Earthquake : ਭਾਰਤ ਦੇ ਗੁਆਂਢੀ ਦੇਸ਼ ‘ਚ ਭੂਚਾਲ ਨੇ ਮਚਾਈ ਤਬਾਹੀ, ਫਿਰ ਮਹਿਸੂਸ ਕੀਤੇ ਗਏ ਝਟਕੇ
ਲੋਕ ਘਰਾਂ ‘ਚੋ ਨਿਕਲੇ ਬਾਹਰ, ਅੱਜ ਇਨ੍ਹੀ ਰਹੀ ਤੀਬਰਤਾ
ਨਵੀ ਦਿੱਲੀ, 4 ਸਤੰਬਰ 2025 (ਵਿਸ਼ਵ ਵਾਰਤਾ): ਅਫਗਾਨਿਸਤਾਨ ਵਿੱਚ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਅੱਜ (ਵੀਰਵਾਰ ਨੂੰ) ਇੱਕ ਵਾਰ ਫਿਰ ਭੂਚਾਲ ਆਇਆ। ਨੈਸ਼ਨਲ ਸੀਸਮੋਲੋਜੀ ਸੈਂਟਰ (ਐਨਸੀਐਸ) ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਵੀਰਵਾਰ ਨੂੰ ਅਫਗਾਨਿਸਤਾਨ ਵਿੱਚ ਫਿਰ ਤੋਂ ਭੂਚਾਲ ਆਇਆ। ਭੂਚਾਲ ਦੀ ਤੀਬਰਤਾ 4.8 ਮਾਪੀ ਗਈ।ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ ਸਵੇਰੇ 10 : 40 ਵਜੇ 135 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ।
ਇਸ ਤੋਂ ਪਹਿਲਾਂ, ਬੁੱਧਵਾਰ ਦੇਰ ਰਾਤ ਇੱਥੇ ਭੂਚਾਲਦੇ ਝਟਕੇ ਮਹਿਸੂਸ ਕੀਤੇ ਗਏ ਸੀ, ਜਿਸ ਨਾਲ ਆਫਟਰਸ਼ਾਕਸ ਦਾ ਖ਼ਤਰਾ ਵੱਧ ਗਿਆ ਸੀ। ‘ਐਕਸ’ ‘ਤੇ ਇੱਕ ਪੋਸਟ ਵਿੱਚ, ਐਨਸੀਐਸ ਨੇ ਕਿਹਾ ਕਿ ਅਫਗਾਨਿਸਤਾਨ ਵਿੱਚ ਰਾਤ 23:53 ਵਜੇ 10 ਕਿਲੋਮੀਟਰ ਦੀ ਡੂੰਘਾਈ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮੰਗਲਵਾਰ ਨੂੰ ਦੱਖਣ-ਪੂਰਬੀ ਖੇਤਰ ਵਿੱਚ 5.5 ਤੀਬਰਤਾ ਦਾ ਭੂਚਾਲ ਆਇਆ। ਇਸ ਤੋਂ ਪਹਿਲਾਂ, ਐਤਵਾਰ ਰਾਤ ਨੂੰ ਅਫਗਾਨਿਸਤਾਨ ਵਿੱਚ 6.0 ਤੀਬਰਤਾ ਦਾ ਭੂਚਾਲ ਆਇਆ ਸੀ। ਇਸ ਦੌਰਾਨ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ ਤੱਕ 1411 ਤੱਕ ਪਹੁੰਚ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























