Punjab ‘ਆਪ’ ਦੇ ਕੋਆਰਡੀਨੇਟਰ ਨਵਨੀਤ ਸਿੰਘ ਨੀਤੂ ਦੀ ਸੜਕ ਹਾਦਸੇ ‘ਚ ਮੌਤ
– ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਸਮੱਗਰੀ ਪਹੁੰਚਾਉਣ ਮਗਰੋਂ ਘਰ ਵਾਪਸੀ ਦੌਰਾਨ ਵਾਪਰਿਆ ਹਾਦਸਾ
– ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ
ਚੰਡੀਗੜ੍ਹ, 4 ਸਿਤੰਬਰ 2025 (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਯੂਥ ਕਲੱਬ, ਹਲਕਾ ਮਾਨਸਾ ਦੇ ਕੋਆਰਡੀਨੇਟਰ ਨਵਨੀਤ ਸਿੰਘ ਨੀਤੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ । ਉਹ ਪਿਛਲੇ ਕਈ ਦਿਨਾਂ ਤੋਂ ਆਪਣੀ ਟੀਮ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬੇਜ਼ੁਬਾਨ ਪਸ਼ੂਆਂ ਲਈ ਹਰਾ ਚਾਰਾ ਮੁਹੱਈਆ ਕਰਵਾ ਰਹੇ ਸਨ। ਬੀਤੇ ਕੱਲ੍ਹ ਪਿੰਡ ਵਾਪਸ ਪਰਤਦੇ ਸਮੇ ਉਹ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਨੀਤ ਸਿੰਘ ਨੀਤੂ ਦੀ ਮੌਤ ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਸੀ ਐਮ ਮਾਨ ਨੇ ਟਵੀਟ ਕੀਤਾ ਕਿ “ਆਮ ਆਦਮੀ ਪਾਰਟੀ ਯੂਥ ਕਲੱਬ, ਹਲਕਾ ਮਾਨਸਾ ਦੇ ਕੋਆਰਡੀਨੇਟਰ ਨਵਨੀਤ ਸਿੰਘ ਨੀਤੂ ਜੀ ਸੜਕ ਹਾਦਸੇ ਵਿੱਚ ਮੌਤ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ ਹੋਇਆ। ਪਿਛਲੇ ਕਈ ਦਿਨਾਂ ਤੋਂ ਨਵਨੀਤ ਆਪਣੀ ਟੀਮ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬੇਜ਼ੁਬਾਨ ਪਸ਼ੂਆਂ ਲਈ ਹਰਾ ਚਾਰਾ ਮੁਹੱਈਆ ਕਰਵਾ ਰਹੇ ਸੀ। ਹਾਦਸੇ ਦੇ ਸਮੇਂ ਵੀ ਉਹ ਸੇਵਾ ਕਰਨ ਤੋਂ ਬਾਅਦ ਆਪਣੇ ਪਿੰਡ ਵਾਪਸ ਆ ਰਹੇ ਸੀ।ਨਵਨੀਤ ਦੀ ਹੌਸਲਾ ਹਿੰਮਤ ਅਤੇ ਪੰਜਾਬ ਪ੍ਰਤੀ ਨਿਸ਼ਕਾਮ ਸੇਵਾ ਨੂੰ ਸਲਾਮ। ਆਮ ਆਦਮੀ ਪਾਰਟੀ ਇਸ ਔਖੇ ਸਮੇਂ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















