• Latest
  • Trending
Punjab Police ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ; ਦੋ ਨਾਬਾਲਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ

Punjab Police ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ; ਦੋ ਨਾਬਾਲਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ

1 year ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

17 minutes ago
Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ

Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ

36 minutes ago
Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ

Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ

1 hour ago
Punjab: ਜਲੰਧਰ ਵਿੱਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ

Punjab: ਜਲੰਧਰ ਵਿੱਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ

2 hours ago
National: ਪਾਕਿਸਤਾਨੀ ਲੜਾਕੂ ਜਹਾਜ਼ ਨੂੰ ਡੇਗਣ ਵਾਲੇ ਅਭਿਨੰਦਨ ਨੇ ਛੱਡੀ ਏਅਰਫੋਰਸ

National: ਪਾਕਿਸਤਾਨੀ ਲੜਾਕੂ ਜਹਾਜ਼ ਨੂੰ ਡੇਗਣ ਵਾਲੇ ਅਭਿਨੰਦਨ ਨੇ ਛੱਡੀ ਏਅਰਫੋਰਸ

2 hours ago
Womens Asia Cup: ਅੱਜ ਭਾਰਤ ਅਤੇ ਹਾਂਗਕਾਂਗ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Womens Asia Cup: ਅੱਜ ਭਾਰਤ ਅਤੇ ਹਾਂਗਕਾਂਗ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

2 hours ago
Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

3 hours ago
Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

3 hours ago
International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ ‘ਤੇ

National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ ‘ਤੇ

4 hours ago
Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

5 hours ago
Hindi News
English News
Thursday, September 3, 2026
No Result
View All Result
32 °c
Chandigarh
27 ° Fri
26 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ; ਦੋ ਨਾਬਾਲਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ

ਜਾਂਚ ਦੌਰਾਨ ਮੁਲਜ਼ਮਾਂ ਦੇ ਵਿਦੇਸ਼ ਅਧਾਰਤ ਗੈਂਗਸਟਰਾਂ ਨਿਸ਼ਾਨ ਸਿੰਘ, ਸ਼ੇਰਾ ਮਾਨ ਅਤੇ ਸੱਜਨ ਮਸੀਹ ਨਾਲ ਸਬੰਧਾਂ ਦਾ ਹੋਇਆ ਖੁਲਾਸਾ: ਡੀਜੀਪੀ ਗੌਰਵ ਯਾਦਵ

August 26, 2025
in ਖਬਰਾਂ, ਪੰਜਾਬ
Punjab Police ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ; ਦੋ ਨਾਬਾਲਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ

Punjab Police ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ; ਦੋ ਨਾਬਾਲਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ

— ਜਾਂਚ ਦੌਰਾਨ ਮੁਲਜ਼ਮਾਂ ਦੇ ਵਿਦੇਸ਼ ਅਧਾਰਤ ਗੈਂਗਸਟਰਾਂ ਨਿਸ਼ਾਨ ਸਿੰਘ, ਸ਼ੇਰਾ ਮਾਨ ਅਤੇ ਸੱਜਨ ਮਸੀਹ ਨਾਲ ਸਬੰਧਾਂ ਦਾ ਹੋਇਆ ਖੁਲਾਸਾ: ਡੀਜੀਪੀ ਗੌਰਵ ਯਾਦਵ

— ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਉਦੋਂ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਜਾ ਰਹੇ ਸਨ, ਜਦੋਂ ਸੀਆਈ ਪਠਾਨਕੋਟ ਟੀਮ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ: ਏਆਈਜੀ ਸੀਆਈ ਸੁਖਮਿੰਦਰ ਮਾਨ

