• Latest
  • Trending
ਕਰਜ਼ੇ ‘ਚ ਫਸੇ ਕਿਸਾਨਾਂ ਦੀ ਬਾਂਹ ਨਾ ਫੜਨ ਲਈ ਕੇਂਦਰ ਸਰਕਾਰ ‘ਤੇ ਵਰ੍ਹੇ ਕੈਪਟਨ ਅਮਰਿੰਦਰ ਸਿੰਘ 

ਕਰਜ਼ੇ ‘ਚ ਫਸੇ ਕਿਸਾਨਾਂ ਦੀ ਬਾਂਹ ਨਾ ਫੜਨ ਲਈ ਕੇਂਦਰ ਸਰਕਾਰ ‘ਤੇ ਵਰ੍ਹੇ ਕੈਪਟਨ ਅਮਰਿੰਦਰ ਸਿੰਘ 

8 years ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

14 minutes ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

51 minutes ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

1 hour ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

2 hours ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

3 hours ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

3 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

14 hours ago
Hindi News
English News
Friday, November 13, 2026
No Result
View All Result
26 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰਜ਼ੇ ‘ਚ ਫਸੇ ਕਿਸਾਨਾਂ ਦੀ ਬਾਂਹ ਨਾ ਫੜਨ ਲਈ ਕੇਂਦਰ ਸਰਕਾਰ ‘ਤੇ ਵਰ੍ਹੇ ਕੈਪਟਨ ਅਮਰਿੰਦਰ ਸਿੰਘ 

January 24, 2019
in ਪੰਜਾਬ
ਕਰਜ਼ੇ ‘ਚ ਫਸੇ ਕਿਸਾਨਾਂ ਦੀ ਬਾਂਹ ਨਾ ਫੜਨ ਲਈ ਕੇਂਦਰ ਸਰਕਾਰ ‘ਤੇ ਵਰ੍ਹੇ ਕੈਪਟਨ ਅਮਰਿੰਦਰ ਸਿੰਘ 

