ED ਦਫ਼ਤਰ ਪਹੁੰਚੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਸ਼ਿਖਰ ਧਵਨ
– ਇਸ ਮਾਮਲੇ ‘ਚ ਹੋ ਰਹੀ ਪੁੱਛਗਿੱਛ
ਨਵੀ ਦਿੱਲੀ, 4 ਸਿਤੰਬਰ 2025 (ਵਿਸ਼ਵ ਵਾਰਤਾ): ਭਾਰਤ ਦੇ ਸਾਬਕਾ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਅੱਜ ਈਡੀ (ED) ਦਫ਼ਤਰ ਪੁੱਜੇ । ਉਨ੍ਹਾਂ ਦਾ ਨਾਮ ਔਨਲਾਈਨ ਸੱਟੇਬਾਜ਼ੀ ਐਪ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸਾਹਮਣੇ ਆਇਆ ਹੈ। ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਸ਼ਿਖਰ ਧਵਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਔਨਲਾਈਨ ਸੱਟੇਬਾਜ਼ੀ ਐਪ ਮਾਮਲੇ ਵਿੱਚ ਨੋਟਿਸ ਭੇਜਿਆ ਹੈ। ਉਨ੍ਹਾਂ ਨੂੰ ਵੀਰਵਾਰ ਨੂੰ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ।
ਇਸ ਮਾਮਲੇ ਵਿੱਚ, ਈਡੀ ਪਹਿਲਾਂ ਟੀਮ ਇੰਡੀਆ ਦੇ ਇੱਕ ਹੋਰ ਸਾਬਕਾ ਖਿਡਾਰੀ ਸੁਰੇਸ਼ ਰੈਨਾ ਤੋਂ ਪੁੱਛਗਿੱਛ ਕਰ ਚੁੱਕੀ ਹੈ। ਇਸ ਤੋਂ ਇਲਾਵਾ ਈਡੀ ਕਈ ਹੋਰ ਸਾਬਕਾ ਭਾਰਤੀ ਖਿਡਾਰੀਆਂ ਹਰਭਜਨ ਸਿੰਘ ਅਤੇ ਯੁਵਰਾਜ ਸਿੰਘ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ।
ਟੀਮ ਇੰਡੀਆ ਦੇ ਸਾਬਕਾ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੂੰ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਭੇਜੇ ਗਏ ਨੋਟਿਸ ਵਿੱਚ, ਉਨ੍ਹਾਂ ਨੂੰ ਗੈਰ-ਕਾਨੂੰਨੀ ਸੱਟੇਬਾਜ਼ੀ ਐਪ 1xBet ਦੀਆਂ ਇਸ਼ਤਿਹਾਰ ਗਤੀਵਿਧੀਆਂ ਵਿੱਚ ਆਪਣੀ ਭੂਮਿਕਾ ਸਪੱਸ਼ਟ ਕਰਨ ਲਈ ਕਿਹਾ ਗਿਆ ਹੈ। ਈਡੀ ਪਿਛਲੇ ਕੁਝ ਸਮੇ ਤੋਂ ਔਨਲਾਈਨ ਸੱਟੇਬਾਜ਼ੀ ਪਲੇਟਫਾਰਮਾਂ ਵਿਰੁੱਧ ਜਾਂਚ ਕਰ ਰਹੀ ਹੈ, ਹੁਣ ਉਨ੍ਹਾਂ ਨੇ ਇਸ ਮਾਮਲੇ ਵਿੱਚ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਈਡੀ ਨਾ ਸਿਰਫ਼ ਕ੍ਰਿਕਟ ਖਿਡਾਰੀਆਂ ‘ਤੇ ਨਜ਼ਰ ਰੱਖ ਰਹੀ ਹੈ, ਸਗੋਂ ਉਨ੍ਹਾਂ ਵੱਲੋਂ ਫਿਲਮੀ ਹਸਤੀਆਂ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ, ਜਿਨ੍ਹਾਂ ਨੇ ਇਨ੍ਹਾਂ ਪਲੇਟਫਾਰਮਾਂ ਨਾਲ ਸਬੰਧਤ ਇਸ਼ਤਿਹਾਰ ਕੀਤੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























