• Latest
  • Trending
Hoshiarpur : ਬਾਰਿਸ਼ ਅਤੇ ਪੌਂਗ ਡੈਮ ਦੇ ਪਾਣੀ ਦੇ ਪੱਧਰ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਨਜ਼ਰ, ਰਾਹਤ ਤੇ ਪੁਨਰਵਾਸ ਕਾਰਜ ਜਾਰੀ: DC ਆਸ਼ਿਕਾ ਜੈਨ

Hoshiarpur : ਬਾਰਿਸ਼ ਅਤੇ ਪੌਂਗ ਡੈਮ ਦੇ ਪਾਣੀ ਦੇ ਪੱਧਰ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਨਜ਼ਰ, ਰਾਹਤ ਤੇ ਪੁਨਰਵਾਸ ਕਾਰਜ ਜਾਰੀ: DC ਆਸ਼ਿਕਾ ਜੈਨ

7 months ago
Governor ਗੁਲਾਬ ਚੰਦ ਕਟਾਰੀਆ ਨੇ ਅਧਿਕਾਰੀਆਂ ਨਾਲ ਕੀਤੀ ਉੱਚ-ਪੱਧਰੀ ਮੀਟਿੰਗ

Governor ਗੁਲਾਬ ਚੰਦ ਕਟਾਰੀਆ ਨੇ ਅਧਿਕਾਰੀਆਂ ਨਾਲ ਕੀਤੀ ਉੱਚ-ਪੱਧਰੀ ਮੀਟਿੰਗ

18 minutes ago
PU ਦੇ ਲਾਅ ਆਡੀਟੋਰੀਅਮ ‘ਚ “ਗੱਲ ਪੰਜਾਬ ਦੀ” ਓਰੀਐਂਟੇਸ਼ਨ ਸੰਮੇਲਨ

PU ਦੇ ਲਾਅ ਆਡੀਟੋਰੀਅਮ ‘ਚ “ਗੱਲ ਪੰਜਾਬ ਦੀ” ਓਰੀਐਂਟੇਸ਼ਨ ਸੰਮੇਲਨ

41 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

56 minutes ago
Punjab Transfer : ਪੰਜਾਬ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! ਆਈ.ਪੀ.ਐਸ – ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ

Punjab Transfer : ਪੰਜਾਬ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! ਆਈ.ਪੀ.ਐਸ – ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ

2 hours ago
IPL ਦੇ ਪਹਿਲੇ 20 ਮੈਚਾਂ ਦਾ ਸ਼ਡਿਊਲ ਜਾਰੀ

IPL ਦੇ ਪਹਿਲੇ 20 ਮੈਚਾਂ ਦਾ ਸ਼ਡਿਊਲ ਜਾਰੀ

4 hours ago
Speaker ਓਮ ਬਿਰਲਾ ਵਿਰੁੱਧ ਅਵਿਸ਼ਵਾਸ ਪ੍ਰਸਤਾਵ ਰੱਦ

Speaker ਓਮ ਬਿਰਲਾ ਵਿਰੁੱਧ ਅਵਿਸ਼ਵਾਸ ਪ੍ਰਸਤਾਵ ਰੱਦ

4 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
Thai Ship attack :ਹੋਰਮੁਜ਼ ਜਲਡਮਰੂ ‘ਚ ਥਾਈ ਜਹਾਜ਼ ‘ਮਯੂਰੀ ਨਾਰੀ’ ‘ਤੇ ਹਮਲਾ

Thai Ship attack :ਹੋਰਮੁਜ਼ ਜਲਡਮਰੂ ‘ਚ ਥਾਈ ਜਹਾਜ਼ ‘ਮਯੂਰੀ ਨਾਰੀ’ ‘ਤੇ ਹਮਲਾ

5 hours ago
PUNJAB ਦਾ ਬਜਟ ਲੋਕ ਭਲਾਈ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਲਾਲਜੀਤ ਸਿੰਘ ਭੁੱਲਰ