• ਕਰਜ਼ਾ ਰਾਹਤ ਸਕੀਮ ਦੇ ਤੀਜੇ ਪੜਾਅ ਦੀ ਸ਼ੁਰੂਆਤ
• ਸਹਿਕਾਰੀ ਬੈਂਕਾਂ ਦੇ 1.42 ਲੱਖ ਛੋਟੇ ਕਿਸਾਨਾਂ ਨੂੰ 1009 ਕਰੋੜ ਦੀ ਰਾਹਤ ਪ੍ਰਦਾਨ
ਸ੍ਰੀ ਆਨੰਦਪੁਰ ਸਾਹਿਬ, 24 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ੇ ਦੇ ਜਾਲ ਵਿੱਚ ਫਸੇ ਕਿਸਾਨਾਂ ਦੀ ਬਾਂਹ ਨਾ ਫੜਨ ‘ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਵਰ•ਦਿਆਂ ਕਿਹਾ ਹੈ ਕਿ ਜੇਕਰ ਕੇਂਦਰ ਨੇ ਕਿਸਾਨਾਂ ਪ੍ਰਤੀ ਆਪਣਾ ਵਤੀਰਾ ਨਾ ਬਦਲਿਆਂ ਤਾਂ ਪੰਜਾਬ ਸਮੇਤ ਦੇਸ਼ ਦੇ ਬਾਕੀ ਰਾਜਾਂ ਵਿੱਚ ਕਿਸਾਨ ਖੁਦਕੁਸ਼ੀਆਂ ਨਹੀਂ ਰੁਕਣਗੀਆਂ।
Ê ਪੰਜਾਬ ਸਰਕਾਰ ਦੀ ਕਰਜ਼ਾ ਰਾਹਤ ਸਕੀਮ ਦੇ ਤੀਜੇ ਪੜ•ਾਅ ਦੀ ਸ਼ੁਰੂਆਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਜ ਆਪਣੇ ਤੌਰ ‘ਤੇ ਕਿਸਾਨਾਂ ਨੂੰ ਕਰਜ਼ੇ ਦੇ ਸੰਕਟ ‘ਚੋਂ ਨਹੀਂ ਕੱਢ ਸਕਦੇ ਜਿਸ ਕਰਕੇ ਕੇਂਦਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀ ਮਦਦ ਲਈ ਅੱਗੇ ਆਵੇ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਕੀਤੇ ਜਾ ਰਹੇ ਯਤਨ ਨਾ ਕਾਫੀ ਹਨ ਜਿਸ ਕਰਕੇ ਕੇਂਦਰ ਸਰਕਾਰ ਕਿਸਾਨਾਂ ਦਾ ਕਰਜ਼ ਮਾਫ ਕਰੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਨੂੰ ਵਿਰਸੇ ਵਿੱਚ 2.08 ਲੱਖ ਕਰੋੜ ਦਾ ਕਰਜ਼ਾ ਮਿਲਿਆ ਸੀ, ਜਿਸ ਕਰਕੇ ਉਹ ਪੰਜਾਬ ਸਰਕਾਰ ਦੇ ਸੀਮਤ ਸਾਧਨਾਂ ਵਿੱਚੋਂ ਜੋ ਵੱਧ ਤੋਂ ਵੱਧ ਹੋ ਸਕਦਾ ਸੀ, ਉਹ ਕਿਸਾਨਾਂ ਲਈ ਕਰ ਰਹੇ ਹਨ। ਉਨ•ਾਂ ਨੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ‘ਤੇ ਅਨੇਕਾਂ ਵਾਰ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਨੂੰ ਮਿਲ ਕੇ ਮੰਗ ਕਰ ਚੁੱਕੇ ਹਨ ਪਰ ਉਹ ਕਿਸਾਨਾਂ ਦੀ ਗੰਭੀਰ ਹਾਲਤ ਨੂੰ ਸਮਝਣ ਵਿੱਚ ਨਾਕਾਮ ਰਹੇ ਹਨ।
Ê ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਪੜਾਅ ਤਹਿਤ ਸਹਿਕਾਰੀ ਬੈਂਕਾਂ ਦੇ 1.42 ਲੱਖ ਕਿਸਾਨਾਂ ਨੂੰ 1009 ਕਰੋੜ ਦੀ ਕਰਜ਼ਾ ਰਾਹਤ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਤੀਜੇ ਪੜਾਅ ਦੇ ਮੁਕੰਮਲ ਹੋਣ ਉਪਰੰਤ ਚੌਥੇ ਪੜਾਅ ਤਹਿਤ ਵਪਾਰਕ ਬੈਂਕਾਂ ਦੇ 18000 ਕਿਸਾਨਾਂ ਨੂੰ ਕਰਜ਼ ਰਾਹਤ ਸਕੀਮ ਅਧੀਨ ਕਵਰ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਰਜ਼ੇ ਤੋਂ ਰਾਹਤ ਪ੍ਰਦਾਨ ਕਰਨ ਲਈ ਛੋਟੇ ਤੇ ਸੀਮਾਂਤ ਕਿਸਾਨਾਂ ਲਈ 2 ਲੱਖ ਰੁਪਏ ਪ੍ਰਤੀ ਕਿਸਾਨ ਕਰਜ਼ਾ ਰਾਹਤ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ ਦੇ 3.18 ਲੱਖ ਸੀਮਾਂਤ ਕਿਸਾਨਾਂ ਨੂੰ 1815 ਕਰੋੜ ਰੁਪਏ ਦੀ ਕਰਜ਼ਾ ਰਾਹਤ ਸਕੀਮ ਤਹਿਤ ਲਾਭ ਪਹੁੰਚਾਉਣ ਤੋਂ ਇਲਾਵਾ ਵਪਾਰਕ ਬੈਂਕਾਂ ਦੇ 1.04 ਲੱਖ ਛੋਟੇ ਕਿਸਾਨਾਂ ਨੂੰ 1689 ਕਰੋੜ ਦੀ ਕਰਜ਼ਾ ਰਾਹਤ ਪ੍ਰਦਾਨ ਕੀਤੀ ਜਾ ਚੁੱਕੀ ਹੈ। ਤੀਜੇ ਪੜਾਅ ਦੌਰਾਨ ਰੋਪੜ ਜ਼ਿਲ•ੇ ਦੇ ਕੁੱਲ ਲਾਭਪਾਤਰੀਆਂ ਵਿੱਚੋਂ 2413 ਕਿਸਾਨਾਂ ਨੇ ਅੱਜ 17.74 ਕਰੋੜ ਦੇ ਕਰਜ਼ਾ ਰਾਹਤ ਸਰਟੀਫਿਕੇਟ ਪ੍ਰਾਪਤ ਕੀਤੇ।
ਪੰਜਾਬ ਸਰਕਾਰ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਪੰਜਾਬ ਨੇ ਦੱਸਿਆ ਕਿ ‘ਤੰਦਰੁਸਤ ਪੰਜਾਬ’ ਮਿਸ਼ਨ ਤਹਿਤ ਸੂਬਾ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਹੁੰਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ••ਾਂ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਦੀਆਂ 27500 ਆਧੁਨਿਕ ਮਸ਼ੀਨਾਂ ਦੀ ਨਿੱਜੀ ਖਰੀਦ ‘ਤੇ 50 ਪ੍ਰਤੀਸ਼ਤ ਅਤੇ ਸਹਿਕਾਰੀ ਗਰੁੱਪਾਂ ਵੱਲੋਂ ਖਰੀਦ ‘ਤੇ 80 ਪ੍ਰਤੀਸ਼ਤ ਸਬਸਿਡੀ ਦੇਣ ‘ਤੇ 250 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ। ਉਨ•ਾਂ ਇਹ ਵੀ ਐਲਾਨ ਕੀਤਾ ਕਿ ਅਗਲੇ ਸਾਲ ਫਸਲਾਂ ਦੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਲਈ 40000 ਮਸ਼ੀਨਾਂ ਦੀ ਖਰੀਦ ‘ਤੇ 400 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸਾਲ 2018 ਦੇ ਸਾਉਣੀ ਸੀਜ਼ਨ ਦੌਰਾਨ ਲੋੜ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਸਬੰਧੀ ਮੁਹਿੰਮ ਚਲਾਈ ਗਈ ਜਿਸ ਦੇ ਨਤੀਜੇ ਵਜੋਂ ਯੂਰੀਆ ਅਤੇ ਡੀ.ਏ.ਪੀ.