
ਨਾਹਰ ਸਿੰਘ ਦੀ ਮੁਰਾ ਮੱਝ 24.33 ਕਿਲੋ ਦੁੱਧ ਦੇ ਕੇ ਰਹੀ ਜੇਤੂ
ਚੰਡੀਗੜ, 21 ਜਨਵਰੀ (ਵਿਸ਼ਵ ਵਾਰਤਾ) : ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਸੂਬੇ ਦੇ ਸਾਰੇ ਜਿਲਿ•ਆਂ ਵਿਚ ਉੱਤਮ ਪਸੂਧੰਨ ਦੀ ਪਹਿਚਾਣ ਤੇ ਦੁੱਧ ਦੀ ਪੈਦਾਵਾਰ ਵਧਾਉਣ ਦੇ ਮੰਤਵ ਨਾਲ ਮਹੀਨਾਵਾਰ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ ਸ਼ੁਰੂ ਕੀਤੇ ਗਏ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮੁਕਾਬਲਿਆਂ ਦੁਆਰਾ ਵਧੀਆ ਨਸਲੀ ਪਸ਼ੂਆਂ ਦੀ ਪਹਿਚਾਣ ਤੇ ਦੁਧਾਰੂ ਪਸ਼ੂਆਂ ਵਿੱਚ ਹੋਰ ਸੁਧਾਰ ਲਿਆਉਣ ਲਈ ਮਹੀਨਾਵਾਰ ਦੁੱਧ ਚੁਆਈ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਦਸੰਬਰ ਮਹੀਨੇ ਦੇ ਦੇਸ਼ੀ ਨਸਲ ਦੀ ਗਾਂ ਐਚ.ਐਫ. ਦੇ ਦੁੱਧ ਚੁਆਈ ਮੁਕਾਬਲਿਆਂ ਵਿਚ ਮੋਗਾ ਦੇ ਪਿੰਡ ਨੂਰਪੁਰ ਹਕੀਮਾ ਦੇ ਹਰਪ੍ਰੀਤ ਸਿੰਘ ਦੀ ਗਾਂ 68.14 ਕਿਲੋ ਦੁੱਧ ਦੇ ਕੇ ਜੇਤੂ ਰਹੀ। ਉਨ•ਾਂ ਅੱਗੇ ਦੱਸਿਆ ਕਿ ਨਵੰਬਰ ਮਹੀਨੇ ਦੇ ਮੁਕਾਬਲਿਆਂ ਵਿਚ ਨਵਾਂ ਸ਼ਹਿਰ ਦੇ ਬਲਾਕ ਬਲਾਚੌਰ ਦੇ ਪਿੰਡ ਡਬਹਾਲੀ ਦੇ ਰਾਮ ਰਤਨ ਦੀ ਐਚ.ਐਫ ਗਾਂ 54.60 ਕਿਲੋ ਦੁੱਧ ਦੇ ਕੇ ਸੂਬਦੇ ਬਲਾਕ ਪੱਧਰੀ ਮੁਕਾਬਲਿਆਂ ਵਿਚ ਜੇਤੂ ਰਹੀ ਹੈ।
ਉਨ•ਾਂ ਦੱਸਿਆ ਕਿ ਦਸੰਬਰ ਮਹੀਨੇ ਦੇ ਮੁਰ•ਾ ਮੱਝ ਦੇ ਨਸਲ ਮੁਕਾਬਲਿਆਂ ਵਿਚ ਜਲੰਧਰ ਦੇ ਹਰਵਿੰਦਰਜੀਤ ਸਿੰਘ ਦੀ ਮੱਝ 25.04 ਕਿਲੋ ਦੁੱਧ ਦੇ ਕੇ ਜੇਤੂ ਰਹੀ। ਇਸੇ ਤਰ•ਾਂ ਹੀ ਨਵੰਬਰ ਮਹੀਨੇ ਦੇ ਮੁਕਾਬਲਿਆਂ ਵਿਚ ਲੁਧਿਆਣਾ ਜਿਲ•ੇ ਦੇ ਪਿੰਡ ਲਹਿਰਾ ਦੇ ਨਾਹਰ ਸਿੰਘ ਦੀ ਮੁੱਰ•ਾ ਮੱਝ 24.33 ਕਿਲੋ ਦੁੱਧ ਦੇ ਕੇ ਜੇਤੂ ਰਹੀ ਹੈ।
