Amritsar: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ‘ਚ ਪਾਣੀ ਭਰਨ ਦੀਆਂ ਵਾਇਰਲ ਵੀਡੀਓਜ਼ ‘ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
ਅੰਮ੍ਰਿਤਸਰ, 1 ਸਤੰਬਰ 2025 (ਵਿਸ਼ਵ ਵਾਰਤਾ): ਗਿਆਨੀ ਰਘਬੀਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਸੱਚਖੰਡ ਸ੍ਰੀ ਦਰਬਾਰ ਸਾਹਿਬ (Amritsar) ਦੀ ਪਰਿਕਰਮਾ ‘ਚ ਪਾਣੀ ਭਰਨ ਦੀਆਂ ਵੀਡੀਓ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਗੁੰਮਰਾਹਕੁੰਨ ਕਰਾਰ ਦਿੱਤਾ ਹੈ।
ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ਤੇ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਅੰਦਰ ਦੋ ਦੋ ਫੁੱਟ ਪਾਣੀ ਭਰ ਚੁੱਕਿਆ ਹੈ ਅਜਿਹੀ ਕੋਈ ਗੱਲ ਨਹੀਂ ਹੈ ਸੰਗਤਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ
ਉਹਨਾਂ ਕਿਹਾ ਕਿ ਇਹ ਅਫਵਾਹਾਂ ਸੋਸ਼ਲ ਮੀਡੀਆ ਤੇ ਪਾਈਆਂ ਜਾ ਰਹੀਆਂ ਹਨ ਜਦਕਿ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਤੇ ਇੱਕ ਬੂੰਦ ਵੀ ਪਾਣੀ ਦੀ ਨਹੀਂ ਹੈ ਸੰਗਤਾਂ ਜਿਵੇਂ ਪਹਿਲਾਂ ਦਰਸ਼ਨ ਕਰਨ ਆ ਰਹੀਆਂ ਸਨ ਉਵੇਂ ਹੀ ਦਰਸ਼ਨ ਕਰਨ ਹੁਣ ਵੀ ਆ ਰਹੀਆਂ ਹਨ ਲੋਕਾਂ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ ਹੈ। ਇਸ ਮੌਕੇ ਉਨਾਂ ਸੋਸ਼ਲ ਮੀਡੀਆ ਤੇ ਅਫਵਾਹਾਂ ਫੈਲਾਉਣ ਬਾਰੇ ਵਾਲੇ ਲੋਕਾਂ ਬਾਰੇ ਕਿਹਾ ਕਿ ‘ਇਹ ਔਖੀ ਘੜੀ ਵਿੱਚ ਤੁਸੀਂ ਅਜਿਹੀਆਂ ਅਫਵਾਹਾਂ ਨਾ ਫੈਲਾਓ, ਲੋਕਾਂ ਨੂੰ ਵੀ ਇਹ ਅਪੀਲ ਕੀਤੀ ਕਿ ਅਜਿਹੀਆਂ ਅਫਵਾਹਾਂ ਤੇ ਬਿਲਕੁਲ ਧਿਆਨ ਨਾ ਦਿੱਤਾ ਜਾਵੇ ਅਤੇ ਨਾ ਹੀ ਅਜਿਹੀਆਂ ਵੀਡੀਓਜ ਫੋਟੋਜ ਅੱਗੇ ਫਾਰਵਰਡ ਕੀਤੀਆਂ ਜਾਣ।’
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