ਚੰਡੀਗੜ੍ਹ/ਪਠਾਨਕੋਟ, 26 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ ਨੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਇੱਕ ਸੰਗਠਿਤ ਅਪਰਾਧ ਮਾਡਿਊਲ ਦੇ ਦੋ ਨਾਬਾਲਗਾਂ ਸਮੇਤ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਾਲ ਮਸੀਹ ਉਰਫ਼ ਦਾਨਾ ਵਾਸੀ ਪਖੋਕੇ ਟਾਹਲੀ, ਬਟਾਲਾ ਅਤੇ ਵਿਸ਼ਾਲ ਵਿਲੀਅਮ ਵਾਸੀ ਪਿੰਡ ਪਖੋਕੇ ਮਹਿਮਰਨ, ਗੁਰਦਾਸਪੁਰ ਸਮੇਤ ਦੋ ਨਾਬਾਲਗਾਂ ਜਿਹਨਾਂ ਨੂੰ ਪਿੰਡ ਸਲੀਮਪੁਰ ਅਫ਼ਗਾਨਾ, ਗੁਰਦਾਸਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਸਟਾਰ ਮਾਰਕ ਪਿਸਤੌਲਾਂ ਸਮੇਤ ਛੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਅਧਾਰਤ ਗੈਂਗਸਟਰਾਂ ਨਿਸ਼ਾਨ ਸਿੰਘ, ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਮਾਨ ਉਰਫ਼ ਹਨੀ ਅਤੇ ਸੱਜਨ ਮਸੀਹ ਉਰਫ਼ ਗੋਰੂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਹੋਰ ਅਪਰਾਧਿਕ ਗਤੀਵਿਧੀਆਂ ਬਾਰੇ ਵੀ ਅਹਿਮ ਸੁਰਾਗ ਮਿਲੇ ਹਨ।

ਏਆਈਜੀ ਸੀਆਈ ਪਠਾਨਕੋਟ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਨਾਬਾਲਗਾਂ ਵਿੱਚੋਂ ਇੱਕ ਸਾਜਨ ਮਸੀਹ ਦਾ ਚਚੇਰਾ ਭਰਾ ਹੈ ਅਤੇ ਸਾਜਨ ਦੇ ਇਸ਼ਾਰਿਆਂ ‘ਤੇ ਹਥਿਆਰਾਂ, ਵਿਸਫੋਟਕ ਪਦਾਰਥਾਂ ਆਦਿ ਨੂੰ ਲੈਜਾਣ ਦਾ ਕੰਮ ਕਰਦਾ ਸੀ। ਜ਼ਿਕਰਯੋਗ ਹੈ ਕਿ ਸਾਜਨ ਮਸੀਹ ਉਰਫ਼ ਗੋਰੂ ਭਗੌੜਾ ਅਪਰਾਧੀ ਹੈ ਅਤੇ ਸਤੰਬਰ 2023 ਵਿੱਚ ਡੇਰਾ ਬਾਬਾ ਨਾਨਕ ਪੁਲਿਸ ਸਟੇਸ਼ਨ ਵਿੱਚ ਦਰਜ ਇਰਾਦਾ ਕਤਲ ਅਤੇ ਅਸਲਾ ਐਕਟ ਦੇ ਮਾਮਲਿਆਂ ਵਿੱਚ ਲੋੜੀਂਦਾ ਹੈ। ਆਪਣੀ ਗ੍ਰਿਫ਼ਤਾਰੀ ਉਪਰੰਤ, ਸਾਜਨ ਨੇ ਗੁਰਦਾਸਪੁਰ ਜੇਲ੍ਹ ਵਿੱਚ ਲਗਭਗ ਦੋ ਮਹੀਨੇ ਬਿਤਾਏ ਅਤੇ ਜ਼ਮਾਨਤ ਮਿਲਣ ਤੋਂ ਬਾਅਦ, ਉਹ ਭਾਰਤ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਸੀ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਨਾਬਾਲਗਾਂ ਵਿੱਚੋਂ ਇੱਕ ਨੇ ਜਨਵਰੀ 2024 ਵਿੱਚ ਡੇਰਾ ਬਾਬਾ ਨਾਨਕ ਦੇ ਹਰਦੀਪ ਸਿੰਘ, ਜਿਸਦਾ ਬਾਅਦ ਵਿੱਚ ਕਤਲ ਕਰ ਦਿੱਤਾ ਗਿਆ ਸੀ, ਦੀ ਰੇਕੀ ਕੀਤੀ ਸੀ। ਇਸ ਉਪਰੰਤ ਨਾਬਾਲਗ ਨੂੰ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ ਅਤੇ ਬਾਲ ਸੁਧਾਰ ਘਰ ਤੋਂ ਰਿਹਾਅ ਹੋਣ ਤੋਂ ਬਾਅਦ, ਉਸਨੇ ਆਪਣੀਆਂ ਅਪਰਾਧਿਕ ਗਤੀਵਿਧੀਆਂ ਦੁਬਾਰਾ ਸ਼ੁਰੂ ਕਰ ਦਿੱਤੀਆਂ।

