• Latest
  • Trending
PUNJAB FLOOD: ਹੜ੍ਹ ਪ੍ਰਭਾਵਿਤ ਲੋਕਾਂ ਲਈ 29 ਕੈਂਪ ਹੋਰ ਸਥਾਪਤ, 196 ਰਾਹਤ ਕੈਂਪਾਂ ਵਿੱਚ 6755 ਵਿਅਕਤੀਆਂ ਨੂੰ ਮਿਲੀ ਠਾਹਰ – ਹਰਦੀਪ ਸਿੰਘ ਮੁੰਡੀਆਂ

PUNJAB FLOOD: ਹੜ੍ਹ ਪ੍ਰਭਾਵਿਤ ਲੋਕਾਂ ਲਈ 29 ਕੈਂਪ ਹੋਰ ਸਥਾਪਤ, 196 ਰਾਹਤ ਕੈਂਪਾਂ ਵਿੱਚ 6755 ਵਿਅਕਤੀਆਂ ਨੂੰ ਮਿਲੀ ਠਾਹਰ – ਹਰਦੀਪ ਸਿੰਘ ਮੁੰਡੀਆਂ

1 year ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

4 minutes ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

15 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

15 minutes ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

19 minutes ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

23 minutes ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

26 minutes ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

31 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

1 hour ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

2 hours ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

2 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

2 hours ago
Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB FLOOD: ਹੜ੍ਹ ਪ੍ਰਭਾਵਿਤ ਲੋਕਾਂ ਲਈ 29 ਕੈਂਪ ਹੋਰ ਸਥਾਪਤ, 196 ਰਾਹਤ ਕੈਂਪਾਂ ਵਿੱਚ 6755 ਵਿਅਕਤੀਆਂ ਨੂੰ ਮਿਲੀ ਠਾਹਰ – ਹਰਦੀਪ ਸਿੰਘ ਮੁੰਡੀਆਂ

1902 ਪਿੰਡ ਅਤੇ 3.84 ਲੱਖ ਤੋਂ ਵੱਧ ਆਬਾਦੀ ਹੜ੍ਹਾਂ ਦੀ ਮਾਰ ਹੇਠ ਆਈ

September 4, 2025
in ਖਬਰਾਂ, ਪੰਜਾਬ
PUNJAB FLOOD: ਹੜ੍ਹ ਪ੍ਰਭਾਵਿਤ ਲੋਕਾਂ ਲਈ 29 ਕੈਂਪ ਹੋਰ ਸਥਾਪਤ, 196 ਰਾਹਤ ਕੈਂਪਾਂ ਵਿੱਚ 6755 ਵਿਅਕਤੀਆਂ ਨੂੰ ਮਿਲੀ ਠਾਹਰ – ਹਰਦੀਪ ਸਿੰਘ ਮੁੰਡੀਆਂ
PUNJAB FLOOD: ਹੜ੍ਹ ਪ੍ਰਭਾਵਿਤ ਲੋਕਾਂ ਲਈ 29 ਕੈਂਪ ਹੋਰ ਸਥਾਪਤ, 196 ਰਾਹਤ ਕੈਂਪਾਂ ਵਿੱਚ 6755 ਵਿਅਕਤੀਆਂ ਨੂੰ ਮਿਲੀ ਠਾਹਰ – ਹਰਦੀਪ ਸਿੰਘ ਮੁੰਡੀਆਂ
1902 ਪਿੰਡ ਅਤੇ 3.84 ਲੱਖ ਤੋਂ ਵੱਧ ਆਬਾਦੀ ਹੜ੍ਹਾਂ ਦੀ ਮਾਰ ਹੇਠ ਆਈ
1.71 ਲੱਖ ਹੈਕਟੇਅਰ ਤੋਂ ਵੱਧ ਰਕਬੇ ਵਿੱਚ ਫ਼ਸਲਾਂ ਦਾ ਨੁਕਸਾਨ, ਹੜ੍ਹਾਂ ਕਾਰਨ ਮੌਤਾਂ ਦੀ ਗਿਣਤੀ 43 ਹੋਈ

ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ):- PUNJAB ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ 22 ਜ਼ਿਲ੍ਹਿਆਂ ਦੇ 1902 ਪਿੰਡ ਪ੍ਰਭਾਵਿਤ ਹੋਏ ਹਨ ਜਦਕਿ 15 ਜ਼ਿਲ੍ਹਿਆਂ ਦੀ 3.84 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਆਬਾਦੀ ਦੀ ਠਾਹਰ ਲਈ ਸੂਬੇ ਵਿੱਚ 29 ਹੋਰ ਕੈਂਪ ਸਥਾਪਤ ਕੀਤੇ ਗਏ ਹਨ ਅਤੇ ਇਸ ਸਮੇਂ 196 ਰਾਹਤ ਕੈਂਪ ਪ੍ਰਭਾਵਿਤ ਲੋਕਾਂ ਲਈ ਵੱਖ-ਵੱਖ ਥਾਵਾਂ ‘ਤੇ ਜਾਰੀ ਹਨ। ਉਨ੍ਹਾਂ ਦੱਸਿਆ ਕਿ 1.71 ਲੱਖ ਹੈਕਟੇਅਰ ਤੋਂ ਵੱਧ ਰਕਬੇ ਵਿੱਚ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ‘ਚ ਗੁਰਦਾਸਪੁਰ, ਅੰਮ੍ਰਿਤਸਰ, ਫਾਜ਼ਿਲਕਾ, ਫਿਰੋਜ਼ਪੁਰ, ਕਪੂਥਲਾ ਅਤੇ ਮਾਨਸਾ ਸ਼ਾਮਲ ਹਨ।

