਾਬਕ ਤਿਆਰ ਕੀਤਾ ਜਾ ਰਿਹਾ ਹੈ।
ਸ. ਚੰਨੀ ਨੇ ਕਿਹਾ ਕਿ ਇਹ ਕੁਸ਼ਲਤਾ ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਵਿਸ਼ਵ ਪੱਧਰੀ ਹੁਨਰ ਵਿਕਾਸ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਹੈ। ਉਨ•ਾਂ ਨੇ ਐੱਨ.ਆਰ.ਆਈਜ਼ ਨੂੰ ਸੂਬੇ ਵਿੱਚ ਹੁਨਰ ਵਿਕਾਸ ਕੇਂਦਰਾਂ ਦੀ ਸਥਾਪਨਾ ਲਈ ਅਤੇ ਹੁਨਰ ਯੂਨੀਵਰਸਿਟੀ ਵਿੱਚ ਸੈਂਟਰ ਆਫ਼ ਐਕਸੀਲੈਂਸ ਦੀ ਸਥਾਪਨਾ ਲਈ ਅੱਗੇ ਆਉਣ ਲਈ ਸੱਦਾ ਦਿੱਤਾ। ਤਕਨੀਤੀ ਸਿੱਖਿਆ ਮੰਤਰੀ ਨੇ ਐਨ.ਆਰ.ਆਈ. ਨੂੰ ਪੰਜਾਬ ਦੇ ਨੌਜਵਾਨਾਂ ਨੂੰ ਸਲਾਹ ਦੇਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਉਹ ਪੰਜਾਬ ਦੇ ਨੌਜਵਾਨਾਂ ਦਾ ਮਾਰਗਦਰਸ਼ਨ ਕਰਨ ਕਿ ਕਿਵੇਂ ਵਿਦੇਸ਼ ਜਾਣਾ ਹੈ। ਉਨ•ਾਂ ਦੀ ਇਸ ਮਦਦ ਨਾਲ ਨੌਜਵਾਨ ਭਾਰੀ ਲੁੱਟ ਤੋਂ ਬਚ ਜਾਣਗੇ ਜੋ ਏਜੰਟ ਵਲੋਂ ਕੀਤੀ ਜਾ ਰਹੀ ਹੈ।
ਇਸ ਮੌਕੇ ਬੋਲਦਿਆਂ ਵਧੀਕ ਮੁੱਖ ਸਕੱਤਰ (ਗ੍ਰਹਿ) ਸ੍ਰੀ ਐਨ. ਐਸ. ਕਲਸੀ ਨੇ ਕਿਹਾ ਕਿ ਕੌਮਾਂਤਰੀ ਪੱਧਰ ‘ਤੇ ਸਕਿੱਲਡ ਲੇਬਰ ਦੀ ਬਹੁਤ ਘਾਟ ਹੈ ਅਤੇ ਭਾਰਤ ਇਸ ਲੋੜ ਨੂੰ ਪੂਰਾ ਕਰਨ ਲਈ ਸਭ ਤੋਂ ਢੁਕਵਾਂ ਦੇਸ਼ ਹੈ। ਉਨ•ਾਂ ਨੇ ਅੰਤਰਰਾਸ਼ਟਰੀ ਪੱਧਰ ਦੀਆਂ ਲੋੜਾਂ ਅਨੁਸਾਰ ਹੁਨਰ ਦੇ ਅੰਤਰ ਨੂੰ ਪੂਰਾ ਕਰਨ ਲਈ ਜ਼ਰੂਰੀ ਕਦਮ ਚੁੱਕਣ ‘ਤੇ ਜ਼ੋਰ ਦਿੱਤਾ। ਇਸ ਮੌਕੇ ‘ਤੇ ਪਿੰਡਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਐਨ.ਆਰ.ਆਈ. ਨੂੰ ਸਨਮਾਨਿਤ ਵੀ ਕੀਤਾ ਗਿਆ।
ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਆਰ.ਲੱਧੜ ਨੇ ਸਮੂਹ ਪਰਵਾਸੀ ਪੰਜਾਬੀਆਂ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਮਾਗਮਾਂ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 550ਵਾਂ ਗੁਰਪੁਰਬ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ। ਉਨ•ਾਂ ਕਿਹਾ ਕਿ ਸ੍ਰੀ ਸੁਲਤਾਨਪੁਰ ਲੋਧੀ ਤੋਂ ਗੁਰਪੁਰਬ ਸਮਾਗਮਾਂ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਸਾਲ ਭਰ ਸਮਾਗਮ ਕਰਵਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਸਮੁੱਚੇ ਪੰਜਾਬੀਆਂ ਲਈ ਹੋਰ ਵੀ ਖੁਸ਼ੀ ਦੀ ਗੱਲ ਹੈ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੁੱਲ•ਣ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਮੌਕੇ ਸ੍ਰੀ ਲੱਧੜ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ ‘ਤੇ ਪਰਵਾਸੀਆਂ ਨੂੰ ਪੰਜਾਬ ਨਾਲ ਜੋੜਨ ਲਈ ਸ਼ੁਰੂ ਕੀਤੀ ਮੁਹਿੰਮ ‘ਆਪਣੀਆਂ ਜੜ•ਾਂ ਨਾਲ ਜੁੜੋ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠਾ ਕੋਈ ਵੀ 16 ਤੋਂ 22 ਸਾਲ ਤੱਕ ਦਾ ਬੱਚਾ ਜੋ ਹੁਣ ਤੱਕ ਪੰਜਾਬ ਨਹੀਂ ਆਇਆ, ਆਨਲਾਈਨ ਅਪਲਾਈ ਕਰ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਇਨ•ਾਂ ਬੱਚਿਆਂ ਦੇ ਪੰਜਾਬ ਆਉਣ ਦਾ ਸਾਰਾ ਖਰਚਾ ਚੁੱਕਿਆ ਜਾਵੇਗਾ ਅਤੇ ਪੰਜਾਬ ਵਿੱਚ ਮੌਜੂਦ ਧਾਰਮਿਕ, ਇਤਿਹਾਸਕ ਅਤੇ ਸੈਲਾਨੀ ਥਾਵਾਂ ਦੇ ਦਰਸ਼ਨ ਕਰਵਾਏ ਜਾਣਗੇ। ਪਿਛਲੇ ਸਾਲ ਇੰਗਲੈਂਡ ਤੋਂ ਪਰਵਾਸੀ ਪੰਜਾਬੀ ਨੌਜਵਾਨਾਂ ਦਾ ਇਕ ਗਰੁੱਪ ਘੁੰਮਣ ਆਇਆ ਸੀ।
ਏ.ਡੀਜੀ.ਪੀ. (ਪਰਵਾਸੀ ਭਾਰਤੀ ਮਾਮਲੇ) ਸ੍ਰੀ ਈਸ਼ਵਰ ਸਿੰਘ ਨੇ ਪਰਵਾਸੀ ਭਾਰਤੀਆਂ ਦੇ ਹਿੱਤ ਵਿੱਚ ਲਏ ਫੈਸਲਿਆਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਪਰਵਾਸੀ ਭਾਰਤੀਆਂ ਦੇ ਹਿੱਤ ਪੂਰੀ ਤਰ•ਾਂ ਸੁਰੱਖਿਅਤ ਹਨ ਅਤੇ ਉਨ•ਾਂ ਦੇ ਵਿਭਾਗ ਵੱਲੋਂ ਉਨ•ਾਂ ਨਾਲ ਸਬੰਧਤ ਫੈਸਲੇ ਤਰਜੀਹੀ ਆਧਾਰ ‘ਤੇ ਲਏ ਜਾਂਦੇ ਹਨ। ਉਨ•ਾਂ ਕਿਹਾ ਕਿ ਐਨ.ਆਰ.ਆਈ. ਵਿੰਗ ਵੱਲੋਂ ਪਰਵਾਸੀ ਭਾਰਤੀਆਂ ਦੇ ਸਹਿਯੋਗ ਲਈ ਈ-ਮੇਲ ਅਤੇ ਵੈਬਸਾਈਟ ਬਣਾਉਣ ਤੋਂ ਇਲਾਵਾ ਹੈਲਪਲਾਈਨ ਨੰਬਰ 181 ਸਥਾਪਤ ਕੀਤਾ ਗਿਆ ਹੈ।
