Punjab Floods : ਹੜ੍ਹ ਪੀੜਤਾਂ ਦੀ ਮਦਦ ਲਈ ਰਾਘਵ ਚੱਢਾ ਵੱਲੋਂ ਵੱਡਾ ਐਲਾਨ
ਚੰਡੀਗੜ੍ਹ,3 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ ਇਸ ਸਮੇ ਭਿਆਨਕ ਹੜ੍ਹਾਂ (Punjab Floods) ਦਾ ਸਾਹਮਣਾ ਕਰ ਰਿਹਾ ਹੈ। ਸੂਬੇ ਦੇ 23 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹਨ। ਹੁਣ ਤੱਕ 30 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 3.54 ਲੱਖ ਤੋਂ ਵੱਧ ਲੋਕ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ। ਹੜ੍ਹ ਪੀੜਤਾਂ ਦੀ ਮਦਦ ਲਈ ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਅੱਗੇ ਆਏ ਹਨ। ਰਾਘਵ ਚੱਢਾ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਐੱਮ. ਪੀ. ਲੈਡਸ ਫੰਡ ਵਿਚੋਂ 3.25 ਕਰੋੜ ਰੁਪਏ ਜਾਰੀ ਕੀਤੇ ਹਨ।
ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਉਹ ਐੱਮ. ਪੀ. ਲੈਡਸ ਫੰਡ ਵਿਚੋਂ ਕੁੱਲ 3.25 ਕਰੋੜ ਰੁਪਏ ਜਾਰੀ ਕਰ ਰਹੇ ਹਨ। ਇਸ ਵਿੱਚੋਂ 2.75 ਕਰੋੜ ਰੁਪਏ ਹੜ੍ਹ ਸੁਰੱਖਿਆ ਬੰਨ੍ਹਾਂ ਨੂੰ ਮਜ਼ਬੂਤ ਕਰਨ ‘ਤੇ ਖਰਚ ਕੀਤੇ ਜਾਣਗੇ ਤਾਂ ਜੋ ਪਿੰਡ ਭਵਿੱਖ ਵਿੱਚ ਸੁਰੱਖਿਅਤ ਰਹਿ ਸਕਣ।ਬਾਕੀ 50 ਲੱਖ ਰੁਪਏ ਰਾਹਤ ਅਤੇ ਪੁਨਰਵਾਸ ਕਾਰਜਾਂ ‘ਤੇ ਖਰਚ ਕੀਤੇ ਜਾਣਗੇ। ਚੱਢਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਫੰਡ ਮੇਰੇ ਨਹੀਂ ਹਨ, ਇਹ ਪੰਜਾਬ ਅਤੇ ਪੰਜਾਬੀਆਂ ਦੇ ਹਨ ਅਤੇ ਇਹ ਪੰਜਾਬ ਦੇ ਲੋਕਾਂ ਲਈ ਹੈ। ਇਕ ਇਕ ਪੈਸੇ ਦੀ ਵਰਤੋਂ ਪੰਜਾਬ ਦੀ ਸੇਵਾ ਅਤੇ ਪੁਨਰ ਨਿਰਮਾਣ ਵਿਚ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