PUNJAB ਦਾ ਬਜਟ ਲੋਕ ਭਲਾਈ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਲਾਲਜੀਤ ਸਿੰਘ ਭੁੱਲਰ

5 hours ago
Ludhiana : ਗੁਰਸਿਮਰਨ ਮੰਡ ਦੇ ਘਰ ਪਹੁੰਚੀ NIA ਦੀ ਟੀਮ, ਕਰੀਬ ਡੇਢ ਘੰਟੇ ਤੱਕ ਕੀਤੀ ਪੁੱਛਗਿੱਛ

Ludhiana : ਗੁਰਸਿਮਰਨ ਮੰਡ ਦੇ ਘਰ ਪਹੁੰਚੀ NIA ਦੀ ਟੀਮ, ਕਰੀਬ ਡੇਢ ਘੰਟੇ ਤੱਕ ਕੀਤੀ ਪੁੱਛਗਿੱਛ

5 hours ago
Delhi ਆਬਕਾਰੀ ਨੀਤੀ ਮਾਮਲਾ : ਕੇਜਰੀਵਾਲ-ਸਿਸੋਦੀਆ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ

Delhi ਆਬਕਾਰੀ ਨੀਤੀ ਮਾਮਲਾ : ਕੇਜਰੀਵਾਲ-ਸਿਸੋਦੀਆ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ

6 hours ago
ਲਿਵਾਸਾ ਹਸਪਤਾਲ ਵੱਲੋਂ Ludhiana ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਲਿਵਾਸਾ ਹਸਪਤਾਲ ਵੱਲੋਂ Ludhiana ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

6 hours ago
Hindi News
English News
Wednesday, March 11, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Hoshiarpur : ਬਾਰਿਸ਼ ਅਤੇ ਪੌਂਗ ਡੈਮ ਦੇ ਪਾਣੀ ਦੇ ਪੱਧਰ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਨਜ਼ਰ, ਰਾਹਤ ਤੇ ਪੁਨਰਵਾਸ ਕਾਰਜ ਜਾਰੀ: DC ਆਸ਼ਿਕਾ ਜੈਨ

August 26, 2025
in ਖਬਰਾਂ, ਪੰਜਾਬ
Hoshiarpur : ਬਾਰਿਸ਼ ਅਤੇ ਪੌਂਗ ਡੈਮ ਦੇ ਪਾਣੀ ਦੇ ਪੱਧਰ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਨਜ਼ਰ, ਰਾਹਤ ਤੇ ਪੁਨਰਵਾਸ ਕਾਰਜ ਜਾਰੀ: DC ਆਸ਼ਿਕਾ ਜੈਨ

Hoshiarpur : ਬਾਰਿਸ਼ ਅਤੇ ਪੌਂਗ ਡੈਮ ਦੇ ਪਾਣੀ ਦੇ ਪੱਧਰ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਨਜ਼ਰ, ਰਾਹਤ ਤੇ ਪੁਨਰਵਾਸ ਕਾਰਜ ਜਾਰੀ: DC ਆਸ਼ਿਕਾ ਜੈਨ

-ਬੀ.ਬੀ.ਐਮ.ਬੀ ਤੇ ਜਲ ਸਰੋਤ ਵਿਭਾਗ ਨਾਲ ਲਗਾਤਾਰ ਤਾਲਮੇਲ, ਡਿਸਚਾਰਜ ਤਕਨੀਕੀ ਆਧਾਰ ’ਤੇ ਕੰਟਰੋਲ ਵਿਚ

-ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ 24 ਘੰਟੇ ਕੰਟਰੋਲ ਰੂਮ ਸਥਾਪਿਤ, ਐਮਰਜੈਂਸੀ ਮੌਕੇ ਨਾਗਰਿਕ ਤੁਰੰਤ ਕਰਨ ਸੰਪਰਕ 