ਇਨਵੈਸਟ ਪੰਜਾਬ ਦੇ ਸਲਾਹਕਾਰ ਮੇਜਰ ਬੀ.ਐਸ. ਕੋਹਲੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਨਿਵੇਸ਼ ਪੱਖੀ ਕਦਮਾਂ ਨੂੰ ਉਭਾਰਿਆ। ਉਨ•ਾਂ ਕਿਹਾ ਕਿ ਪੰਜਾਬ, ਮੁਲਕ ਦਾ ਪਹਿਲਾ ਸੂਬਾ ਹੈ ਜਿੱਥੇ ਨਵੀਂ ਸਨਅਤੀ ਨੀਤੀ ਵਿੱਚ ਸਨਅਤ ਨਾਲ ਜੁੜੇ ਲੋਕਾਂ ਨੂੰ ਵੀ ਸਿੱਧੇ ਤੌਰ ‘ਤੇ ਭਾਈਵਾਲ ਬਣਾਇਆ ਗਿਆ। ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਕਾਇਮ ਕਰਨ ਲਈ ਸੂਬਾ ਸਰਕਾਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਸਖਤੀ ਨਾਲ ਬਰਕਰਾਰ ਰੱਖਿਆ ਅਤੇ ਗੈਂਗਸਟਰਾਂ ਅਤੇ ਸਮਾਜ ਲਈ ਖਤਰਾ ਬਣੇ ਹੋਰ ਸਮਾਜ ਵਿਰੋਧੀ ਤੱਤਾਂ ‘ਤੇ ਵੀ ਕਾਰਵਾਈ ਕੀਤੀ। ਉਨ•ਾਂ ਨੇ ਪਰਵਾਸੀ ਪੰਜਾਬੀਆਂ ਨੂੰ ਭਰੋਸਾ ਦਿੱਤਾ ਕਿ ਆਪਣੀ ਮਾਤ ਭੂਮੀ ਵਿੱਚ ਨਿਵੇਸ਼ ਕਰਨ ਵਾਲੇ ਪਰਵਾਸੀ ਪੰਜਾਬੀਆਂ ਨੂੰ ਸੂਬਾ ਸਰਕਾਰ ਪੂਰਾ ਸਹਿਯੋਗ ਦੇਵੇਗੀ।
ਸੈਰ ਸਪਾਟਾ ਵਿਭਾਗ ਦੇ ਸੰਯੁਕਤ ਸਕੱਤਰ ਸ੍ਰੀ ਲਖਮੀਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਬਣਾਏ ਸੈਲਾਨੀ ਪੱਖੀ ਮਾਹੌਲ ਅਤੇ ਉਸਾਰੇ ਬਿਹਤਰ ਬੁਨਿਆਦੀ ਢਾਂਚੇ, ਸੜਕੀ ਨੈਟਵਰਕ ਤੇ ਮਿਊਜ਼ੀਅਮਾਂ ਕਰਕੇ ਸੂਬੇ ਵਿੱਚ ਆਉਣ ਵਾਲੇ ਧਾਰਮਿਕ ਸ਼ਰਧਾਲੂਆਂ ਅਤੇ ਸੈਰ ਸਪਾਟਾ ਸੈਲਾਨੀਆਂ ਦੀ ਗਿਣਤੀ ਵਿੱਚ ਚੋਖਾ ਵਾਧਾ ਹੋਇਆ ਹੈ। ਉਨ•ਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਰੋਜ਼ਾਨਾ ਔਸਤਮ ਸਵਾ ਲੱਖ ਸ਼ਰਧਾਲੂ ਆਉਂਦੇ ਹਨ ਜਦੋਂ ਕਿ ਵਿਰਾਸਤ-ਏ-ਖਾਲਸਾ ਸੈਲਾਨੀਆਂ ਦੀ ਗਿਣਤੀ ਵਿੱਚ ਦੇਸ਼ ਦਾ ਨੰਬਰ ਇਕ ਮਿਊਜ਼ੀਅਮ ਬਣਿਆ ਹੈ ਜਿਸ ਦਾ ਨਾਮ ਲਿਮਕਾ ਬੁੱਕ ਆਫ ਰਿਕਾਰਡਜ਼ ਵਿੱਚ ਦਰਜ ਹੋਇਆ ਹੈ। ਸੈਰ ਸਪਾਟਾ ਵਿਭਾਗ ਵਿੱਚ ਸੀਨੀਅਰ ਮੈਨੇਜਰ (ਪ੍ਰਾਜੈਕਟਸ) ਅਲਕਾ ਕਪੂਰ ਨੇ ਆਪਣੇ ਵਿਭਾਗ ਦੇ ਪ੍ਰਾਜੈਕਟਾਂ ਬਾਰੇ ਤਿਆ੍ਰ ਕੀਤੀ ਵਿਸ਼ੇਸ਼ ਪੇਸ਼ਕਾਰੀ ਦਿਖਾਈ।