ਦੱਸਣਯੋਗ ਹੈ ਕਿ 14 ਅਗਸਤ, 2025 ਨੂੰ, ਗ੍ਰਿਫ਼ਤਾਰ ਮੁਲਜ਼ਮ ਵਿਸ਼ਾਲ ਮਸੀਹ, ਗ੍ਰਿਫ਼ਤਾਰ ਕੀਤੇ ਗਏ ਇੱਕ ਨਾਬਾਲਗ ਨਾਲ ਹੁਸ਼ਿਆਰਪੁਰ ਦੇ ਟਾਂਡਾ ਗਿਆ ਅਤੇ ਹੁਸ਼ਿਆਰਪੁਰ ਵਿੱਚ ਇੱਕ ਪ੍ਰਾਪਰਟੀ ਡੀਲਰ ‘ਤੇ ਗੋਲੀਆਂ ਚਲਾਈਆਂ ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਇਹ ਵਾਰਦਾਤ ਵੀ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ‘ਤੇ ਕੀਤੀ ਗਈ ਸੀ।

ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਸ਼ਾਲ ਮਸੀਹ ਨੇ ਨਾਬਾਲਗਾਂ ਵਿੱਚੋਂ ਇਕ ਦੇ ਨਾਲ ਮਿਲ ਕੇ ਸੱਜਨ ਦੇ ਨਿਰਦੇਸ਼ਾਂ ‘ਤੇ ਬੰਗਾ ਦੇ ਇੱਕ ਵਿਅਕਤੀ ਦੀ ਰੇਕੀ ਵੀ ਕੀਤੀ ਸੀ ਅਤੇ ਜਦੋਂ ਉਹ ਉਸ ਵਿਅਕਤੀ ਦੇ ਕਤਲ ਨੂੰ ਅੰਜ਼ਾਮ ਦੇਣ ਜਾ ਰਹੇ ਸਨ ਉਦੋਂ ਹੀ ਸੀਆਈ ਪਠਾਨਕੋਟ ਦੀ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 47 ਮਿਤੀ 25.08.2025 ਨੂੰ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਦਰਜ ਕੀਤੀ ਗਈ ਹੈ।

Tags: DGP punjabLatest Punjab newsLatest Punjab news in PunjabiPUNJABPunjab Governmentpunjab newsPUNJAB POLICEWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 3, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ

Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ

by Ranjit Singh
September 3, 2026
0

Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ ਲੁਧਿਆਣਾ, 3 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ...

Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ

Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ

by Ranjit Singh
September 3, 2026
0

Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ ਦੀਨਾਨਗਰ, 3 ਸਤੰਬਰ (ਵਿਸ਼ਵ ਵਾਰਤਾ): ਗੁਰਦਾਸਪੁਰ ਦੇ...

Punjab: ਜਲੰਧਰ ਵਿੱਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ

Punjab: ਜਲੰਧਰ ਵਿੱਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ

by Ranjit Singh
September 3, 2026
0

Punjab: ਜਲੰਧਰ ਵਿੱਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ ਜਲੰਧਰ, 3 ਸਤੰਬਰ (ਵਿਸ਼ਵ ਵਾਰਤਾ): ਜਲੰਧਰ ਦੇ ਬਸਤੀ ਪੀਰਦਾਰ ਰੋਡ 'ਤੇ ਸਥਿਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 3, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,18 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 