ਖਾਦਾਂ ਦੀ ਵਰਤੋਂ ਵਿੱਚ ਕ੍ਰਮਵਾਰ ਇਕ ਲੱਖ  ਅਤੇ 46 ਹਜ਼ਾਰ ਮੀਟਰਿਕ ਟਨ ਦੀ ਕਮੀ ਸੰਭਵ ਹੋ ਸਕੀ ਹੈ। ਉਨ•ਾਂ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਨਕਲੀ ਬੀਜਾਂ ਅਤੇ ਖੇਤੀ ਕੀਟਨਾਸ਼ਕਾਂ ਦੀ ਵਿਕਰੀ ਨੂੰ ਰੋਕਣ ਲਈ 24 ਘੰਟੇ ਨਿਗਰਾਨੀ ਰੱਖਣ ਲਈ ਵਚੱਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਕਰਕੇ ਖੇਤ ਦੀ ਵਹਾਈ ਤੇ ਉਸ ਨੂੰ ਤਿਆਰ ਕਰਨ ਵਿਚ ਆ ਰਹੇ ਵਾਧੂ ਖਰਚ ਦੀ ਭਰਪਾਈ ਲਈ ਕੋਈ ਮੁਆਵਜ਼ਾ ਵੀ ਨਹੀਂ ਦਿੱਤਾ। ਉਨ•ਾਂ ਨੇ ਇਸ ਪ੍ਰਾਪਗੰਡੇ ਨੂੰ ਵੀ ਮੁੱਢ ਤੋਂ ਨਕਾਰਿਆ ਕਿ ਦਿੱਲੀ ਵਿਖੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਜਿੰਮੇਵਾਰ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵਲੋਂ 30 ਜੂਨ ਤੱਕ 61000 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਵਿੱਚੋਂ 2000 ਕਰੋੜ ਦੀ ਲਾਗਤ ਨਾਲ 16000 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਪੇਂਡੂ ਲਿੰਕ ਸੜਕਾਂ ‘ਤੇ ਪੁਲਾਂ ਦੀ ਮੁਰੰਮਤ ‘ਤੇ 200 ਕਰੋੜ ਰੁਪਏ ਖਰਚੇ ਜਾਣਗੇ। ਉਨ••ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਉਨ•ਾਂ ਦੀਆਂ ਫ਼ਸਲਾਂ ਦੇ ਵਧੀਆ ਮੰਡੀਕਰਨ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਮੰਡੀ ਬੋਰਡ ਨੂੰ ਸਾਰੀਆਂ ਦਾਣਾ ਅਤੇ ਸਬਜ਼ੀ ਮੰਡੀਆਂ ਦੀ ਮੁਰੰਮਤ ਤੇ ਸੁਧਾਰ ਲਈ 700 ਕਰੋੜ ਰੁਪਏ  ਖਰਚੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਦੂਜੇ ਪੜਾਅ ਦੌਰਾਨ ਜੂਨ, 2020 ਤੱਕ 14000 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਨੂੰ 1400 ਕਰੋੜ ਰੁਪਏ ਦੀ ਲਾਗਤ ਨਾਲ ਮਜ਼ਬੂਤ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਵਾਧੂ ਸੜਕਾਂ ਦੀ ਮੁਰੰਮਤ ‘ਤੇ ਦਸੰਬਰ, 2020 ਤੱਕ 750 ਕਰੋੜ ਰੁਪਏ ਅਤੇ ਪੇਂਡੂ ਲਿੰਕ ਸੜਕਾਂ ਦੇ ਪੁਲਾਂ ਦੀ ਮੁਰੰਮਤ ਤੇ ਨਵੀਨੀਕਰਨ ‘ਤੇ ਵੀ ਦਸੰਬਰ 2020 ਤੱਕ 200 ਕਰੋੜ ਰੁਪਏ ਖਰਚੇ ਜਾਣਗੇ ਜਿਸ ‘ਤੇ ਕੰਮ ਸ਼ੁਰੂ ਹੋ ਚੁੱਕਾ ਹੈ।
ਕਿਸਾਨਾਂ ਨੂੰ ਮਿਆਰੀ ਬਾਸਮਤੀ ਚਾਵਲ ਪੈਦਾ ਕਰਨ ਲਈ ਜਾਗਰੂਕ ਕਰਨ ਬਾਰੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਸੰਜੀਦਾ ਉਪਰਾਲਿਆਂ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਬਾਸਮਤੀ ਫ਼ਸਲ ਵਿੱਚ ਸੁਧਾਰ ਲਈ ਖੇਤੀ ਕੀਟਨਾਸ਼ਕਾਂ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਜਿਸ ਨਾਲ ਉਹ ਅੰਤਰ ਰਾਸ਼ਟਰੀ ਪੱਧਰ ਦੀ ਬਾਸਮਤੀ ਪੈਦਾ ਕਰਕੇ ਵਧੀਆ ਮੁੱਲ ਲੈਣ ਦੇ ਯੋਗ ਹੋ ਸਕਣਗੇ। ਉਨ•ਾਂ ਕਿਹਾ ਕਿ ਬਾਸਮਤੀ ਦਾ ਪਿਛਲੇ ਸਾਲ 2600-3600 ਪ੍ਰਤੀ ਕੁਇੰਟਲ ਦੇ ਮੁਕਾਬਲੇ ਇਸ ਸਾਲ 3600-4000 ਪ੍ਰਤੀ ਕੁਇੰਟਲ ਮੁੱਲ ਮਿਲਿਆ ਹੈ।  