ਇਸ ਮੌਕੇ ਨਿਵੇਸ਼ ਪੰਜਾਬ ਦੀ ਸੰਯੁਕਤ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀਮਤੀ ਅਵਨੀਤ ਕੌਰ, ਮਾਰਕਫੈੱਡ ਦੇ ਵਧੀਕ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਬਾਲ ਮੁਕੰਦ ਸ਼ਰਮਾ ਅਤੇ ਵੇਰਕਾ ਦੇ ਜਨਰਲ ਮੈਨੇਜਰ (ਕੁਆਲਿਟੀ) ਸੰਜੀਵ ਸ਼ਰਮਾ ਨੇ ਵੀ ਸੂਬਾ ਸਰਕਾਰ ਵੱਲੋਂ ਪਰਵਾਸੀ ਪੰਜਾਬੀਆਂ ਲਈ ਕੀਤੇ ਜਾ ਰਹੇ ਠੋਸ ਕਾਰਜਾਂ ਬਾਰੇ ਚਾਨਣਾ ਪਾਇਆ।
ਇਸ ਮੌਕੇ ਪ੍ਰਮੁੱਖ ਸਕੱਤਰ (ਰੋਜ਼ਗਾਰ ਉਤਪਤੀ) ਸ੍ਰੀ ਡੀ ਕੇ ਤਿਵਾੜੀ, ਡਾਇਰੈਕਟਰ ਲੈਂਡ ਰਿਕਾਰਡਜ਼ ਡਾ.ਬਸੰਤ ਗਰਗ, ਆਈ.ਸੀ.ਆਈ.ਸੀ.ਆਈ. ਦੇ ਸੰਯੁਕਤ ਜਨਰਲ ਮੈਨੇਜਰ ਸ੍ਰੀ ਵਿਸ਼ਾਲ ਬੱਤਰਾ, ਪ੍ਰਸਿੱਧ ਸਮਾਜ ਸੇਵੀ ਅਤੇ ਪਰਵਾਸੀ ਪੰਜਾਬੀ ਸ੍ਰੀ ਐਸ.ਪੀ.ਐਸ. ਓਬਰਾਏ, ਯੂਰੋਪਾ ਸਿਕਿਓਰਟੀਜ਼ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਹਰਸ਼ ਵਰਧਨ, ਮੁਹਾਲੀ ਕੌਮਾਂਤਰੀ ਹਵਾਈ ਅੱਡਾ ਦੇ ਸੀ.ਈ.ਓ. ਸ੍ਰੀ ਸੁਨੀਲ ਦੱਤ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਵੱਖ-ਵੱਖ ਦੇਸ਼ਾਂ ਤੋਂ ਆਏ ਪਰਵਾਸੀ ਪੰਜਾਬੀ ਸ਼ਾਮਲ ਸਨ।
ਇਸ ਮੌਕੇ ਖੁੱਲ•ੇ ਮੈਦਾਨ ਵਿੱਚ ਲਗਾਈਆਂ ਪ੍ਰਦਰਸ਼ਨੀਆਂ ਖਿੱਚ ਦਾ ਕੇਂਦਰ ਰਹੀਆਂ। ਇਹ ਪ੍ਰਦਰਸ਼ਨੀਆਂ ਮਾਰਕਫੈਡ, ਵੇਰਕਾ, ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ, ਐਨ.ਆਰ. ਆਈ ਵਿੰਗ (ਪੰਜਾਬ ਪੁਲਿਸ), ਰੋਜ਼ਗਾਰ ਉਤਪਤੀ ਤੇ ਹੁਨਰ ਸਿਖਲਾਈ, ਉਚਾ ਦਰ ਬਾਬੇ ਨਾਨਕ ਦਾ, ਸਟੇਟ ਬੈਂਕ ਆਫ ਇੰਡੀਆ, ਆਈ.ਸੀ.ਆਈ.ਸੀ.ਆਈ. ਡੀ.ਸੀ.ਬੀ. ਬੈਂਕ ਵੱਲੋਂ ਲਗਾਈਆਂ ਇਨ•ਾਂ ਪ੍ਰਦਰਸ਼ਨੀਆਂ ਦਾ ਉਦਘਾਟਨ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਰਿਬਨ ਕੱਟ ਕੇ ਕੀਤਾ। ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਵੀ ਪ੍ਰਦਰਸ਼ਨੀ ਖੇਤਰ ਦਾ ਉਚੇਚੇ ਤੌਰ ‘ਤੇ ਦੌਰਾ ਕੀਤਾ।
ਮੰਗਲਵਾਰ ਨੂੰ ਕੇਜਰੀਵਾਲ ਨਾਲ ਸੀਐਮ ਭਗਵੰਤ ਮਾਨ ਦੀ ਮੁਲਾਕਾਤ
ਮੰਗਲਵਾਰ ਨੂੰ ਕੇਜਰੀਵਾਲ ਨਾਲ ਸੀਐਮ ਭਗਵੰਤ ਮਾਨ ਦੀ ਮੁਲਾਕਾਤ ਚੰਡੀਗੜ੍ਹ/ ਬਰਨਾਲਾ, 28 ਅਪਰੈਲ (ਵਿਸ਼ਵ ਵਾਰਤਾ): ਮੰਗਲਵਾਰ ਨੂੰ ਕੇਜਰੀਵਾਲ ਨਾਲ ਸੀਐਮ...