Supreme Court ਨੂੰ ਮਿਲੇ ਦੋ ਨਵੇਂ ਜੱਜ
– ਜਾਣੋ ਹੁਣ ਕਿੰਨੀ ਹੋਈ ਸੁਪਰੀਮ ਕੋਰਟ ਵਿੱਚ ਕੁੱਲ ਜੱਜਾਂ ਦੀ ਗਿਣਤੀ
ਨਵੀ ਦਿੱਲੀ, 27 ਅਗਸਤ 2025 (ਵਿਸ਼ਵ ਵਾਰਤਾ): ਬੰਬੇ ਹਾਈ ਕੋਰਟ ਦੇ ਜਸਟਿਸ ਆਲੋਕ ਅਰਾਧੇ ਅਤੇ ਪਟਨਾ ਹਾਈ ਕੋਰਟ ਦੇ ਜਸਟਿਸ ਵਿਪੁਲ ਪੰਚੋਲੀ ਸੁਪਰੀਮ ਕੋਰਟ (Supreme Court) ਦੇ ਜੱਜ ਬਣ ਗਏ ਹਨ। ਕੇਂਦਰ ਸਰਕਾਰ ਨੇ ਜਸਟਿਸ ਆਲੋਕ ਅਰਾਧੇ ਅਤੇ ਜਸਟਿਸ ਵਿਪੁਲ ਮਨੂਭਾਈ ਪੰਚੋਲੀ ਦੇ ਨਾਵਾਂ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਕਾਨੂੰਨ ਮੰਤਰਾਲੇ ਨੇ ਇਸ ਸਬੰਧ ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਇਸ ਨੋਟੀਫਿਕੇਸ਼ਨ ਵਿੱਚ, ਮੰਤਰਾਲੇ ਨੇ ਕਿਹਾ ਕਿ ਬੰਬੇ ਹਾਈ ਕੋਰਟ ਦੇ ਮੁੱਖ ਜੱਜ ਆਲੋਕ ਅਰਾਧੇ ਅਤੇ ਪਟਨਾ ਹਾਈ ਕੋਰਟ ਦੇ ਮੁੱਖ ਜੱਜ ਵਿਪੁਲ ਮਨੂਭਾਈ ਪੰਚੋਲੀ ਨੂੰ ਬੁੱਧਵਾਰ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਦਿੱਤੀ ਗਈ ਹੈ।ਉਨ੍ਹਾਂ ਦੇ ਨਾਵਾਂ ਦੀ ਸਿਫ਼ਾਰਸ਼ ਬੀਤੇ ਸੋਮਵਾਰ ਨੂੰ ਸੁਪਰੀਮ ਕੋਰਟ ਕਾਲਜੀਅਮ ਨੇ ਕੀਤੀ ਸੀ। ਇਨ੍ਹਾਂ ਦੋਵਾਂ ਦੇ ਸਹੁੰ ਚੁੱਕਣ ਤੋਂ ਬਾਅਦ ਸੁਪਰੀਮ ਕੋਰਟ ਵਿੱਚ ਸੀਜੇਆਈ ਸਮੇਤ 34 ਜੱਜਾਂ ਦੀ ਪੂਰੀ ਮਨਜ਼ੂਰਸ਼ੁਦਾ ਗਿਣਤੀ ਹੋ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























