Mann Ki Baat : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੇਡੀਓ ਸ਼ੋਅ ‘ਮਨ ਕੀ ਬਾਤ’ ਦਾ 125ਵਾਂ ਐਪੀਸੋਡ ਅੱਜ

ਚੰਡੀਗੜ੍ਹ, 31ਅਗਸਤ(ਵਿਸ਼ਵ ਵਾਰਤਾ) Mann Ki Baat : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੇਡੀਓ ਸ਼ੋਅ ‘ਮਨ ਕੀ ਬਾਤ‘ ਦਾ 125ਵਾਂ ਐਪੀਸੋਡ ਅੱਜ ਪ੍ਰਸਾਰਿਤ ਕੀਤਾ ਜਾਵੇਗਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਅਮਰੀਕੀ ਟੈਰਿਫ ਅਤੇ ਕਿਸਾਨਾਂ ਦੇ ਹਿੱਤਾਂ ਬਾਰੇ ਗੱਲ ਕਰ ਸਕਦੇ ਹਨ।
ਦੱਸਣਯੋਗ ਹੈ ਕਿ ‘ਮਨ ਕੀ ਬਾਤ’ 22 ਭਾਰਤੀ ਭਾਸ਼ਾਵਾਂ ਅਤੇ 29 ਉਪਭਾਸ਼ਾਵਾਂ ਦੇ ਨਾਲ-ਨਾਲ 11 ਵਿਦੇਸ਼ੀ ਭਾਸ਼ਾਵਾਂ ਵਿੱਚ ਪ੍ਰਸਾਰਿਤ ਹੁੰਦਾ ਹੈ। ਇਨ੍ਹਾਂ ਵਿੱਚ ਫ੍ਰੈਂਚ, ਚੀਨੀ, ਇੰਡੋਨੇਸ਼ੀਆਈ, ਤਿੱਬਤੀ, ਬਰਮੀ, ਬਲੋਚੀ, ਅਰਬੀ, ਪਸ਼ਤੂ, ਫਾਰਸੀ, ਦਾਰੀ ਅਤੇ ਸਵਾਹਿਲੀ ਸ਼ਾਮਲ ਹਨ। ਮਨ ਕੀ ਬਾਤ ਆਕਾਸ਼ਵਾਣੀ ਦੇ 500 ਤੋਂ ਵੱਧ ਪ੍ਰਸਾਰਣ ਕੇਂਦਰਾਂ ਤੋਂ ਪ੍ਰਸਾਰਿਤ ਕੀਤੀ ਜਾਂਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























