Punjab School Closed : ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ
– ਸਾਰੇ ਸਕੂਲ 30 ਅਗਸਤ ਤੱਕ ਰਹਿਣਗੇ ਬੰਦ, ਹੁਕਮ ਜਾਰੀ
ਚੰਡੀਗੜ੍ਹ, 26 ਅਗਸਤ 2025 (ਵਿਸ਼ਵ ਵਾਰਤਾ): ਪੰਜਾਬ ਵਿੱਚ ਸਕੂਲ 30 ਅਗਸਤ ਤੱਕ ਬੰਦ ਰਹਿਣਗੇ। ਸਰਕਾਰ ਨੇ ਇਹ ਫੈਸਲਾ ਮੀਂਹ ਦੇ ਮੱਦੇਨਜ਼ਰ ਲਿਆ ਹੈ। ਸੀਐਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ।

ਸੀਐਮ ਭਗਵੰਤ ਮਾਨ ਨੇ ਟਵੀਟ ਕੀਤਾ ਕਿ “ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