ਹੁਸ਼ਿਆਰਪੁਰ, 26 ਅਗਸਤ,2025 (ਵਿਸ਼ਵ ਵਾਰਤਾ) : ਡਿਪਟੀ ਕਮਿਸ਼ਨਰ (Hoshiarpur) ਆਸ਼ਿਕਾ ਜੈਨ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਅਤੇ ਜ਼ਿਲ੍ਹੇ ਵਿਚ ਹੋਈ ਬਾਰਿਸ਼ ਕਾਰਨ ਪੌਂਗ ਡੈਮ ਵਿਚ ਪਾਣੀ ਦਾ ਵਹਾਅ ਲਗਾਤਾਰ ਵਧਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬੀ.ਬੀ.ਐਮ.ਬੀ ਅਤੇ ਜਲ ਸਰੋਤ ਵਿਭਾਗ ਨਾਲ ਲਗਾਤਾਰ ਤਾਲਮੇਲ ਵਿਚ ਹੈ ਅਤੇ ਪ੍ਰਾਪਤ ਤਕਨੀਕੀ ਜਾਣਕਾਰੀ ਦੇ ਆਧਾਰ ‘ਤੇ ਡਿਸਚਾਰਜ ਨੂੰ ਸਾਵਧਾਨੀ ਅਤੇ ਤਕਨੀਕੀ ਤੌਰ ‘ਤੇ ਕੰਟਰੋਲ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ ਚੱਕੀ ਨਦੀ ਵਿਚ ਅਚਾਨਕ ਪਾਣੀ ਦਾ ਵਹਾਅ ਬਹੁਤ ਜ਼ਿਆਦਾ ਹੋਣ ਕਾਰਨ ਮੁਕੇਰੀਆਂ ਦੇ ਪਿੰਡ ਮੋਤਲਾ, ਮਹਿਤਾਬਪੁਰ ਅਤੇ ਹਲੇੜ ਜਨਾਰਦਨ ਪਿੰਡਾਂ ਵਿਚ ਕੁਝ ਥਾਵਾਂ ‘ਤੇ ਪਾੜ ਪੈ ਗਏ ਸਨ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਡਰੇਨੇਜ, ਮਨਰੇਗਾ ਅਤੇ ਹੋਰ ਸਬੰਧਤ ਵਿਭਾਗਾਂ ਦੀਆਂ ਟੀਮਾਂ ਨੂੰ ਮੌਕੇ ‘ਤੇ ਤਾਇਨਾਤ ਕੀਤਾ ਗਿਆ। ਉਨ੍ਹਾਂ ਖ਼ੁਦ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕੀਤਾ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪ੍ਰਸ਼ਾਸਨ ਲਗਾਤਾਰ ਪ੍ਰਭਾਵਿਤ ਪਰਿਵਾਰਾਂ ਦੇ ਸੰਪਰਕ ਵਿਚ ਹੈ ਅਤੇ ਪ੍ਰਭਾਵਿਤ ਥਾਵਾਂ ‘ਤੇ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਪਸ਼ੂਆਂ ਦਾ ਚਾਰਾ, ਪੀਣ ਵਾਲਾ ਪਾਣੀ ਅਤੇ ਕਲੋਰੀਨ ਦੀਆਂ ਗੋਲੀਆਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਮਾਲ ਵਿਭਾਗ ਦੀਆਂ ਟੀਮਾਂ ਪ੍ਰਭਾਵਿਤ ਘਰਾਂ ਦਾ ਤੁਰੰਤ ਮੁਲਾਂਕਣ ਕਰ ਰਹੀਆਂ ਹਨ ਤਾਂ ਜੋ ਯੋਗ ਪਰਿਵਾਰਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਪ੍ਰਭਾਵਿਤ ਲੋਕਾਂ ਨੂੰ ਲਗਾਤਾਰ ਰਾਸ਼ਨ ਅਤੇ ਹੋਰ ਜ਼ਰੂਰੀ ਸਮੱਗਰੀ ਪ੍ਰਦਾਨ ਕਰ ਰਹੀ ਹੈ। ਇਸ ਦੇ ਨਾਲ ਹੀ ਬਾਬਾ ਦੀਪ ਸਿੰਘ ਵੈਲਫੇਅਰ ਸੁਸਾਇਟੀ ਸਮੇਤ ਕਈ ਸਮਾਜਿਕ ਸੰਸਥਾਵਾਂ ਵੀ ਰਾਹਤ ਕਾਰਜਾਂ ਵਿਚ ਸਰਗਰਮ ਹਨ। ਉਨ੍ਹਾਂ ਜ਼ਿਲ੍ਹੇ ਦੀਆਂ ਹੋਰਨਾਂ ਸਮਾਜਿਕ ਅਤੇ ਸਵੈ-ਇਛੁੱਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਰੈੱਡ ਕਰਾਸ ਸੁਸਾਇਟੀ ਨਾਲ ਤਾਲਮੇਲ ਕਰਨ ਅਤੇ ਪ੍ਰਸ਼ਾਸਨ ਦੀ ਮਦਦ ਕਰਨ, ਤਾਂ ਜੋ ਰਾਹਤ ਸਮੱਗਰੀ ਬਰਾਬਰ ਵੰਡੀ ਜਾ ਸਕੇ।