ਮੰਡੀ ਬੋਰਡ ਵੱਲੋਂ ਸ਼ੁਰੂ ਕੀਤੀ ਗਈ  ਈ-ਨੈਮ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਈ-ਨੈਮ 19 ਮੰਡੀਆਂ ਵਿੱਚ ਕਿਸਾਨਾਂ ਨੂੰ ਉਨ•ਾਂ ਦੀਆਂ ਫਸਲਾਂ ਦਾ ਆਨ ਲਾਈਨ ਬੋਲੀ ਰਾਹੀਂ ਵਧੀਆ ਮੁੱਲ ਦਿਵਾਉਣ ਲਈ ਸ਼ੁਰੂ ਕੀਤੀ ਗਈ ਹੈ ਅਤੇ ਭਵਿੱਖ ਵਿੱਚ ਇਸ ਸਕੀਮ ਤਹਿਤ 16 ਹੋਰ ਮੰਡੀਆਂ ਦਾ ਨਵੀਨੀਕਰਨ ਕੀਤਾ ਜਾਵੇਗਾ।
ਕਿਸਾਨਾਂ ਨੂੰ ਉਨ•ਾਂ ਦੀਆਂ ਪਿਛਲੀਆਂ ਚਾਰ ਫਸਲਾਂ ਦੀ ਨਿਰਵਿਘਨ ਖਰੀਦ ਅਤੇ ਇਸ ਸਾਲ ਵੀ ਕਣਕ ਦੀ ਸੁਚਾਰੂ ਖਰੀਦ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲ ਸੀਜ਼ਨਾਂ ਦੌਰਾਨ ਵੀ ਉਨ•ਾਂ ਦੀਆਂ ਫ਼ਸਲਾਂ ਨਿਰਵਿਘਨ ਢੰਗ ਨਾਲ ਖਰੀਦ ਕੀਤੀਆਂ ਜਾਣਗੀਆਂ।
ਇਸ ਮੌਕੇ ਮੁੱਖ ਤੌਰ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਦੇ ਮੀਡੀਆ  ਸਲਾਹਕਾਰ ਰਵੀਨ ਠੁਕਰਾਲ , ਜ਼ਿਲ•ਾ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਸਿੰਚਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ, ਸਹਿਕਾਰਤਾ ਵਿਭਾਗ ਦੇ  ਸਕੱਤਰ ਵਿਕਾਸ ਗਰਗ, ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ, ਰੂਪਨਗਰ ਡਿਵੀਜ਼ਨ ਦੇ ਕਮਿਸ਼ਨਰ ਆਰ.ਕੇ. ਕੌਸ਼ਿਕ, ਡਿਪਟੀ ਕਮਿਸ਼ਨਰ ਸੁਮੀਤ ਜਾਰੰਗਲ ਅਤੇ ਐਸ.ਐਸ.ਪੀ  ਸਵਪਨ ਸ਼ਰਮਾ ਹਾਜ਼ਰ ਸਨ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
November 13, 2026
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

Most Popular

ਜਰਮਨੀ ਦੇ Bochum ਵਿੱਚ ਅੱਗ ਲੱਗਣ ਦੀ ਘਟਨਾ ਦੌਰਾਨ 3 ਭਾਰਤੀਆਂ ਦੀ ਮੌਤ

ਜਰਮਨੀ ਦੇ Bochum ਵਿੱਚ ਅੱਗ ਲੱਗਣ ਦੀ ਘਟਨਾ ਦੌਰਾਨ 3 ਭਾਰਤੀਆਂ ਦੀ ਮੌਤ

by Navjot
4 weeks ago
0

ਜਰਮਨੀ ਦੇ Bochum ਵਿੱਚ ਅੱਗ ਲੱਗਣ ਦੀ ਘਟਨਾ ਦੌਰਾਨ 3 ਭਾਰਤੀਆਂ ਦੀ ਮੌਤ ਬਰਲਿਨ, 15 ਅਕਤੂਬਰ (ਵਿਸ਼ਵ ਵਾਰਤਾ) ਜਰਮਨੀ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 