• Latest
  • Trending
Ludhiana ਵਿੱਚ ਬਣੇਗੀ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ

Ludhiana ਵਿੱਚ ਬਣੇਗੀ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ

1 year ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

16 minutes ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

48 minutes ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

59 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

59 minutes ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

1 hour ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

1 hour ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

1 hour ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

2 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

3 hours ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

3 hours ago
Hindi News
English News
Friday, November 13, 2026
No Result
View All Result
24 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana ਵਿੱਚ ਬਣੇਗੀ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ

ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਜੋਤ ਬੈਂਸ ਵੱਲੋਂ ਯੂਨੀਵਰਸਿਟੀ ਪ੍ਰਬੰਧਕਾਂ ਨੂੰ ਯੂਨੀਵਰਸਿਟੀ ਦੀ ਸਥਾਪਨਾ ਲਈ ਲੋੜੀਂਦੀਆਂ ਪ੍ਰਵਾਨਗੀਆਂ ਸਮੇਤ ਸੰਭਵ ਸਹਾਇਤਾ ਦਾ ਭਰੋਸਾ

August 29, 2025
in ਖਬਰਾਂ, ਪੰਜਾਬ
Ludhiana ਵਿੱਚ ਬਣੇਗੀ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ
Ludhiana ਵਿੱਚ ਬਣੇਗੀ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ

• ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਜੋਤ ਬੈਂਸ ਵੱਲੋਂ ਯੂਨੀਵਰਸਿਟੀ ਪ੍ਰਬੰਧਕਾਂ ਨੂੰ ਯੂਨੀਵਰਸਿਟੀ ਦੀ ਸਥਾਪਨਾ ਲਈ ਲੋੜੀਂਦੀਆਂ ਪ੍ਰਵਾਨਗੀਆਂ ਸਮੇਤ ਸੰਭਵ ਸਹਾਇਤਾ ਦਾ ਭਰੋਸਾ

Ludhiana ਵਿੱਚ ਬਣੇਗੀ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ

ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ):- ਸਿੱਖਿਆ ਅਤੇ ਉਦਯੋਗ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਸੂਬੇ ਦੇ ਨੌਜਵਾਨਾਂ ਨੂੰ ਅਤਿ-ਆਧੁਨਿਕ ਹੁਨਰ ਅਤੇ ਉੱਦਮੀ ਮੁਹਾਰਤ ਨਾਲ ਸਸ਼ਕਤ ਬਣਾਉਣ ਦੇ ਉਦੇਸ਼ ਨਾਲ Ludhiana ਵਿੱਚ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ, ਜਿਸਦਾ ਨਾਂ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ। ਇਹ ਮਾਣਮੱਤੀ ਸੰਸਥਾ ਨੌਜਵਾਨਾਂ ਵਿੱਚ ਨਵੀਨਤਾ, ਰਚਨਾਤਮਕਤਾ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰੇਗੀ ਅਤੇ ਉਦਯੋਗ ਦੀਆਂ ਲੋੜਾਂ ਮੁਤਾਬਕ ਨੌਜਾਵਾਨਾਂ ਨੂੰ ਸਿੱਖਿਆ ਪ੍ਰਦਾਨ ਕਰੇਗੀ ਜਿਸ ਨਾਲ ਪੰਜਾਬ ਵਿੱਚ ਆਰਥਿਕ ਵਿਕਾਸ ਦਾ ਰਾਹ ਪੱਧਰਾ ਹੋਵੇਗਾ।

“ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ” ਦੀ ਸਥਾਪਨਾ ਬਾਰੇ ਅਧਿਕਾਰਤ ਐਲਾਨ ਸਬੰਧੀ ਸਮਾਰੋਹ ਵਿੱਚ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ‘ਆਪ’ ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਸ਼ਿਰਕਤ ਕੀਤੀ।

ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ ਲੁਧਿਆਣਾ ਵਿਖੇ ਕੰਬੋਜ ਭਾਈਚਾਰੇ ਵੱਲੋਂ ਦਾਨ ਕੀਤੀ ਗਈ 50 ਏਕੜ ਜ਼ਮੀਨ ‘ਤੇ ਸਥਾਪਿਤ ਕੀਤੀ ਜਾਵੇਗੀ ਅਤੇ ਇਸ ਉੱਤੇ 500 ਕਰੋੜ ਰੁਪਏ ਲਾਗਤ ਆਉਣ ਦਾ ਅਨੁਮਾਨ ਹੈ। ਇਹ ਯੂਨੀਵਰਸਿਟੀ ਕੈਂਪਸ ਅਤਿ-ਆਧੁਨਿਕ ਬੁਨਿਆਦੀ ਢਾਂਚੇ, ਡਿਜੀਟਲ ਕਲਾਸਰੂਮ, ਖੋਜ ਕੇਂਦਰ, ਨਵੀਨਤਾ ਕੇਂਦਰ ਅਤੇ ਇਨਕਿਊਬੇਸ਼ਨ ਸਹੂਲਤਾਂ ਨਾਲ ਲੈਸ ਹੋਵੇਗਾ। ਇਸ ਯੂਨੀਵਰਸਿਟੀ ਦਾ ਉਦੇਸ਼ ਵਿਦਿਆਰਥੀਆਂ ਨੂੰ ਅਜੌਕੇ ਯੁੱਗ, ਤਕਨਾਲੋਜੀ-ਸੰਚਾਲਿਤ ਅਰਥਵਿਵਸਥਾ, ਨਵੀਨਤਾ, ਉੱਦਮਤਾ ਅਤੇ ਉਦਯੋਗ-ਅਧਾਰਿਤ ਉੱਦਮਾਂ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੇ ਹੁਨਰ ਅਤੇ ਸਰੋਤ ਪ੍ਰਦਾਨ ਕਰਨਾ ਹੈ।

ਪੰਜਾਬ ਦੇ ਕੈਬਨਿਟ ਮੰਤਰੀਆਂ, ਸ੍ਰੀ ਅਮਨ ਅਰੋੜਾ ਅਤੇ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਦਯੋਗ ਦੀਆਂ ਲੋੜਾਂ ਮੁਤਾਬਕ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਭਰੋਸਾ ਦਿੱਤਾ ਕਿ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੇ ਨਾਲ-ਨਾਲ ਯੂਨੀਵਰਸਿਟੀ ਦੀ ਸਥਾਪਨਾ ਅਤੇ ਸੰਚਾਲਨ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਵਿੱਚ ਮਦਦ ਕੀਤੀ ਜਾਵੇਗੀ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ, ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ ਹੁਨਰ ਵਿਕਾਸ ਅਤੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੇ ਯਤਨਾਂ ਨੂੰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਵਿਹਾਰਕ ਹੁਨਰਾਂ ਅਤੇ ਉਦਯੋਗਿਕ ਭਾਈਵਾਲੀ ‘ਤੇ ਧਿਆਨ ਕੇਂਦਰਿਤ ਕਰਕੇ, ਇਹ ਯੂਨੀਵਰਸਿਟੀ ਅਜਿਹੇ ਗ੍ਰੈਜੂਏਟ ਪੈਦਾ ਕਰੇਗੀ ਜੋ ਰੁਜ਼ਗਾਰ ਹਾਸਲ ਕਰਨ ਦੇ ਸਮਰੱਥ ਹੋਣਗੇ। ਸ੍ਰੀ ਸਿਸੋਦੀਆ ਨੇ ਯੂਨੀਵਰਸਿਟੀ ਲਈ ਜ਼ਮੀਨ ਦਾਨ ਕਰਨ ਅਤੇ ਸਿੱਖਿਆ ਵਿੱਚ ਯੋਗਦਾਨ ਲਈ ਕੰਬੋਜ ਭਾਈਚਾਰੇ ਦੀ ਪ੍ਰਸ਼ੰਸਾ ਕੀਤੀ।

ਜਲਾਲਾਬਾਦ ਤੋਂ ਵਿਧਾਇਕ ਸ੍ਰੀ ਜਗਦੀਪ ਗੋਲਡੀ ਕੰਬੋਜ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ ਲੁਧਿਆਣਾ ਨੂੰ ਹੁਨਰ ਵਿਕਾਸ ਅਤੇ ਉੱਦਮਤਾ ਦੇ ਕੇਂਦਰ ਵਿੱਚ ਬਦਲ ਦੇਵੇਗੀ, ਜੋ ਭਾਰਤ ਅਤੇ ਵਿਦੇਸ਼ਾਂ ਦੇ ਵਿਦਿਆਰਥੀਆਂ ਨੂੰ ਆਕਰਸ਼ਿਤ ਕਰੇਗੀ। ਕੰਬੋਜ ਭਾਈਚਾਰੇ ਲਈ ਇਹ ਪ੍ਰੋਜੈਕਟ ਇੱਕ ਇਤਿਹਾਸਕ ਮੀਲ ਪੱਥਰ ਹੈ ਜੋ ਸਿੱਖਿਆ, ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਸ਼ਹੀਦ ਊਧਮ ਸਿੰਘ ਦੀ ਵਿਰਾਸਤ ਦੇ ਸਨਮਾਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਮੌਕੇ ਸਿੱਖਿਆ, ਹੁਨਰ ਵਿਕਾਸ ਅਤੇ ਸਸ਼ਕਤੀਕਰਨ ਪ੍ਰਤੀ ਡਾ. ਸੰਦੀਪ ਸਿੰਘ ਕੌੜਾ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ, ਕੰਬੋਜ ਭਾਈਚਾਰੇ ਨੇ ਉਨ੍ਹਾਂ ਨੂੰ ਇਸ ਯੂਨੀਵਰਸਿਟੀ ਦਾ “ਸੰਸਥਾਪਕ ਚਾਂਸਲਰ” ਘੋਸ਼ਿਤ ਕੀਤਾ।

