Punjab : ਰਾਸ਼ਨ ਕਾਰਡ ਮੁੱਦੇ ‘ਤੇ ਗਰਮਾਈ ਸਿਆਸਤ
CM ਮਾਨ ਦੀ ਪੰਜਾਬੀਆਂ ਦੇ ਨਾਂ ਖੁੱਲ੍ਹੀ ਚਿੱਠੀ, ਕਿਹਾ – “ਵੋਟ ਚੋਰੀ ਤੋਂ ਬਾਅਦ, ਭਾਜਪਾ ਦੀ ਹੁਣ ਰਾਸ਼ਨ ਚੋਰੀ ਦੀ ਕੋਸ਼ਿਸ਼”
ਚੰਡੀਗੜ੍ਹ, 25 ਅਗਸਤ 2025 (ਵਿਸ਼ਵ ਵਾਰਤਾ): ਪੰਜਾਬ (Punjab) ਵਿੱਚ ਰਾਸ਼ਨ ਕਾਰਡ ਕੱਟੇ ਜਾਣ ਦੇ ਮੁੱਦੇ ‘ਤੇ ਰਾਜਨੀਤੀ ਤੇਜ਼ ਹੋ ਗਈ ਹੈ। ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ (Punjab) ਦੀ ਆਮ ਆਦਮੀ ਪਾਰਟੀ ਸਰਕਾਰ ਵਿਚਕਾਰ ਚੱਲ ਰਹੇ ਵਿਵਾਦ ਵਿੱਚ ਇੱਕ ਨਵਾਂ ਮੋੜ ਆ ਗਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਦੇ ਨਾਂ ਇਕ ਖੁੱਲ੍ਹੀ ਚਿੱਠੀ ਜਾਰੀ ਕੀਤੀ।ਜਿਸ ਵਿੱਚ ਉਨ੍ਹਾਂ ਕਿਹਾ ਕਿ “ਵੋਟ ਚੋਰੀ ਤੋਂ ਬਾਅਦ, ਭਾਜਪਾ ਦੀ ਹੁਣ ਰਾਸ਼ਨ ਚੋਰੀ ਦੀ ਕੋਸ਼ਿਸ਼, ਪਰ ਮੈਂ ਇਹ ਨਹੀਂ ਹੋਣ ਦਿਆਂਗਾ”

ਸੀਐਮ ਨੇ 55 ਲੱਖ ਪੰਜਾਬੀਆਂ ਨੂੰ ਮੁਫ਼ਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫ਼ੈਸਲੇ ਨੂੰ ਪੰਜਾਬ (Punjab) ਵਿਰੋਧੀ ਕਦਮ ਦੱਸਦਿਆਂ ਭਾਰਤੀ ਜਨਤਾ ਪਾਰਟੀ ਦੀ ਸਖ਼ਤ ਅਲੋਚਨਾ ਕੀਤੀ। ਮੁੱਖ ਮੰਤਰੀ ਨੇ ਪੱਤਰ ਵਿੱਚ ਲਿਖਿਆ ਹੈ ਕਿ “ਮੇਰੇ ਪਿਆਰੇ ਪੰਜਾਬੀਓ, ਕੇਂਦਰ ਦੀ ਭਾਜਪਾ ਸਰਕਾਰ ਵੱਡੀ ਸਾਜਿਸ਼ ਘੜ ਰਹੀ ਹੈ। ਪੰਜਾਬ ਵਿੱਚ 1.53 ਕਰੋੜ ਲੋਕਾਂ ਨੂੰ ਮਿਲ ਰਿਹਾ ਹੈ ਰਾਸ਼ਨ, ਪਰ ਕੇਂਦਰ ਸਰਕਾਰ ਨੇ ਇਨ੍ਹਾਂ 55 ਲੱਖ ਲੋਕਾਂ ਦੀ ਇਹ ਸਹੂਲਤ ਖਤਮ ਕਰਨ ਦਾ ਫੈਸਲਾ ਲਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਸੂਬੇ ਦੇ ਲੋੜਵੰਦ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਜੇ ਦਿੱਲੀ ਬੈਠੀ ਭਾਜਪਾ ਸਰਕਾਰ ਸਾਥੋਂ ਸਾਡੀ ਰੋਟੀ ਖੋਹੇਗੀ ਤਾਂ ਪੰਜਾਬ ਇਸਦਾ ਜਵਾਬ ਇਕਜੁੱਟ ਹੋ ਕੇ ਦੇਵੇਗਾ ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























