Punjab holiday :ਪੰਜਾਬ ਦੇ ਸਾਰੇ ਕਾਲਜਾਂ-ਯੂਨੀਵਰਸਿਟੀਆਂ ‘ਚ ਛੁੱਟੀਆਂ ਦਾ ਐਲਾਨ
ਚੰਡੀਗੜ੍ਹ, 1 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ ‘ਚ ਭਾਰੀ ਮੀਂਹ ਦੇ ਮੱਦੇਨਜ਼ਰ ਸਾਰੇ ਕਾਲਜਾਂ-ਯੂਨੀਵਰਸਿਟੀਆਂ ਚ ਛੁੱਟੀਆਂ ਦਾ ਐਲਾਨ (Punjab holiday) ਕੀਤਾ ਗਿਆ ਹੈ ਸਿੱਖਿਆ ਮੰਤਰੀ ਪੰਜਾਬ, ਹਰਜੋਤ ਸਿੰਘ ਬੈਂਸ ਵਲੋਂ ਇਸ ਸੰਬੰਧੀ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ “ਸੂਬੇ ਵਿੱਚ ਰਾਤ ਤੋਂ ਲਗਾਤਾਰ ਹੋ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ 2025 ਤੱਕ ਛੁੱਟੀਆਂ ਘੋਸ਼ਿਤ ਕੀਤੀਆਂ ਜਾਂਦੀਆਂ ਹਨ।
ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਹੋਸਟਲਾਂ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਦੇਖਭਾਲ ਦੀ ਪੂਰੀ ਜ਼ਿੰਮੇਵਾਰੀ ਸੰਬੰਧਿਤ ਪ੍ਰਬੰਧਕਾਂ ਦੀ ਹੋਵੇਗੀ। ਸਭ ਨੂੰ ਬੇਨਤੀ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰੋ।”
ਦੱਸ ਦਈਏ ਕਿ ਇਸ ਤੋਂ ਪਹਿਲਾ ਸੂਬਾ ਸਰਕਾਰ ਵੱਲੋਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ 3 ਸਤੰਬਰ 2025 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























