PM ਮੋਦੀ ਵਿਰੁਧ ਅਪਸ਼ਬਦ ਵਰਤਣ ਵਾਲਾ ਵਿਅਕਤੀ ਗ੍ਰਿਫ਼ਤਾਰ
– ਭਾਜਪਾ ਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਝੜਪ; ਚੱਲੀਆਂ ਡਾਂਗਾਂ
ਨਵੀ ਦਿੱਲੀ, 29 ਅਗਸਤ 2025 (ਵਿਸ਼ਵ ਵਾਰਤਾ): ਰਾਹੁਲ ਗਾਂਧੀ ਦੀ ਵੋਟਰ ਅਧਿਕਾਰ ਯਾਤਰਾ ਦੌਰਾਨ ਪ੍ਰਧਾਨ ਮੰਤਰੀ (PM) ਮੋਦੀ ਨੂੰ ਗਾਲ੍ਹਾਂ ਕੱਢਣ ਵਾਲੇ ਵਿਅਕਤੀ ਰਿਜ਼ਵੀ ਉਰਫ ਰਾਜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਉਸਨੂੰ ਦਰਭੰਗਾ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਸਬੰਧੀ ਸਾਈਬਰ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਦੱਸ ਦਈਏ ਕਿ ਇਸ ਮਾਮਲੇ ‘ਚ ਅੱਜ ਭਾਜਪਾ ਵਰਕਰ ਵਿਰੋਧ ਪ੍ਰਦਰਸ਼ਨ ਕਰਨ ਲਈ ਕਾਂਗਰਸ ਦਫ਼ਤਰ ਦੇ ਬਾਹਰ ਪਹੁੰਚੇ ਸਨ। ਉਨ੍ਹਾਂ ਨੇ ਰਾਹੁਲ ਗਾਂਧੀ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਕਾਂਗਰਸੀ ਵਰਕਰਾਂ ਵੱਲੋਂ ਵੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ।ਦੇਖਦੇ ਹੀ ਦੇਖਦੇ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਾਲੇ ਝੜਪ ਹੋ ਗਈ। ਇੱਕ ਦੂਜੇ ਵਿਰੁੱਧ ਡਾਂਗਾ ਅਤੇ ਇੱਟਾਂ-ਰੋੜਿਆ ਦੀ ਵਰਤੋਂ ਵੀ ਕੀਤੀ ਗਈ। ਫਿਲਹਾਲ ਕਾਂਗਰਸ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਹੈ। ਸੜਕ ਤੇ ਜਾਮ ਲਗਿਆ ਹੋਇਆ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ “ਅਸੀਂ ਇਸ ਦੀ ਵਿਸਤ੍ਰਿਤ ਜਾਂਚ ਕਰਾਂਗੇ ਅਤੇ ਜੇਕਰ ਕਿਸੇ ਜਾਇਦਾਦ ਨੂੰ ਨੁਕਸਾਨ ਪਹੁੰਚਿਆ ਗਿਆ ਹੈ, ਤਾਂ ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਵਿੱਚ ਇੱਕ ਅਰਜ਼ੀ ਜ਼ਰੂਰ ਦਿੱਤੀ ਜਾਵੇਗੀ ਅਤੇ ਇਸ ਸਬੰਧ ਵਿੱਚ ਜਾਂਚ ਕੀਤੀ ਜਾਵੇਗੀ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























