Punjab Floods : ਅਦਾਕਾਰ ਰਾਜ ਕੁੰਦਰਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤਾ ਵੱਡਾ ਐਲਾਨ
– ਫ਼ਿਲਮ ਦੀ ਪਹਿਲੇ ਦਿਨ ਦੀ ਕਮਾਈ ਕਰਨਗੇ ਦਾਨ
ਚੰਡੀਗੜ੍ਹ, 1 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ ਵਿੱਚ ਹੜ੍ਹ ਅਤੇ ਰੋਜ਼ਾਨਾ ਹੋ ਰਹੀ ਬਾਰਿਸ਼ (Punjab Floods) ਹੁਣ ਘਾਤਕ ਹੁੰਦੀ ਜਾ ਰਹੀ ਹੈ।ਸਰਕਾਰੀ ਅੰਕੜਿਆਂ ਅਨੁਸਾਰ, ਹੜ੍ਹ ਅਤੇ ਮੀਂਹ ਨਾਲ ਸਬੰਧਤ ਹਾਦਸਿਆਂ ਕਾਰਨ ਹੁਣ ਤੱਕ 27 ਲੋਕਾਂ ਦੀ ਜਾਨ ਜਾ ਚੁੱਕੀ ਹੈ। ਹੜ੍ਹ ਪ੍ਰਭਾਵਿਤ ਲੋਕਾਂ ਤਕ ਹੈਲੀਕਾਪਟਰਾਂ ਅਤੇ ਡਰੋਨਾਂ ਰਾਹੀਂ ਦਵਾਈਆਂ ਅਤੇ ਖਾਣ-ਪੀਣ ਦੀਆਂ ਚੀਜ਼ਾਂ ਪਹੁੰਚਾਈਆਂ ਜਾ ਰਹੀਆਂ ਹਨ। ਅਜਿਹੀ ਸਥਿਤੀ ਵਿੱਚ, ਹਰ ਕੋਈ ਆਪਣੇ-ਆਪਣੇ ਪਾਸਿਓਂ ਮਦਦ ਕਰਨ ਵਿੱਚ ਲੱਗਾ ਹੋਇਆ ਹੈ। ਇਸ ਦੌਰਾਨ, ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਅਦਾਕਾਰ ਰਾਜ ਕੁੰਦਰਾ ਵੀ ਮਦਦ ਲਈ ਅੱਗੇ ਆਏ ਹਨ।
ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਆਉਣ ਵਾਲੀ ਪੰਜਾਬੀ ਫਿਲਮ ਮੇਹਰ ਦੀ ਪਹਿਲੇ ਦਿਨ ਦੀ ਬਾਕਸ ਆਫਿਸ ਕਮਾਈ ਹੜ੍ਹ ਪੀੜਤਾਂ (Punjab Floods) ਨੂੰ ਦਿੱਤੀ ਜਾਵੇਗੀ। ਰਾਜ ਕੁੰਦਰਾ ਨੇ ਇਹ ਜਾਣਕਾਰੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਅਤੇ ਲੋਕਾਂ ਨੂੰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























