• Latest
  • Trending
Punjab Police ਨੇ Pak-ISI ਦੀ ਹਮਾਇਤ ਪ੍ਰਾਪਤ BKI ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ; ਬਟਾਲਾ ਤੋਂ ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

Punjab Police ਨੇ Pak-ISI ਦੀ ਹਮਾਇਤ ਪ੍ਰਾਪਤ BKI ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ; ਬਟਾਲਾ ਤੋਂ ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

1 year ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 minutes ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

50 minutes ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

1 hour ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

2 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

2 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

2 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

2 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

2 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

2 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

3 hours ago
Hindi News
English News
Friday, November 13, 2026
No Result
View All Result
24 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਨੇ Pak-ISI ਦੀ ਹਮਾਇਤ ਪ੍ਰਾਪਤ BKI ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ; ਬਟਾਲਾ ਤੋਂ ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

ਜਾਂਚ ਮੁਤਾਬਿਕ ਇਹ ਖੇਪ ਯੂਕੇ-ਅਧਾਰਤ ਬੀਕੇਆਈ ਅੱਤਵਾਦੀ ਨਿਸ਼ਾਨ ਜੋਡੀਆ ਦੇ ਨਿਰਦੇਸ਼ਾਂ 'ਤੇ ਰੱਖੀ ਗਈ ਸੀ: ਡੀਜੀਪੀ ਗੌਰਵ ਯਾਦਵ

August 25, 2025
in ਖਬਰਾਂ, ਪੰਜਾਬ
Punjab Police ਨੇ Pak-ISI ਦੀ ਹਮਾਇਤ ਪ੍ਰਾਪਤ BKI ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ; ਬਟਾਲਾ ਤੋਂ ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

Punjab Police ਨੇ Pak-ISI ਦੀ ਹਮਾਇਤ ਪ੍ਰਾਪਤ BKI ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ; ਬਟਾਲਾ ਤੋਂ ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

— ਜਾਂਚ ਮੁਤਾਬਿਕ ਇਹ ਖੇਪ ਯੂਕੇ-ਅਧਾਰਤ ਬੀਕੇਆਈ ਅੱਤਵਾਦੀ ਨਿਸ਼ਾਨ ਜੋਡੀਆ ਦੇ ਨਿਰਦੇਸ਼ਾਂ ‘ਤੇ ਰੱਖੀ ਗਈ ਸੀ: ਡੀਜੀਪੀ ਗੌਰਵ ਯਾਦਵ

— ਇੱਕ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ; ਦੂਜੇ ਫਰਾਰ ਦੋਸ਼ੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ: ਡੀਜੀਪੀ ਪੰਜਾਬ

— ਨਿਸ਼ਾਨ ਜੋਡੀਆ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕਰਨ ਲਈ ਭਾਰਤ ਵਾਪਸ ਡਿਪੋਰਟ ਕਰਨ ਦੀਆਂ ਕੋਸ਼ਿਸ਼ਾਂ ਜਾਰੀ: ਐਸਐਸਪੀ ਸੁਹੇਲ ਕਾਸਿਮ ਮੀਰ

ਚੰਡੀਗੜ੍ਹ/ਬਟਾਲਾ, 25 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ Punjab ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਬਟਾਲਾ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਐਸਪੀਐਲ ਐਚਜੀਆਰ-84 ਹੈਂਡ ਗ੍ਰਨੇਡ (ਜਿਸਨੂੰ ਆਰਗੇਸ ਐਚਜੀ-84 ਵੀ ਕਿਹਾ ਜਾਂਦਾ ਹੈ) ਅਤੇ ਇੱਕ ਕਾਲੇ ਧਾਤੂ ਦੇ ਡੱਬੇ ਵਿੱਚ ਪੈਕ ਆਰਡੀਐਕਸ-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) – ਜਿਸ ਦਾ ਭਾਰ ਲਗਭਗ 2 ਕਿਲੋਗ੍ਰਾਮ ਹੈ – ਨੂੰ ਅੰਮ੍ਰਿਤਸਰ ਵੱਲ ਜਾਣ ਵਾਲੀ ਸੜਕ ਦੇ ਨੇੜੇ ਝਾੜੀਆਂ ਵਿੱਚੋਂ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਬਾਓਫੇਂਗ ਡਿਊਲ-ਬੈਂਡ ਐਫਐਮ ਟ੍ਰਾਂਸਸੀਵਰ ਸੈੱਟ, ਇੱਕ ਡੀ-ਆਕਾਰ ਵਾਲਾ ਹੈੱਡਸੈੱਟ ਜੋ ਆਮ ਤੌਰ ‘ਤੇ ਵਾਕੀ-ਟਾਕੀ ਨਾਲ ਵਰਤਿਆ ਜਾਂਦਾ ਹੈ, ਸਮੇਤ ਹੋਰ ਉਪਕਰਣ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਯੂਕੇ ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਨਿਸ਼ਾਨ ਸਿੰਘ ਉਰਫ ਨਿਸ਼ਾਨ ਜੋਡੀਆ, ਜੋ ਕਿ ਪਾਕਿ ਆਈਐਸਆਈ ਹਮਾਇਤ ਪ੍ਰਾਪਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਇਸ਼ਾਰਿਆਂ ‘ਤੇ ਕੰਮ ਕਰ ਰਿਹਾ ਹੈ, ਦੇ ਨਿਰਦੇਸ਼ਾਂ ‘ਤੇ ਰੱਖੀ ਗਈ ਸੀ।