ਉਨ੍ਹਾਂ ਕਿਹਾ ਕਿ ਪਿਛਲੇ 10 ਦਿਨਾਂ ਤੋਂ ਟਾਂਡਾ ਇਲਾਕੇ ਦੇ ਅਬਦੁੱਲਾਪੁਰ, ਰੜਾ ਅਤੇ ਫਤਿਹਪੁਰ ਕੁੱਲਾ ਵਿਖੇ ਨੈਸ਼ਨਲ ਹਾਈਵੇਅ ਦੇ ਪੁਲ ਦੇ ਗਾਈਡ ਬੰਨ੍ਹ ਵਿਚ ਸਮੱਸਿਆ ਆਉਣ ਕਾਰਨ ਪਾਣੀ ਦਾਖ਼ਲ ਹੋ ਗਿਆ ਸੀ। ਇਨ੍ਹਾਂ ਥਾਵਾਂ ’ਤੇ ਵੀ ਟੀਮਾਂ ਤਾਇਨਾਤ ਕੀਤੀਆਂ ਗਈਆ ਹਨ ਅਤੇ ਅਤੇ 24 ਘੰਟੇ ਨਿਗਰਾਨੀ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਰਾਹਤ ਕਾਰਜਾਂ ਵਿਚ ਕੋਈ ਕਮੀ ਨਾ ਰਹੇ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਰਾਹਤ ਅਤੇ ਪੁਨਰਵਾਸ ਕਾਰਜਾਂ ਵਿਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ। ਸਰਕਾਰ ਵੱਲੋਂ ਲੋੜੀਂਦੇ ਫੰਡ ਉਪਲਬੱਧ ਕਰਵਾਏ ਗਏ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਫ਼ਤ ਪ੍ਰਬੰਧਨ ਰਾਹਤ ਫੰਡ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਭਾਵਿਤ ਇਲਾਕਿਆਂ ਵਿਚ ਨੁਕਸਾਨ ਦਾ ਮੁਲਾਂਕਣ ਇਕੋ ਸਮੇਂ ਕੀਤਾ ਜਾ ਰਿਹਾ ਹੈ ਤਾਂ ਜੋ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮਿਲ ਸਕੇ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਆਸ ਦਰਿਆ ਅਤੇ ਇਸ ਦੇ ਆਲੇ-ਦੁਆਲੇ ਦੇ ਨੀਵੇਂ ਇਲਾਕਿਆਂ ਵਿਚ ਨਾ ਜਾਣ ਅਤੇ ਉੱਥੇ ਨਹਾਉਣ ਜਾਂ ਸੈਲਫੀ ਲੈਣ ਵਰਗੀਆਂ ਗਤੀਵਿਧੀਆਂ ਤੋਂ ਬਚਣ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰ ‘ਤੇ ਇਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜੋ ਹਫ਼ਤੇ ਦੇ ਸੱਤੇ ਦਿਨ 24 ਘੰਟੇ ਕੰਮ ਕਰਦਾ ਹੈ। ਇਸ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01882-220412 ਹੈ, ਜਦੋਂ ਕਿ ਤਹਿਸੀਲ ਪੱਧਰ ‘ਤੇ ਵੀ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਤਹਿਸੀਲ ਹੁਸ਼ਿਆਰਪੁਰ ਦਾ ਨੰਬਰ 01882-244175, ਗੜ੍ਹਸ਼ੰਕਰ 01884-282026, ਦਸੂਹਾ 01883-506268, ਟਾਂਡਾ 01886-512952 ਅਤੇ ਮੁਕੇਰੀਆਂ ਦਾ 01883-244310 ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਾਗਰਿਕ ਕਿਸੇ ਵੀ ਐਮਰਜੈਂਸੀ ਜਾਂ ਜਾਣਕਾਰੀ ਲਈ ਇਨ੍ਹਾਂ ਕੰਟਰੋਲ ਰੂਮ ਨੰਬਰਾਂ ‘ਤੇ ਤੁਰੰਤ ਸੰਪਰਕ ਕਰ ਸਕਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ 24 ਘੰਟੇ ਡਿਊਟੀ ‘ਤੇ ਹਨ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHoshiarpurLatest News In Punjabipunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Governor ਗੁਲਾਬ ਚੰਦ ਕਟਾਰੀਆ ਨੇ ਅਧਿਕਾਰੀਆਂ ਨਾਲ ਕੀਤੀ ਉੱਚ-ਪੱਧਰੀ ਮੀਟਿੰਗ