ਡਾ. ਸੰਦੀਪ ਸਿੰਘ ਕੌੜਾ ਨੇ ਕਿਹਾ ਕਿ ਯੂਨੀਵਰਸਿਟੀ ਦਾ ਧਿਆਨ ਆਰਟੀਫੀਸ਼ੀਅਲ ਇੰਟੈਲੀਜੈਂਸ, ਡੇਟਾ ਸਾਇੰਸ, ਰੋਬੋਟਿਕਸ, ਸਾਈਬਰ ਸੁਰੱਖਿਆ ਅਤੇ ਉੱਨਤ ਉੱਦਮਤਾ ਪ੍ਰੋਗਰਾਮਾਂ ਵਰਗੀਆਂ ਅਤਿ-ਆਧੁਨਿਕ ਤਕਨਾਲੋਜੀਆਂ ‘ਤੇ ਕੇਂਦਰਿਤ ਹੋਵੇਗਾ।

ਇਹ ਸਮਾਰੋਹ ਬਾਬਾ ਬ੍ਰਹਮ ਦਾਸ ਜੀ (ਡੇਰਾ ਬਾਬਾ ਭੂਮਣ ਸ਼ਾਹ, ਸਿਰਸਾ) ਦੇ ਆਸ਼ੀਰਵਾਦ ਨਾਲ ਸ਼ੁਰੂ ਹੋਇਆ, ਜਿਨ੍ਹਾਂ ਦੇ ਭਾਰਤ ਅਤੇ ਵਿਦੇਸ਼ਾਂ ਵਿੱਚ ਲੱਖਾਂ ਸ਼ਰਧਾਲੂ ਹਨ। ਇਸ ਸਮਾਗਮ ਵਿੱਚ ਵਿਦੇਸ਼ਾਂ ਤੋਂ ਕੰਬੋਜ ਭਾਈਚਾਰੇ ਦੇ ਉੱਘੇ ਆਗੂਆਂ ਨੇ ਆਨਲਾਈਨ ਸ਼ਿਰਕਤ ਕੀਤੀ ਅਤੇ ਯੂਨੀਵਰਸਿਟੀ ਪ੍ਰੋਜੈਕਟ ਪ੍ਰਤੀ ਆਪਣੀ ਨਿਰਸਵਾਰਥ ਵਚਨਬੱਧਤਾ ਦਹੁਰਾਈ। ਇਸ ਤੋਂ ਇਲਾਵਾ ਸਮਾਗਮ ਵਿੱਚ ਵਿਧਾਇਕ ਡਾ. ਜਮੀਲ-ਉਰ-ਰਹਿਮਾਨ, ਮਲਕੀਤ ਥਿੰਦ (ਚੇਅਰਮੈਨ, ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ), ਬਲਵਿੰਦਰ ਸਿੰਘ ਜੰਮੂ, ਪ੍ਰਧਾਨ ਇੰਡੀਅਨ ਜਰਨਲਿਸਟਸ ਯੂਨੀਅਨ , ਡਾ. ਅਵਤਾਰ ਸਿੰਘ, ਚੇਅਰਮੈਨ ਅਮਨ ਗਰੁੱਪ ਆਫ਼ ਹਾਸਪੀਟਲਜ਼, ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਪ੍ਰੋ. ਮਨਜੀਤ ਸਿੰਘ, ਸ੍ਰੀ ਜਸਬੀਰ ਸਿੰਘ ਥਿੰਦ ਅਤੇ ਦੇਸ਼ ਭਰ ਤੋਂ ਕੰਬੋਜ ਭਾਈਚਾਰੇ ਦੀਆਂ ਹੋਰ ਉੱਘੀਆਂ ਸ਼ਖਸੀਅਤਾਂ ਨੇ ਵੀ ਸ਼ਿਰਕਤ ਕੀਤੀ।

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab news
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

Most Popular

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

by Ranjit Singh
6 days ago
0

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਦੇ ਵਰਕਸ਼ਾਪ ਚੌਕ 'ਚ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 