• Latest
  • Trending
PUNJAB: ਡਾ. ਬਲਬੀਰ ਸਿੰਘ ਵੱਲੋਂ ਨਸ਼ੇ ਦੀਆਂ ਆਦੀ ਔਰਤਾਂ ਲਈ ਕਪੂਰਥਲਾ ਅਤੇ ਅੰਮ੍ਰਿਤਸਰ ‘ਚ ‘ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ’ ਲਾਂਚ

PUNJAB: ਡਾ. ਬਲਬੀਰ ਸਿੰਘ ਵੱਲੋਂ ਨਸ਼ੇ ਦੀਆਂ ਆਦੀ ਔਰਤਾਂ ਲਈ ਕਪੂਰਥਲਾ ਅਤੇ ਅੰਮ੍ਰਿਤਸਰ ‘ਚ ‘ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ’ ਲਾਂਚ

1 year ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

40 minutes ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

1 hour ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

1 hour ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

1 hour ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

1 hour ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

2 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

2 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

2 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

3 hours ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

3 hours ago
Hindi News
English News
Friday, November 13, 2026
No Result
View All Result
24 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਡਾ. ਬਲਬੀਰ ਸਿੰਘ ਵੱਲੋਂ ਨਸ਼ੇ ਦੀਆਂ ਆਦੀ ਔਰਤਾਂ ਲਈ ਕਪੂਰਥਲਾ ਅਤੇ ਅੰਮ੍ਰਿਤਸਰ ‘ਚ ‘ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ’ ਲਾਂਚ

ਪਾਇਲਟ ਪੜਾਅ ਦੀ ਸਫ਼ਲਤਾ ਤੋਂ ਬਾਅਦ ਪ੍ਰੋਗਰਾਮ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ: ਸਿਹਤ ਮੰਤਰੀ

August 25, 2025
in ਖਬਰਾਂ, ਪੰਜਾਬ
PUNJAB: ਡਾ. ਬਲਬੀਰ ਸਿੰਘ ਵੱਲੋਂ ਨਸ਼ੇ ਦੀਆਂ ਆਦੀ ਔਰਤਾਂ ਲਈ ਕਪੂਰਥਲਾ ਅਤੇ ਅੰਮ੍ਰਿਤਸਰ ‘ਚ ‘ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ’ ਲਾਂਚ
PUNJAB: ਡਾ. ਬਲਬੀਰ ਸਿੰਘ ਵੱਲੋਂ ਨਸ਼ੇ ਦੀਆਂ ਆਦੀ ਔਰਤਾਂ ਲਈ ਕਪੂਰਥਲਾ ਅਤੇ ਅੰਮ੍ਰਿਤਸਰ ‘ਚ ‘ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ’ ਲਾਂਚ
— ਪਾਇਲਟ ਪੜਾਅ ਦੀ ਸਫ਼ਲਤਾ ਤੋਂ ਬਾਅਦ ਪ੍ਰੋਗਰਾਮ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ: ਸਿਹਤ ਮੰਤਰੀ
— ਇਹ ਪ੍ਰੋਗਰਾਮ ਸਿਹਤ ਵਿਭਾਗ ਅਤੇ ਪੰਜਾਬ ਪੁਲਿਸ ਵੱਲੋਂ ਆਪਸੀ ਸਹਿਯੋਗ ਨਾਲ ਲਾਗੂ ਕੀਤਾ ਜਾ ਰਿਹੈ

ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ):- ਨਸ਼ਿਆਂ ਵਿਰੁੱਧ ਜਾਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਨਸ਼ੇ ਦੀਆਂ ਆਦੀ ਔਰਤਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਦੇ ਹੱਲ ਲਈ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਹਿਲੇ ਪੜਾਅ ਤਹਿਤ ਕਪੂਰਥਲਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ‘ਚ ‘ਨਸ਼ੀਲੇ ਪਦਾਰਥਾਂ ਦੇ ਸੇਵਨ ਵਾਲੀਆਂ ਔਰਤਾਂ ਵਾਸਤੇ ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ’ ਦੀ ਸ਼ੁਰੂਆਤ ਕੀਤੀ ਹੈ। ਜ਼ਿਕਰਯੋਗ ਹੈ ਕਿ ਇਹ ਪ੍ਰੋਗਰਾਮ ਸਿਹਤ ਵਿਭਾਗ PUNJAB ਅਤੇ PUNJAB POLICE ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਵੱਲੋਂ ਆਪਸੀ ਸਹਿਯੋਗ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪ੍ਰੋਗਰਾਮ, ਜਿਸਨੂੰ “ਪੰਜਾਬ ਮਾਡਲ ਫਾਰ ਵੂਮੈਨ ਡਰੱਗ ਯੂਜ਼ਰਸ” ਦਾ ਨਾਮ ਦਿੱਤਾ ਗਿਆ ਹੈ, ਦਾ ਉਦੇਸ਼ ਸੂਬੇ ਭਰ ਵਿੱਚ ਨਸ਼ੇ ਦੀਆਂ ਆਦੀ ਔਰਤਾਂ ਨੂੰ ਮਿਆਰੀ ਸਿਹਤ ਇਲਾਜ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਇਸ ਗੱਲ ‘ਤੇ ਜ਼ੋਰ ਦਿੰਦਾ ਹੈ ਕਿ ਔਰਤਾਂ ਨੂੰ ਮਰਦਾਂ ਨਾਲੋਂ ਵੱਖਰੇ ਮੁੱਦਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਵਿੱਚ ਨਸ਼ਿਆਂ ਦੇ ਸੇਵਨ ਦੇ ਵੱਖ-ਵੱਖ ਪੈਟਰਨ, ਓਵਰਡੋਜ਼ ਕਰਕੇ ਮੌਤ ਦਰ ਦੀ ਉੱਚ ਦਰ ਅਤੇ ਇਲਾਜ ਤੋਂ ਬਾਅਦ ਦੁਬਾਰਾ ਨਸ਼ਿਆਂ ਦੇ ਸੇਵਨ ਦੀ ਸੰਭਾਵਨਾ ਸ਼ਾਮਲ ਹੈ।

ਕਪੂਰਥਲਾ ਵਿੱਚ ਸਫਲ ਪਾਇਲਟ ਪ੍ਰੋਜੈਕਟ ਬਾਰੇ ਬੋਲਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਨਸ਼ੇ ਦੀਆਂ ਆਦੀ 241 ਮਹਿਲਾਵਾਂ ਨੂੰ ਰਜਿਸਟਰ ਕਰਕੇ ਉਨ੍ਹਾਂ ਨੂੰ ਵੱਖ-ਵੱਖ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਏਕੀਕ੍ਰਿਤ ਪੈਕੇਜ ਵਿੱਚ ਮੈਡੀਕਲ, ਸਰਜੀਕਲ ਅਤੇ ਗਾਇਨੀਕੋਲੋਜੀਕਲ ਚੈੱਕ-ਅੱਪ, ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ ਅਤੇ ਨੁਕਸਾਨ ਤੋਂ ਬਚਾਅ ਸਬੰਧੀ ਸੇਵਾਵਾਂ ਸ਼ਾਮਲ ਸਨ। ਇਸ ਤੋਂ ਇਲਾਵਾ ਇਹ ਐਚਆਈਵੀ ਅਤੇ ਹੈਪੇਟਾਈਟਸ ਬੀ ਤੇ ਸੀ ਦੀ ਜਾਂਚ ਅਤੇ ਇਲਾਜ, ਟਿਊਬਰਕਲੋਸਿਸ ਕੇਅਰ, ਐਸਟੀਐਈ ਟ੍ਰੀਟਮੈਂਟ ਅਤੇ ਕਾਊਂਸਲਿੰਗ ਪ੍ਰਦਾਨ ਕਰਦਾ ਹੈ। ਇਸ ਪ੍ਰੋਗਰਾਮ ਤਹਿਤ 81 ਔਰਤਾਂ ਨੂੰ ਓਟ ਕਲੀਨਿਕਾਂ ਵਿੱਚ ਇਲਾਜ ਲਈ ਸਹਾਇਤਾ ਪ੍ਰਦਾਨ ਕਰਨ ਦੇ ਨਾਲ 80 ਔਰਤਾਂ ਨੂੰ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਜੋੜ ਕੇ ਸਮਾਜਿਕ ਸਹਾਇਤਾ ਪ੍ਰਦਾਨ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਪ੍ਰੋਗਰਾਮ ਤਹਿਤ ਰਜਿਸਟਰਡ ਚਾਰ ਗਰਭਵਤੀ ਔਰਤਾਂ ਵਿੱਚੋਂ, ਤਿੰਨ ਔਰਤਾਂ ਨੇ ਸਿਹਤਮੰਦ ਬੱਚਿਆਂ ਨੂੰ ਜਨਮ ਦਿੱਤਾ।