ਹੋਰ ਵੇਰਵੇ ਸਾਂਝੇ ਕਰਦਿਆਂ ਮਾਲ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ 20,972 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ, ਜਿਸ ਵਿੱਚ ਗੁਰਦਾਸਪੁਰ ਦੇ (5581 ਵਿਅਕਤੀ), ਫਿਰੋਜ਼ਪੁਰ (3804), ਫਾਜ਼ਿਲਕਾ (3032), ਅੰਮ੍ਰਿਤਸਰ (2734), ਪਠਾਨਕੋਟ (1139), ਹੁਸ਼ਿਆਰਪੁਰ (1615), ਕਪੂਰਥਲਾ (1428), ਜਲੰਧਰ (511), ਬਰਨਾਲਾ (539), ਮਾਨਸਾ (178), ਮੋਗਾ (145), ਰੂਪਨਗਰ (245) ਅਤੇ ਜ਼ਿਲ੍ਹਾ ਤਰਨ ਤਾਰਨ ਦੇ 21 ਵਿਅਕਤੀ ਸ਼ਾਮਲ ਹਨ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪ੍ਰਭਾਵਿਤ ਲੋਕਾਂ ਨੂੰ ਠਹਿਰ ਦੇਣ ਵਾਸਤੇ ਸੂਬੇ ਭਰ ਵਿੱਚ 196 ਰਾਹਤ ਕੈਂਪ ਇਸ ਸਮੇਂ ਜਾਰੀ ਹਨ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਦੇ ਮੁਕਾਬਲੇ 29 ਹੋਰ ਕੈਂਪਾਂ ਦਾ ਵਾਧਾ ਕੀਤਾ ਗਿਆ ਹੈ। ਇਨ੍ਹਾਂ ਵਿੱਚ ਫਾਜ਼ਿਲਕਾ ਵਿੱਚ 23 ਕੈਂਪ, ਬਰਨਾਲਾ ਵਿੱਚ 36, ਪਟਿਆਲਾ ਵਿੱਚ 27, ਜਲੰਧਰ ਵਿੱਚ 18, ਐਸ.ਬੀ.ਐਸ. ਨਗਰ ਵਿੱਚ 23, ਅੰਮ੍ਰਿਤਸਰ ਵਿੱਚ 16, ਪਠਾਨਕੋਟ ਵਿੱਚ 14, ਗੁਰਦਾਸਪੁਰ ਵਿੱਚ 13, ਫਿਰੋਜ਼ਪੁਰ ਵਿੱਚ 8, ਰੂਪਨਗਰ ਵਿੱਚ 4, ਹੁਸ਼ਿਆਰਪੁਰ ਵਿੱਚ 5, ਕਪੂਰਥਲਾ ਵਿੱਚ 4, ਮੋਗਾ ਅਤੇ ਮਾਨਸਾ ਵਿੱਚ 2-2 ਅਤੇ ਸੰਗਰੂਰ ਵਿੱਚ 1 ਕੈਂਪ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਇਨ੍ਹਾਂ ਕੈਂਪਾਂ ਵਿੱਚ 6755 ਲੋਕ ਠਹਿਰੇ ਹੋਏ ਹਨ, ਜਿਨ੍ਹਾਂ ਵਿੱਚ ਸਭ ਤੋਂ ਵੱਧ ਵਿਅਕਤੀ ਫਾਜ਼ਿਲਕਾ (2339), ਹੁਸ਼ਿਆਰਪੁਰ (1041), ਫਿਰੋਜ਼ਪੁਰ (749), ਪਠਾਨਕੋਟ (581), ਜਲੰਧਰ (511), ਬਰਨਾਲਾ (539), ਅੰਮ੍ਰਿਤਸਰ (371), ਰੂਪਨਗਰ (245), ਮੋਗਾ (145), ਮਾਨਸਾ (89), ਸੰਗਰੂਰ (75), ਕਪੂਰਥਲਾ (57) ਅਤੇ ਗੁਰਦਾਸਪੁਰ ਦੇ (13) ਵਿਅਕਤੀ ਸ਼ਾਮਲ ਹਨ।