ਡੀਜੀਪੀ ਨੇ ਦੱਸਿਆ ਕਿ ਇੱਕ ਦੋਸ਼ੀ, ਜਿਸਦੀ ਪਛਾਣ ਰਵਿੰਦਰ ਪਾਲ ਸਿੰਘ ਉਰਫ਼ ਰਵੀ ਵਾਸੀ ਪਿੰਡ ਪੂਰੀਆ ਕਲਾਂ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇੱਕ ਹੋਰ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲਿਸ ਟੀਮਾਂ ਵੱਲੋਂ ਉਸਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਰਹੱਦ ਪਾਰੋਂ ਇਸ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਗੈਂਗਸਟਰ-ਅੱਤਵਾਦੀ ਨਿਸ਼ਾਨ ਸਿੰਘ ਉਰਫ਼ ਨਿਸ਼ਾਨ ਜੋਡੀਆ, ਜਿਸਨੇ ਵਿਸਫੋਟਕ ਛੁਪਾਉਣ ਅਤੇ ਪ੍ਰਾਪਤ ਕਰਨ ਦਾ ਪ੍ਰਬੰਧ ਕੀਤਾ ਸੀ, ਦੇ ਨਿਰਦੇਸ਼ਾਂ ‘ਤੇ ਇੱਕ ਡੈੱਡ ਲੈਟਰਬਾਕਸ ਤਕਨੀਕ ਜ਼ਰੀਏ ਖੇਪ ਇਕੱਠੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਖੇਪ ਦੀ ਬਰਾਮਦਗੀ ਨੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਦੇ ਉਦੇਸ਼ ਨਾਲ ਸਰਹੱਦ ਪਾਰੋਂ ਰਚੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਐਸਐਸਪੀ ਨੇ ਦੱਸਿਆ ਕਿ ਨਿਸ਼ਾਨ ਜੋਡੀਆ ਨੂੰ ਗ੍ਰਿਫ਼ਤਾਰ ਕਰਨ ਅਤੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਭਾਰਤ ਵਾਪਸ ਡਿਪੋਰਟ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ, ਪੰਜਾਬ ਪੁਲਿਸ ਨੇ ਵਿਦੇਸ਼ ਮੰਤਰਾਲੇ ਅਤੇ ਬਰਮਿੰਘਮ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨਾਲ ਪੱਤਰ ਵਿਹਾਰ ਸ਼ੁਰੂ ਕੀਤਾ ਹੈ ਅਤੇ ਉਸ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 129 ਮਿਤੀ 21.08.2025 ਨੂੰ ਥਾਣਾ ਸਦਰ ਬਟਾਲਾ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3 ਅਤੇ 4 ਤਹਿਤ ਦਰਜ ਕੀਤੀ ਗਈ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਜਿਵੇਂ ਜਿਵੇਂ ਅੱਤਵਾਦੀ ਨੈੱਟਵਰਕਾਂ ਦੀ ਸ਼ਮੂਲੀਅਤ ਸਪੱਸ਼ਟ ਹੁੰਦੀ ਗਈ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ.ਏ.ਪੀ.ਏ.) ਦੀਆਂ ਸੰਬੰਧਿਤ ਧਾਰਾਵਾਂ ਵੀ ਕੇਸ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ।

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newsPUNJAB POLICE
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਮੋਹਾਲੀ ‘ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ ‘ਤੇ ਫਾਇਰਿੰਗ

Punjab: ਮੋਹਾਲੀ ‘ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ ‘ਤੇ ਫਾਇਰਿੰਗ

by Ranjit Singh
1 month ago
0

Punjab: ਮੋਹਾਲੀ 'ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ 'ਤੇ ਫਾਇਰਿੰਗ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਮੋਹਾਲੀ ਵਿੱਚ ਕਾਂਗਰਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 