- ਕਿਹਾ, ”ਪੰਜਾਬ ਸਰਕਾਰ ਦੀ ਕਰਜ਼ਾ ਮੁਆਫੀ ਨੂੰ ਆਪ ਸੁਪਰੀਮੋ ਖੁਦ ਅੱਖੀਂ ਦੇਖ ਲਵੇ”
- ਪੰਜਾਬ ਸਰਕਾਰ ਨੇ ਹੁਣ ਤੱਕ 4.17 ਲੱਖ ਕਿਸਾਨਾਂ ਦਾ 3452 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ
- 1000 ਕਰੋੜ ਰੁਪਏ ਦਾ ਹੋਰ ਕਰਜ਼ਾ ਮੁਆਫ ਕਰਨ ਲਈ 1.42 ਲੱਖ ਹੋਰ ਛੋਟੇ ਕਿਸਾਨਾਂ ਦੀ ਸ਼ਨਾਖਤ ਕੀਤੀ
- ਭਗਵੰਤ ਮਾਨ ਦੀ ਸ਼ਰਾਬ ਛੱਡਣ ਦੀ ‘ਕੁਰਬਾਨੀ’ ਆਪ ਨੂੰ ਮੁਬਾਰਕ
ਚੰਡੀਗੜ•, 21 ਜਨਵਰੀ (ਵਿਸ਼ਵ ਵਾਰਤਾ)- ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਸਰਕਾਰ ਦੀ ਕਰਜ਼ਾ ਮੁਆਫੀ ਯੋਜਨਾ ਤੋਂ ਵਾਕਫ਼ ਕਰਵਾਉਣ ਲਈ 23 ਜਨਵਰੀ ਨੂੰ ਬਠਿੰਡਾ ਤੇ 24 ਜਨਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਰੱਖੇ ਕਰਜ਼ਾ ਮੁਆਫੀ ਸਮਾਗਮ ਵਿੱਚ ਆਉਣ ਦਾ ਸੱਦਾ ਦਿੱਤਾ ਹੈ ਅਤੇ ਆਪ ਸੁਪਰੀਮੋ ਨੂੰ ਉਨ•ਾਂ ਦੇ ‘ਸੁਪਰ ਐਮ.ਪੀ.’ ਭਗਵੰਤ ਮਾਨ ਵੱਲੋਂ ਜਨਤਕ ਤੌਰ ‘ਤੇ ਸ਼ਰਾਬ ਪੀਣ ਤੋਂ ਤੌਬਾ ਕਰਨ ਲਈ ਵਧਾਈ ਵੀ ਦਿੱਤੀ ਹੈ।
ਸ. ਰੰਧਾਵਾ ਨੇ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਸਿਰ ‘ਤੇ ਆਉਣ ਕਾਰਨ ਹੁਣ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਯਾਦ ਆ ਗਿਆ ਹੈ। ਪੰਜਾਬ ਹਿਤੈਸ਼ੀ ਹੋਣ ਦਾ ਢਕਵੰਜ ਕਰ ਰਹੇ ਕੇਜਰੀਵਾਲ ਨੂੰ ਸਭ ਤੋਂ ਪਹਿਲਾਂ ਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਰਾਖੇ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀ ਸਰਕਾਰ ਸਮੇਂ ਵਿਧਾਨ ਸਭਾ ਵਿੱਚ ਪਾਣੀਆਂ ਸਬੰਧੀ ਹੋਏ ਸਾਰ ਸਮਝੌਤੇ ਰੱਦ ਕਰ ਕੇ ਇਤਿਹਾਸਕ ਫੈਸਲਾ ਕੀਤਾ ਸੀ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਸੂਬੇ ਦੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਯੋਜਨਾ ਲਿਆਂਦੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਿਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਹੁਣ ਤੱਕ 4 ਲੱਖ 17 ਹਜ਼ਾਰ ਕਿਸਾਨਾਂ ਦਾ 3452 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ 1 ਲੱਖ 42 ਹਜ਼ਾਰ ਹੋਰ ਛੋਟੇ ਕਿਸਾਨਾਂ ਦੀ ਸ਼ਨਾਖਤ ਕੀਤੀ ਹੈ ਜਿਨ•ਾਂ ਦਾ 1000 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾਣਾ ਹੈ ਅਤੇ ਇਸ ਸਬੰਧੀ 23 ਜਨਵਰੀ ਨੂੰ ਬਠਿੰਡਾ ਤੇ 24 ਜਨਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਜੇਕਰ ਕੇਜਰੀਵਾਲ ਨੂੰ ਪੰਜਾਬ ਸਰਕਾਰ ਦੇ ਕਰਜ਼ਾ ਮੁਆਫੀ ਦੇ ਅੰਕੜਿਆਂ ਦਾ ਹਾਲੇ ਵੀ ਨਹੀਂ ਪਤਾ ਲੱਗਿਆ ਤਾਂ ਉਹ ਨਿੱਜੀ ਤੌਰ ‘ਤੇ ਆਪ ਸੁਪਰੀਮੋ ਨੂੰ ਸੱਦਾ ਦਿੰਦੇ ਹਨ ਕਿ ਖੁਦ ਇਨ•ਾਂ ਕਰਜ਼ਾ ਮੁਆਫੀ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਦੇਖ ਲੈਣ ਅਤੇ ਆਪਣਾ ਵੀ ਕੁਝ ਯੋਗਦਾਨ ਪਾਉਣ।
ਸ. ਰੰਧਾਵਾ ਨੇ ਕਿਹਾ ਕਿ ਚੋਣਾਂ ਨੇੜੇ ਹੋਣ ਕਾਰਨ ਹੁਣ ਭਗਵੰਤ ਮਾਨ ਨੂੰ ਸ਼ਰਾਬ ਛੱਡਣ ਦਾ ਖਿਆਲ ਆ ਗਿਆ ਹੈ। ਉਨ•ਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਐਨੀਂ ਵੱਡੀ ਕੁਰਬਾਨੀ ਕੇਵਲ ਭਗਵੰਤ ਮਾਨ ਹੀ ਦੇ ਸਕਦਾ ਹੈ। ਇਤਿਹਾਸ ਵਿੱਚ ਇਸ ਤਰ•ਾਂ ਦੀ ਕੁਰਬਾਨੀ ਦੀ ਮਿਸਾਲ ਵੀ ਸ਼ਾਇਦ ਹੀ ਕਿਤੇ ਮਿਲੇ। ਭਗਵੰਤ ਮਾਨ ਨੇ ਸ਼ਰਾਬ ਛੱਡਣੀ ਹੈ ਤਾਂ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਖੁੱਲ•ੇ ਓਟ ਕਲੀਨਿਕ ਦਾ ਸਹਾਰਾ ਲੈ ਸਕਦਾ ਹੈ ਅਤੇ ਪੰਜਾਬ ਸਰਕਾਰ ਉਸ ਦਾ ਪੂਰਾ ਖਿਆਲ ਰੱਖੇਗੀ। ਆਮ ਆਦਮੀ ਪਾਰਟੀ ਅਤੇ ਕੇਜਰੀਵਾਲ ਨੂੰ ਭਗਵੰਤ ਮਾਨ ਦੇ ਸ਼ਰਾਬ ਛੱਡਣ ਲਈ ਮੁਬਾਰਕਬਾਦ ਦਿੱਤੀ।