SCO Summit : SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨਾਲ ਕੀਤੀ ਮੁਲਾਕਾਤ

ਤਿਆਨਜਿਨ, 31 ਅਗਸਤ (ਵਿਸ਼ਵ ਵਾਰਤਾ) SCO Summit ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਤਵਾਰ ਨੂੰ ਚੀਨ ਦੇ ਤਿਆਨਜਿਨ ਵਿੱਚ ਸ਼ੰਘਾਈ ਸਹਿਯੋਗ ਸੰਗਠਨ (Shanghai Cooperation Organisation-SCO) ਸੰਮੇਲਨ ਦੌਰਾਨ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨਾਲ ਮੁਲਾਕਾਤ ਕੀਤੀ, ਅਤੇ ਕਿਹਾ ਕਿ ਹਿੰਦ ਮਹਾਸਾਗਰ ਟਾਪੂ ਦੇਸ਼ ਨਾਲ ਭਾਰਤ ਦਾ ਵਿਕਾਸ ਸਹਿਯੋਗ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਲਾਭਦਾਇਕ ਹੈ।
ਪ੍ਰਧਾਨ ਮੰਤਰੀ ਮੋਦੀ ਨੇ X ‘ਤੇ ਪੋਸਟ ਕੀਤਾ “ਤਿਆਨਜਿਨ ਵਿੱਚ SCO ਸੰਮੇਲਨ ਦੌਰਾਨ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨਾਲ ਗੱਲਬਾਤ ਕੀਤੀ। ਮਾਲਦੀਵ ਨਾਲ ਭਾਰਤ ਦਾ ਵਿਕਾਸ ਸਹਿਯੋਗ ਸਾਡੇ ਲੋਕਾਂ ਲਈ ਬਹੁਤ ਲਾਭਦਾਇਕ ਹੈ,”।
Interacted with President Muizzu of Maldives on the sidelines of the SCO Summit in Tianjin. India’s developmental cooperation with Maldives is greatly beneficial for our people.@MMuizzu pic.twitter.com/DyQJH77Snc
— Narendra Modi (@narendramodi) August 31, 2025
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਐਸਸੀਓ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸ਼ਨੀਵਾਰ ਨੂੰ ਚੀਨ ਦੇ ਤਿਆਨਜਿਨ ਪਹੁੰਚੇ। ਬਿਨਹਾਈ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਉਹਨਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























