
ਨਵੀਂ ਦਿੱਲੀ 22 ਜਨਵਰੀ – 1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਲੀ ਦੀ ਪਟਿਆਲਾ ਹਾਉਸ ਕੋਰਟ ਨੇ ਅੱਜ ਵੱਡਾ ਝਟਕਾ ਦਿੰਦਿਆਂ ਉਸ ਵਿਰੁੱਧ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਦਿੱਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 28 ਜਨਵਰੀ ਨੂੰ ਹੋਵੇਗੀ।
ਵਰਨਣਯੋਗ ਹੈ ਕਿ ਸੱਜਣ ਕੁਮਾਰ ਸਿੱਖ ਵਿਰੋਧੀ ਦੰਗੇ ਮਾਮਲੇ ਵਿਚ ਇਸ ਸਮੇਂ ਦਿੱਲੀ ਦੀ ਮੰਡੋਲੀ ਜੇਲ ਵਿਚ ਬੰਦ ਹੈ।





















