Punjab: ਬਿਕਰਮ ਮਜੀਠੀਆ ਮਾਮਲੇ ‘ਚ ਵੱਡਾ ਅਪਡੇਟ, ਅਦਾਲਤ ਤੋਂ ਨਹੀਂ ਮਿਲੀ ਰਾਹਤ
– ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਵਧਾਈ
ਚੰਡੀਗੜ੍ਹ, 28 ਅਗਸਤ 2025 (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ (Punjab) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮੁਹਾਲੀ ਅਦਾਲਤ ਵਿਖੇ ਵੀਡੀਓ ਕਾਨਫ਼ਰਸਿੰਗ ਰਾਹੀਂ ਪੇਸ਼ੀ ਹੋਣ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਨੂੰ ਵਧਾ ਦਿੱਤਾ ਹੈ। ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 6 ਸਤੰਬਰ ਤੱਕ ਵਧਾ ਦਿੱਤੀ ਹੈ।

ਦੱਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਸਵੇਰੇ 11:30 ਵਜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਇਸ ਵੇਲੇ ਨਾਭਾ ਜੇਲ੍ਹ ਅੰਦਰ ਬੰਦ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in