Governor ਗੁਲਾਬ ਚੰਦ ਕਟਾਰੀਆ ਨੇ ਅਧਿਕਾਰੀਆਂ ਨਾਲ ਕੀਤੀ ਉੱਚ-ਪੱਧਰੀ ਮੀਟਿੰਗ

by Jaspreet Kaur
March 11, 2026
0

Governor ਗੁਲਾਬ ਚੰਦ ਕਟਾਰੀਆ ਨੇ ਅਧਿਕਾਰੀਆਂ ਨਾਲ ਕੀਤੀ ਉੱਚ-ਪੱਧਰੀ ਮੀਟਿੰਗ - ਜੰਗ ਪ੍ਰਭਾਵਿਤ ਦੇਸ਼ਾਂ ਵਿੱਚ ਫਸੇ ਲੋਕਾਂ ਦੀ ਮਦਦ ਲਈ...

PU ਦੇ ਲਾਅ ਆਡੀਟੋਰੀਅਮ ‘ਚ “ਗੱਲ ਪੰਜਾਬ ਦੀ” ਓਰੀਐਂਟੇਸ਼ਨ ਸੰਮੇਲਨ

PU ਦੇ ਲਾਅ ਆਡੀਟੋਰੀਅਮ ‘ਚ “ਗੱਲ ਪੰਜਾਬ ਦੀ” ਓਰੀਐਂਟੇਸ਼ਨ ਸੰਮੇਲਨ

by Jaspreet Kaur
March 11, 2026
0

PU ਦੇ ਲਾਅ ਆਡੀਟੋਰੀਅਮ 'ਚ "ਗੱਲ ਪੰਜਾਬ ਦੀ" ਓਰੀਐਂਟੇਸ਼ਨ ਸੰਮੇਲਨ - ਕਰਨੈਲ ਸਿੰਘ ਪੀਰ ਮੁਹੰਮਦ ਨੇ ਕਈ ਨੁਕਤੇ ਕੀਤੇ ਸਾਂਝੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 11, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Punjab Transfer : ਪੰਜਾਬ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! ਆਈ.ਪੀ.ਐਸ – ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ

Punjab Transfer : ਪੰਜਾਬ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! ਆਈ.ਪੀ.ਐਸ – ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ

by Jaspreet Kaur
March 11, 2026
0

Punjab Transfer : ਪੰਜਾਬ 'ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! ਆਈ.ਪੀ.ਐਸ - ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 11 ਮਾਰਚ (ਵਿਸ਼ਵ ਵਾਰਤਾ) –...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 