Punjab : ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ GNDU ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 25 ਅਗਸਤ 2025 (ਵਿਸ਼ਵ ਵਾਰਤਾ): ਗੁਰੂ ਨਾਨਕ ਦੇਵ ਯੂਨੀਵਰਸਿਟੀ (Punjab) ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਇਸ ਦੌਰਾਨ ਵਾਈਸ ਚਾਂਸਲਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਦਿੱਤਾ।

ਦੱਸ ਦਈਏ ਕਿ ਪ੍ਰੋ. ਕਰਮਜੀਤ ਸਿੰਘ ਬੀਤੇ ਦਿਨੀ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਦੇ ਪ੍ਰੋਗਰਾਮ ‘ਚ ਸ਼ਾਮਲ ਹੋਏ ਸਨ। ਇਸ ਪ੍ਰੋਗਰਾਮ ‘ਚ ਵਾਈਸ ਚਾਂਸਲਰ ਦੀ ਮੌਜੂਦਗੀ ‘ਤੇ ਵੱਖ-ਵੱਖ ਸਿੱਖ ਸੰਗਠਨਾਂ ਵੱਲੋਂ ਸਵਾਲ ਚੁੱਕੇ ਜਾ ਰਹੇ ਸਨ। ਜਿਸ ਤੋਂ ਬਾਅਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਲੋਂ ਹੋਏ ਆਦੇਸ਼ ਅਨੁਸਾਰ ਪ੍ਰੋ. ਕਰਮਜੀਤ ਸਿੰਘ ਨੂੰ ਇਸ ਸਬੰਧੀ ਅਪਣਾ ਲਿਖਤੀ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਦੇਣ ਲਈ ਕਿਹਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























