Afghanistan Earthquake : ਪ੍ਰਧਾਨ ਮੰਤਰੀ ਮੋਦੀ ਵੱਲੋਂ ਭੂਚਾਲ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 1ਸਤੰਬਰ(ਵਿਸ਼ਵ ਵਾਰਤਾ)Afghanistan Earthquake : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫ਼ਗਾਨਿਸਤਾਨ ਵਿਚ ਆਏ ਭੁਚਾਲ ਕਾਰਨ ਹੋਏ ਜਾਨੀ ਨੁਕਸਾਨ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਲਿਖਿਆ “ਅਫਗਾਨਿਸਤਾਨ ਵਿੱਚ ਭੂਚਾਲ ਕਾਰਨ ਹੋਏ ਜਾਨੀ ਨੁਕਸਾਨ ‘ਤੇ ਬਹੁਤ ਦੁੱਖ ਹੋਇਆ ਹੈ। ਇਸ ਮੁਸ਼ਕਲ ਘੜੀ ਵਿੱਚ ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ, ਅਤੇ ਅਸੀਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ। ਭਾਰਤ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਨੁੱਖੀ ਸਹਾਇਤਾ ਅਤੇ ਰਾਹਤ ਪ੍ਰਦਾਨ ਕਰਨ ਲਈ ਤਿਆਰ ਹੈ।”
Deeply saddened by the loss of lives due to the earthquake in Afghanistan. Our thoughts and prayers are with the bereaved families in this difficult hour, and we wish a speedy recovery to the injured. India stands ready to provide all possible humanitarian aid and relief to those…
— Narendra Modi (@narendramodi) September 1, 2025
ਗੌਰਤਲਬ ਹੈ ਕਿ ਐਤਵਾਰ ਅੱਧੀ ਰਾਤ ਨੂੰ 11:47 (ਸਥਾਨਕ ਸਮੇਂ) ‘ਤੇ ਅਫਗਾਨਿਸਤਾਨ ਵਿੱਚ 6 ਤੀਬਰਤਾ ਦਾ ਭੂਚਾਲ ਆਇਆ। ਇਸ ਵਿੱਚ ਹੁਣ ਤੱਕ 800 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 2500 ਤੋਂ ਵੱਧ ਲੋਕ ਜ਼ਖਮੀ ਹਨ। ਭੂਚਾਲ ਦੇ ਸਮੇਂ ਜ਼ਿਆਦਾਤਰ ਲੋਕ ਸੌਂ ਰਹੇ ਸਨ, ਜਿਸ ਕਾਰਨ ਉਹ ਇਮਾਰਤਾਂ ਦੇ ਮਲਬੇ ਹੇਠਾਂ ਦੱਬ ਗਏ। ਸ਼ਹਿਰ ਵਿੱਚ ਰਾਤ ਭਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤਾਂ ਦੀ ਗਿਣਤੀ ਵਧ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