ਮੁੜ ਵਸੇਬੇ ਪ੍ਰਤੀ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਾ ਇੱਕ ਬਿਮਾਰੀ ਹੈ, ਅਪਰਾਧ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਪੀੜਤਾਂ ਨਾਲ ਹਮਦਰਦੀ ਨਾਲ ਪੇਸ਼ ਆਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਜੋੜਨ ਲਈ ਲਈ ਹੁਨਰ ਸਿਖਲਾਈ ਨਾਲ ਲੈਸ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਨਸ਼ਿਆਂ ਤੋਂ ਪ੍ਰਭਾਵਿਤ ਔਰਤਾਂ ਦੀ ਸਹਾਇਤਾ ਅਤੇ ਉਨ੍ਹਾਂ ਦੇ ਮੁੜ ਵਸੇਬੇਂ ਵਿੱਚ ਮਦਦ ਲਈ ਪਰਿਵਾਰਕ ਮੈਂਬਰਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਵੀ ਚਾਨਣਾ ਪਾਇਆ।

ਇਸ ਪ੍ਰੋਗਰਾਮ ਨੂੰ ਲਾਗੂ ਕਰਨ ਬਾਰੇ ਗੱਲ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਪੂਰਥਲਾ ਮਾਡਲ ਦੀ ਸਫ਼ਲਤਾ ਰਾਜ ਲਈ ਇੱਕ ਮਿਸਾਲ ਵਜੋਂ ਕੰਮ ਕਰੇਗੀ। ਇਸ ਪ੍ਰੋਗਰਾਮ ਦੇ ਰਾਜਵਿਆਪੀ ਲਾਗੂਕਰਨ ਦੇ ਪਹਿਲੇ ਪੜਾਅ ਤਹਿਤ ਪ੍ਰੋਗਰਾਮ ਨੂੰ ਪਾਇਲਟ ਅਧਾਰ ‘ਤੇ ਕਪੂਰਥਲਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਇਲਟ ਪੜਾਅ ਦੀ ਸਫ਼ਲਤਾ ਉਪਰੰਤ ਅਗਲੇ ਪੜਾਅ ਵਿੱਚ ਇਹ ਪ੍ਰੋਗਰਾਮ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ।

