Punjab ਪੁਲਿਸ ਨੇ ਵੱਡੀ ਲੁੱਟ ਦੀ ਯੋਜਨਾ ਕੀਤੀ ਨਾਕਾਮ; ਬੰਬੀਹਾ ਗੈਂਗ ਦੇ 4 ਬਦਮਾਸ਼ ਕੀਤੇ ਗ੍ਰਿਫ਼ਤਾਰ
ਹਥਿਆਰ ਵੀ ਬਰਾਮਦ
ਬਰਨਾਲਾ, 25 ਅਗਸਤ 2025 (ਵਿਸ਼ਵ ਵਾਰਤਾ): ਪੰਜਾਬ (Punjab)ਪੁਲਿਸ ਨੇ ਵੱਡੀ ਲੁੱਟ ਦੀ ਯੋਜਨਾ ਨੂੰ ਨਾਕਾਮ ਕੀਤਾ ਹੈ। ਪੁਲਿਸ ਨੇ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਜਦੋਂ ਉਨ੍ਹਾਂ ਨੂੰ ਪੁਲਿਸ ਚੌਕੀ ‘ਤੇ ਰੋਕਿਆ ਗਿਆ ਤਾਂ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ, ਪਰ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਕਾਬੂ ਕਰ ਲਿਆ।

ਡੀਜੀਪੀ ਪੰਜਾਬ (Punjab) ਗੌਰਵ ਯਾਦਵ ਨੇ ਕਿਹਾ ਕਿ “ਬਰਨਾਲਾ ਪੁਲਿਸ ਵੱਲੋ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ, ਦਵਿੰਦਰ ਬੰਬੀਹਾ ਗੈਂਗ ਦੇ ਚਾਰ ਸਰਗਰਮ ਗੈਂਗਸਟਰਾਂ – ਸਤਨਾਮ ਸਿੰਘ ਉਰਫ ਸੱਤੀ, ਗੁਰਪ੍ਰੀਤ ਉਰਫ ਗੁਰੀ, ਸਰਮ ਸਿੰਘ ਉਰਫ ਰਿੰਕੂ ਅਤੇ ਦੀਪਕ ਸਿੰਘ ਨੂੰ ਉਦੋਂ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਇੱਕ ਵੱਡੀ ਲੁੱਟ ਦੀ ਯੋਜਨਾ ਬਣਾ ਰਹੇ ਸਨ। ਨਾਕਾ ਆਪਰੇਸ਼ਨ ਦੌਰਾਨ, ਦੋਸ਼ੀਆਂ ਨੇ ਪੁਲਿਸ ਪਾਰਟੀ ਉੱਤੇ ਫ਼ਾਇਰਿੰਗ ਕੀਤੀ, ਪਰ ਪੁਲਿਸ ਜਵਾਨਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੀ ਗੱਡੀ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕੋਲੋਂ 4 ਹਥਿਆਰ: 1 ਜ਼ਿਗਾਨਾ ਪਿਸਤੌਲ, 3 ਪਿਸਤੌਲ (.30 ਅਤੇ .32 ਬੋਰ) ਜ਼ਿੰਦਾ ਕਾਰਤੂਸਾਂ ਦੇ ਨਾਲ ਬਰਾਮਦ ਕੀਤੇ ਗਏ ਹਨ।
ਡੀਜੀਪੀ ਪੰਜਾਬ ਨੇ ਜਾਣਕਾਰੀ ਦਿੱਤੀ ਕਿ “ਸਤਨਾਮ ਸਿੰਘ ਇੱਕ ਆਦਤਨ ਅਪਰਾਧੀ ਹੈ ਜਿਸ ‘ਤੇ ਕਤਲ, ਕਤਲ ਦੀ ਕੋਸ਼ਿਸ਼, ਅਸਲਾ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਸਮੇਤ 22 ਤੋਂ ਵੱਧ ਮਾਮਲੇ ਦਰਜ ਹਨ। ਸਰਮ ਸਿੰਘ ਅਤੇ ਦੀਪਕ ਸਿੰਘ ਨਸ਼ੀਲੇ ਪਦਾਰਥਾਂ ਦੇ ਵਪਾਰ ਨਾਲ ਵੀ ਜੁੜੇ ਹੋਏ ਹਨ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ, ਅਤੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























