• Latest
  • Trending
‘ਯੁੱਧ ਨਸ਼ਿਆਂ ਵਿਰੁੱਧ: ਲੋਕਾਂ ਤੋਂ ਮਿਲੀ ਜਾਣਕਾਰੀ ਸਦਕਾ ਨਸ਼ਾ ਵਿਰੋਧੀ ਹੈਲਪਲਾਈਨ ‘Safe Punjab’ ’ਤੇ 1 ਮਾਰਚ ਤੋਂ ਹੁਣ ਤੱਕ ਦਰਜ ਹੋਈਆਂ 5562 ਐਫਆਈਆਰਜ਼

‘ਯੁੱਧ ਨਸ਼ਿਆਂ ਵਿਰੁੱਧ: ਲੋਕਾਂ ਤੋਂ ਮਿਲੀ ਜਾਣਕਾਰੀ ਸਦਕਾ ਨਸ਼ਾ ਵਿਰੋਧੀ ਹੈਲਪਲਾਈਨ ‘Safe Punjab’ ’ਤੇ 1 ਮਾਰਚ ਤੋਂ ਹੁਣ ਤੱਕ ਦਰਜ ਹੋਈਆਂ 5562 ਐਫਆਈਆਰਜ਼

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

3 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

4 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

4 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

6 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

6 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

8 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

8 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

8 hours ago
Hindi News
English News
Sunday, November 15, 2026
No Result
View All Result
19 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ: ਲੋਕਾਂ ਤੋਂ ਮਿਲੀ ਜਾਣਕਾਰੀ ਸਦਕਾ ਨਸ਼ਾ ਵਿਰੋਧੀ ਹੈਲਪਲਾਈਨ ‘Safe Punjab’ ’ਤੇ 1 ਮਾਰਚ ਤੋਂ ਹੁਣ ਤੱਕ ਦਰਜ ਹੋਈਆਂ 5562 ਐਫਆਈਆਰਜ਼

1 ਮਾਰਚ, 2025 ਤੋਂ ਹੁਣ ਤੱਕ 26,995 ਨਸ਼ਾ ਤਸਕਰ ਕੀਤੇ ਕਾਬੂ; 1096 ਕਿਲੋ ਹੈਰੋਇਨ, 380 ਕਿਲੋਗ੍ਰਾਮ ਅਫੀਮ, 12.43 ਕਰੋੜ ਡਰੱਗ ਮਨੀ ਜ਼ਬਤ

August 24, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ: ਲੋਕਾਂ ਤੋਂ ਮਿਲੀ ਜਾਣਕਾਰੀ ਸਦਕਾ ਨਸ਼ਾ ਵਿਰੋਧੀ ਹੈਲਪਲਾਈਨ ‘Safe Punjab’ ’ਤੇ 1 ਮਾਰਚ ਤੋਂ ਹੁਣ ਤੱਕ ਦਰਜ ਹੋਈਆਂ 5562 ਐਫਆਈਆਰਜ਼

‘ਯੁੱਧ ਨਸ਼ਿਆਂ ਵਿਰੁੱਧ: ਲੋਕਾਂ ਤੋਂ ਮਿਲੀ ਜਾਣਕਾਰੀ ਸਦਕਾ ਨਸ਼ਾ ਵਿਰੋਧੀ ਹੈਲਪਲਾਈਨ ‘Safe Punjab’ ’ਤੇ 1 ਮਾਰਚ ਤੋਂ ਹੁਣ ਤੱਕ ਦਰਜ ਹੋਈਆਂ 5562 ਐਫਆਈਆਰਜ਼
— 1 ਮਾਰਚ, 2025 ਤੋਂ ਹੁਣ ਤੱਕ 26,995 ਨਸ਼ਾ ਤਸਕਰ ਕੀਤੇ ਕਾਬੂ; 1096 ਕਿਲੋ ਹੈਰੋਇਨ, 380 ਕਿਲੋਗ੍ਰਾਮ ਅਫੀਮ, 12.43 ਕਰੋੜ ਡਰੱਗ ਮਨੀ ਜ਼ਬਤ
— ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਲੋਕਾਂ ਨੂੰ ਨਸ਼ਾ ਤਸਕਰਾਂ ਬਾਰੇ ‘ ਸੇਫ ਪੰਜਾਬ ਹੈਲਪਲਾਈਨ 97791-00200 ’ਤੇ ਬਿਨਾਂ ਕਿਸੇ ਡਰ ਤੋਂ ਜਾਣਕਾਰੀ ਸਾਂਝੀ ਕਰਨ ਦਾ ਦਿੱਤਾ ਸੱਦਾ
—ਨਸ਼ਿਆਂ ਦੀ ਰੋਕਥਾਮ ਦੇ ਹਿੱਸੇ ਵਜੋਂ 1 ਮਾਰਚ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ ਕੀਤੀਆਂ 1153 ਸੰਪਰਕ ਮੀਟਿੰਗਾਂ ਅਤੇ ਵਿਦਿਆਰਥੀਆਂ ਨਾਲ ਵੀ ਕੀਤੀਆਂ ਗਈਆਂ 4293 ਮੀਟਿੰਗਾਂ

ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਦੇ ਚਲਦਿਆਂ, ਪੰਜਾਬ ਦੇ ‘ਸੇਫ ਪੰਜਾਬ’ ਵਟਸਐਪ ਚੈਟਬੋਟ ਪੋਰਟਲ – 9779100200 – ’ਤੇ ਲੋਕਾਂ ਤੋਂ ਪ੍ਰਾਪਤ ਜਾਣਕਾਰੀ ਸਦਕਾ 1 ਮਾਰਚ, 2025 ਤੋਂ ਹੁਣ ਤੱਕ 5,562 ਐਫ਼ਆਈਆਰਜ਼ ਦਰਜ ਕੀਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ’ਸੇਫ਼ ਪੰਜਾਬ’ ਨਸ਼ਾ ਵਿਰੋਧੀ ਹੈਲਪਲਾਈਨ 97791-00200 ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਪਹਿਲਕਦਮੀ ਹੈ, ਜਿਸਦਾ ਉਦੇਸ਼ ਨਸ਼ਿਆਂ ਨਾਲ ਸਬੰਧਤ ਮੁੱਦਿਆਂ ਨਾਲ ਜੂਝ ਰਹੇ ਵਿਅਕਤੀਆਂ ਨੂੰ ਆਸਾਨ ਪਹੁੰਚ ਅਤੇ ਢੁਕਵੀਂ ਸਹਾਇਤਾ ਪ੍ਰਦਾਨ ਕਰਨਾ ਹੈ।

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੇਫ਼ ਪੰਜਾਬ ਚੈਟਬੋਟ ਨੇ ਨਵੇਂ ਦੌਰ ਦਾ ਆਗਾਜ਼ ਕੀਤਾ ਹੈ ਕਿਉਂਕਿ ਇਸ ਵਿੱਚ ਲੋਕਾਂ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ ਇਸੇ ਵਿਸ਼ੇਸ਼ਤਾ ਕਰਕੇ ਇਸਨੂੰ ਭਾਰੀ ਹੁੰਗਾਰਾ ਮਿਲਿਆ ਹੈ। ਲੋਕ ਹੁਣ ਆਪ-ਮੁਹਾਰੇ ਤਸਕਰਾਂ ਦੀ ਰਿਪੋਰਟ ਕਰਨ ਅਤੇ ਸੁਝਾਅ ਦੇਣ ਲਈ ਅੱਗੇ ਆ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਭਵਿੱਖ ਵਿੱਚ ਵੀ ਬਿਨਾਂ ਕਿਸੇ ਡਰ-ਭੈਅ ਤੋਂ ਇਸ ਚੈਟਬੋਟ ’ਤੇ ਨਸ਼ਾ ਤਸਕਰਾਂ ਬਾਰੇ ਗੁਪਤ ਰੂਪ ਵਿੱਚ ਹੋਰ ਜਾਣਕਾਰੀ ਸਾਂਝੀ ਕਰਨ ਲਈ ਪ੍ਰੇਰਿਆ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਤਸਕਰਾਂ ਵਿਰੁੱਧ ਚੱਲ ਰਹੀ ਕਾਰਵਾਈ ਤੋਂ ਇਲਾਵਾ, ਪੰਜਾਬ ਪੁਲਿਸ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਵੀ ਸ਼ੁਰੂ ਕੀਤੀ ਹੈ ਤਾਂ ਜੋ ਇਸ ਗੰਭੀਰ ਮਸਲੇ ਵਿਰੁੱਧ ਲੜਾਈ ਵਿੱਚ ਆਮ ਲੋਕਾਂ ਵਿੱਚ ਏਕਤਾ ਅਤੇ ਸਹਿਯੋਗ ਦੀ ਭਾਵਨਾ ਪੈਦਾ ਕੀਤੀ ਜਾ ਸਕੇ।

ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਵਿਸ਼ੇਸ਼ ਮੁਹਿੰਮ ਤਹਿਤ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ (ਸੀਪੀ/ਐਸਐਸਪੀ) ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ-ਆਪਣੇ ਜ਼ਿਲਿ੍ਹਆਂ ਵਿੱਚ ਸੰਪਰਕ ਪ੍ਰੋਗਰਾਮ, ਵਿਦਿਆਰਥੀਆਂ ਨਾਲ ਮੀਟਿੰਗਾਂ ਆਦਿ ਸਮੇਤ ਵੱਖ-ਵੱਖ ਜਾਗਰੂਕਤਾ ਸਮਾਗਮਾਂ ਦਾ ਆਯੋਜਨ ਕਰਨ ਤਾਂ ਜੋ ਆਮ ਲੋਕਾਂ, ਨੌਜਵਾਨਾਂ, ਗੈਰ-ਸਰਕਾਰੀ ਸੰਗਠਨਾਂ (ਐਨਜੀਓ), ਕਲੱਬਾਂ ਆਦਿ ਨੂੰ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਵਿੱਚ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ 1 ਮਾਰਚ, 2025 ਤੋਂ, ਪੰਜਾਬ ਪੁਲਿਸ ਨੇ 1153 ਸੰਪਰਕ ਮੀਟਿੰਗਾਂ ਦਾ ਆਯੋਜਨ ਕੀਤਾ ਹੈ, ਜਦੋਂ ਕਿ 4293 ਵਿਦਿਆਰਥੀਆਂ ਮੀਟਿੰਗਾਂ ਕੀਤੀਆਂ ਗਈਆਂ ਹਨ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 17,373 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 26,995 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਤਸਕਾਂ ਦੇ ਕਬਜ਼ੇ ਵਿੱਚੋਂ 1096 ਕਿਲੋ ਹੈਰੋਇਨ, 380 ਕਿਲੋ ਅਫੀਮ, 23 ਟਨ ਭੁੱਕੀ, 29 ਕਿਲੋ ਚਰਸ, 421 ਕਿਲੋ ਗਾਂਜਾ, 6 ਕਿਲੋ ਆਈ.ਸੀ.ਈ., 3.3 ਕਿਲੋ ਕੋਕੀਨ, 32.91 ਲੱਖ ਨਸ਼ੀਲੇ ਪਦਾਰਥਾਂ/ਗੋਲੀਆਂ ਅਤੇ 12.43 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 176ਵੇਂ ਦਿਨ ਨਸ਼ਿਆਂ ਵਿਰੁੱਧ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਜਾਰੀ ਰੱਖਿਆ ਹੈ, ਜਿਸ ਤਹਿਤ ਐਤਵਾਰ ਨੂੰ 320 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ ਅਤੇ ਰਾਜ ਭਰ ਵਿੱਚ 68 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 48 ਐਫਆਈਆਰਜ਼ ਦਰਜ ਕੀਤੀਆਂ ਗਈਆਂ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1 ਕਿਲੋ ਹੈਰੋਇਨ, 5633 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 23,910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 345 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ – ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 47 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਗਿਆ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

by Navjot
3 weeks ago
0

ਚੰਡੀਗੜ੍ਹ, 25 ਅਕਤੂਬਰ(ਵਿਸ਼ਵ ਵਾਰਤਾ)ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਟ੍ਰਾਈਸਿਟੀ ਦੇ ਕਰੀਬ 1400 ਵਿਦਿਆਰਥੀਆਂ ਨੇ ਐਤਵਾਰ ਨੂੰ ਕਰਵਾਏ ਗਏ 14ਵੇਂ ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 