ਸਿਹਤ ਅਤੇ ਪੰਜਾਬ ਪੁਲਿਸ ਦਰਮਿਆਨ ਇਸ ਸਹਿਯੋਗੀ ਪਹਿਲਕਦਮੀ ਦਾ ਸਵਾਗਤ ਕਰਦਿਆਂ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਨਸ਼ਿਆਂ ਦਾ ਸੇਵਨ ਕਰਨ ਵਾਲੀਆਂ ਔਰਤਾਂ ਨੂੰ ਸਮਾਜਿਕ ਕਲੰਕ ਅਤੇ ਬੇਦਖ਼ਲੀ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਕਾਰਨ ਉਹ ਇਲਾਜ ਲਈ ਅੱਗੇ ਆਉਣ ਤੋਂ ਝਿਜਕਦੀਆਂ ਹਨ। ਇਸ ਤੋਂ ਇਲਾਵਾ ਔਰਤਾਂ ਲਈ ਇਲਾਜ ਸੇਵਾਵਾਂ ਲਗਭਗ ਨਾ-ਮਾਤਰ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲ ਰਾਜ ਵਿੱਚ ਨਸ਼ੇ ਦੀਆਂ ਆਦੀ ਔਰਤਾਂ ਲਈ ਸਿਹਤ ਸੇਵਾਵਾਂ ਦੀ ਘਾਟ ਦੇ ਪਾੜੇ ਨੂੰ ਪੂਰਨ ਕਰਨ ਲਈ ਇੱਕ ਯਤਨ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦਾ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅੰਮ੍ਰਿਤਸਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਕਮਿਊਨਿਟੀ ਪੁਲਿਸਿੰਗ ਪਹਿਲਕਦਮੀ ਵਜੋਂ ਪਾਇਲਟ ਪ੍ਰੋਜੈਕਟਾਂ ਨੂੰ ਫੰਡ ਮੁਹੱਈਆ ਕਰਵਾਏਗਾ।

ਉਨ੍ਹਾਂ ਅੱਗੇ ਕਿਹਾ ਕਿ ਇਹ ਨਾ ਸਿਰਫ਼ ਨਸ਼ਿਆਂ ਦੀ ਸਪਲਾਈ-ਮੰਗ ਦੇ ਚੱਕਰ ਨੂੰ ਤੋੜਨ ਸਗੋਂ ਸਮੂਹ ਨਾਗਰਿਕਾਂ ਲਈ ਇੱਕ ਸਿਹਤਮੰਦ ਭਵਿੱਖ ਯਕੀਨੀ ਬਣਾਉਣ ਪ੍ਰਤੀ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਿਪਟੀ ਡਾਇਰੈਕਟਰ ਡਾ. ਰੋਹਿਨੀ ਗੋਇਲ ਅਤੇ ਨੋਡਲ ਅਫਸਰ ਮਾਨਸਿਕ ਸਿਹਤ ਡਾ. ਸੰਦੀਪ ਭੋਲਾ ਵੀ ਮੌਜੂਦ ਸਨ।

Tags: BREAKING NEWSLatest Punjab newsLatest Punjab news in PunjabiPUNJABPunjab Governmentpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

Most Popular

ਪਾਕਿਸਤਾਨੀ ਪੀਐੱਮ ਸ਼ਹਿਬਾਜ਼ ਸ਼ਰੀਫ਼ ਕਰਨਗੇ ਰੂਸ ਦਾ ਦੌਰਾ, ਰਾਸ਼ਟਰਪਤੀ ਪੁਤਿਨ ਨਾਲ ਹੋਵੇਗੀ ਅਹਿਮ ਮੁਲਾਕਾਤ

ਪਾਕਿਸਤਾਨੀ ਪੀਐੱਮ ਸ਼ਹਿਬਾਜ਼ ਸ਼ਰੀਫ਼ ਕਰਨਗੇ ਰੂਸ ਦਾ ਦੌਰਾ, ਰਾਸ਼ਟਰਪਤੀ ਪੁਤਿਨ ਨਾਲ ਹੋਵੇਗੀ ਅਹਿਮ ਮੁਲਾਕਾਤ

by Jaspreet Kaur
3 weeks ago
0

ਪਾਕਿਸਤਾਨੀ ਪੀਐੱਮ ਸ਼ਹਿਬਾਜ਼ ਸ਼ਰੀਫ਼ ਕਰਨਗੇ ਰੂਸ ਦਾ ਦੌਰਾ, ਰਾਸ਼ਟਰਪਤੀ ਪੁਤਿਨ ਨਾਲ ਹੋਵੇਗੀ ਅਹਿਮ ਮੁਲਾਕਾਤ ਪਾਕਿਸਤਾਨ, 26 ਅਕਤੂਬਰ (ਵਿਸ਼ਵ ਵਾਰਤਾ) :...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 