Punjab : ਭਲਕੇ ਵੀ ਸਕੂਲ – ਕਾਲਜਾਂ ‘ਚ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ
ਚੰਡੀਗੜ੍ਹ, 26 ਅਗਸਤ 2025 (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਭਲਕੇ (ਬੁੱਧਵਾਰ ਨੂੰ) ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦਿੱਤੇ। ਡੀਸੀ ਨੇ ਕਿਹਾ ਕਿ ਅਗਲੇ 12 ਘੰਟਿਆਂ ਵਿੱਚ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾ ਹੈ। ਕੱਲ 27 ਅਗਸਤ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਸਿੱਖਿਆ ਸੰਸਥਾਵਾਂ ਸਕੂਲ, ਕਾਲਜ ਆਦਿ ਬੰਦ ਰਹਿਣਗੀਆਂ।
ਇਸੇ ਤਰ੍ਹਾਂ ਗੁਰਦਾਸਪੁਰ ਜਿਲੇ ਵਿੱਚ ਵੀ ਕੱਲ ਸਾਰੇ ਸਕੂਲ ਬੰਦ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਹੁਸ਼ਿਆਰਪੁਰ ਵਿਚ ਲਗਾਤਾਰ ਪੈ ਰਹੇ ਮੀਂਹ ਨੂੰ ਲੈ ਕੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 26.08.2025 ਅਤੇ 27.08.2025 (ਮੰਗਲਵਾਰ ਅਤੇ ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।