ਨੀਲੀ ਰਾਵੀ ਦੇ ਮੁਕਾਬਲਿਆਂ ਵਿਚ ਦਸੰਬਰ, 2018 ਪਟਿਆਲਾ ਦੇ ਬਲਾਕ ਨਾਭਾ ਦੇ ਪਸ਼ੂ ਪਾਲਕ ਜੋਗਾ ਸਿੰਘ ਦੀ ਨੀਲੀ ਰਾਵੀ ਮੱਝ 21.66 ਕਿਲੋ ਦੁੱਧ ਦੇ ਕੇ ਜੇਤੂ ਰਹੀ ਹੈ ਜਦਕਿ ਨਵੰਬਰ ਮਹੀਨੇ ਦੇ ਮੁਕਾਬਲਿਆਂ ਵਿਚ ਤਰਨਤਾਰਨ ਤੋਂ ਪਿੰਡ ਵਲਟੋਹਾ ਦੇ ਰਸਾਲ ਸਿੰਘ ਦੀ ਨੀਲੀ ਰਾਵੀ ਨਸਲ ਦੀ ਮੱਝ 21 ਕਿਲੋ ਦੁੱਧ ਦੇ ਕੇ ਰਹੀ ਜੇਤੂ ਰਹੀ।
ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਦਸੰਬਰ ਮਹੀਨੇ ਦੇ ਮੁਕਾਬਲਿਆਂ ਵਿਚ ਜਲੰਧਰ ਦੇ ਪਿੰਡ ਨੂਰਮਹਿਲ ਦੇ ਚਿਨਮੀਆ ਆਨੰਦ ਦੀ ਸਾਹੀਵਾਲ ਗਾਂ 19.37 ਕਿਲੋ ਦੁੱਧ ਦੇ ਕੇ ਜੇਤੂ ਰਹੀ ਹੈ। ਉਨ•ਾਂ ਦੱਸਿਆ ਕਿ ਨਵੰਬਰ ਮਹੀਨੇ ਵਿਚ ਅੰਮ੍ਰਿਤਸਰ ਦੇ ਪਿੰਡ ਜਸਤਰਵਾਲ ਦੇ ਸ. ਪੰਜਾਬ ਸਿੰਘ ਦੀ ਗਾਂ 20.16 ਕਿਲੋ ਦੁੱਧ ਦੇ ਕੇ ਜੇਤੂ ਰਹੀ ਹੈ।
ਉਨ•ਾਂ ਅੱਗੇ ਦੱਸਿਆ ਕਿ ਦਸੰਬਰ ਦੇ ਵਿਦੇਸ਼ੀ ਗਾਂ ਜਰਸੀ ਦੇ ਮੁਕਾਬਲੇ ਵਿਚ ਅੰਮ੍ਰਿਤਸਰ ਦੇ ਪਿੰਡ ਮੱਛੀਵਾਲ ਦੇ ਅਮਨਦੀਪ ਸਿੰਘ ਦੀ ਗਾਂ 37.25 ਕਿਲੋ ਦੁੱਧ ਦੇ ਕੇ ਜੇਤੂ ਰਹੀ ਹੈ ਅਤੇ ਨਵੰਬਰ ਮਹੀਨੇ ਵਿਚ ਸੰਗਰੂਰ ਜਿਲ•ੇ ਦੇ ਸੁਨਾਮ ਬਲਾਕ ਦੇ ਪਿੰਡ ਕੋਟਦਾ ਆਰਮੂ ਦੀ ਪਸ਼ੂ ਪਾਲਕਾ ਸੁਖਮਿੰਦਰ ਕੌਰ ਦੀ ਗਾਂ 30.43 ਕਿਲੋ ਦੁੱਧ ਦੇ ਕੇ ਪੂਰੇ ਸੂਬੇ ਵਿਚੋਂ ਜੇਤੂ ਰਹੀ ਹੈ।
ਉਨ•ਾਂ ਬੱਕਰੀਆਂ ਦੇ ਮੁਕਾਬਲੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਦਸੰਬਰ ਵਿਚ ਪਟਿਆਲਾ ਦੇ ਪਿੰਡ ਬਿਰਦਾਨੋ ਦੇ ਮਨਵੀਰ ਸਿੰਘ ਦੀ ਬੱਕਰੀ 5.05 ਕਿਲੋ ਦੁੱਧ ਦੇ ਕੇ ਅਤੇ ਨਵੰਬਰ ਮਹੀਨੇ ਵਿਚ ਬਰਨਾਲਾ ਜਿਲ•ੇ ਦੇ ਪਿੰਡ ਧਨੌਲਾ ਦੇ ਬੱਕਰੀ ਪਾਲਕ ਮੀਠੂ ਖਾਹ ਦੀ ਬੱਕਰੀ 4.33 ਕਿਲੋ ਦੁੱਧ ਦੇ ਕੇ ਜੇਤੂ ਰਹੀ ਹੈ।
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ
Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...





