ਮਨੁੱਖੀ ਜਾਨਾਂ ਬਾਰੇ ਮਾਲ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ 6 ਹੋਰ ਮੌਤਾਂ ਦਰਜ ਕੀਤੀਆਂ ਗਈਆਂ ਹਨ ਅਤੇ 14 ਜ਼ਿਲ੍ਹਿਆਂ ਵਿੱਚ ਹੁਣ ਤੱਕ ਕੁੱਲ 43 ਜਾਨਾਂ ਜਾ ਚੁੱਕੀਆਂ ਹਨ। ਸਭ ਤੋਂ ਵੱਧ ਹੁਸ਼ਿਆਰਪੁਰ ‘ਚ (7) ਅਤੇ ਪਠਾਨਕੋਟ ‘ਚ (6) ਵਿਅਕਤੀਆਂ ਦੀਆਂ ਮੌਤਾਂ ਹੋਈਆਂ ਹਨ ਜਦਕਿ ਬਰਨਾਲਾ ਅਤੇ ਅੰਮ੍ਰਿਤਸਰ ਵਿੱਚ 5-5, ਲੁਧਿਆਣਾ ਅਤੇ ਬਠਿੰਡਾ ਵਿੱਚ 4-4, ਮਾਨਸਾ (3), ਗੁਰਦਾਸਪੁਰ ਅਤੇ ਐਸ.ਏ.ਐਸ. ਨਗਰ ਵਿੱਚ 2-2 ਵਿਅਕਤੀਆਂ ਦੀਆਂ ਜਾਨਾਂ ਗਈਆਂ ਹਨ। ਇਸੇ ਤਰ੍ਹਾਂ ਪਟਿਆਲਾ, ਰੂਪਨਗਰ, ਸੰਗਰੂਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਹੜ੍ਹਾਂ ਕਾਰਨ 1-1 ਵਿਅਕਤੀ ਦੀ ਮੌਤ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ ਦੇ ਤਿੰਨ ਵਿਅਕਤੀ ਅਜੇ ਵੀ ਲਾਪਤਾ ਹਨ।

ਫ਼ਸਲਾਂ ਦੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਦੇ 18 ਜ਼ਿਲ੍ਹਿਆਂ ‘ਚ ਖੜ੍ਹੀਆਂ ਫਸਲਾਂ ਬਰਬਾਦ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਕੱਲੇ ਗੁਰਦਾਸਪੁਰ ਵਿਚ 40,169 ਹੈਕਟੇਅਰ ਫ਼ਸਲੀ ਰਕਬੇ ਦਾ ਨੁਕਸਾਨ ਹੋਇਆ ਹੈ, ਇਸ ਤੋਂ ਬਾਅਦ ਅੰਮ੍ਰਿਤਸਰ ‘ਚ (26,701) ਹੈਕਟੇਅਰ, ਫਾਜ਼ਿਲਕਾ (17,786), ਫਿਰੋਜ਼ਪੁਰ (17,221), ਕਪੂਰਥਲਾ (17,807), ਤਰਨ ਤਾਰਨ (12,828), ਮਾਨਸਾ (11042), ਸੰਗਰੂਰ (6560), ਹੁਸ਼ਿਆਰਪੁਰ (8322), ਜਲੰਧਰ (4800), ਐਸ.ਏ.ਐਸ. ਨਗਰ (2000), ਪਠਾਨਕੋਟ (2442), ਮੋਗਾ (2240), ਪਟਿਆਲਾ (600), ਬਠਿੰਡਾ (587), ਐਸ.ਬੀ.ਐਸ. ਨਗਰ (362), ਰੂਪਨਗਰ (300) ਅਤੇ ਲੁਧਿਆਣਾ ‘ਚ (32) ਹੈਕਟੇਅਰ ਫ਼ਸਲਾਂ ਬਰਬਾਦ ਹੋ ਗਈਆਂ ਹਨ।

ਸ. ਮੁੰਡੀਆ ਨੇ ਦੱਸਿਆ ਕਿ ਹੜ੍ਹਾਂ ਨਾਲ 22 ਜ਼ਿਲ੍ਹਿਆਂ ਦੇ 1902 ਪਿੰਡ ਪ੍ਰਭਾਵਿਤ ਹੋਏ ਹਨ, ਜਿਸ ਕਰਕੇ 3,84,205 ਆਬਾਦੀ ਪ੍ਰਭਾਵਿਤ ਹੋਈ ਹੈ। ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ ਦੇ (329 ਪਿੰਡ), ਅੰਮ੍ਰਿਤਸਰ (190), ਕਪੂਰਥਲਾ (144), ਹੁਸ਼ਿਆਰਪੁਰ (168), ਮਾਨਸਾ (95), ਫਿਰੋਜ਼ਪੁਰ (102), ਪਠਾਨਕੋਟ (88), ਫਾਜ਼ਿਲਕਾ (77), ਸੰਗਰੂਰ (107), ਤਰਨ ਤਾਰਨ (70), ਜਲੰਧਰ (64), ਪਟਿਆਲਾ (85), ਐਸ.ਬੀ.ਐਸ. ਨਗਰ (28), ਬਠਿੰਡਾ (21), ਫਰੀਦਕੋਟ (15), ਰੂਪਨਗਰ (44), ਲੁਧਿਆਣਾ (52), ਬਰਨਾਲਾ (121), ਸ੍ਰੀ ਮੁਕਤਸਰ ਸਾਹਿਬ (23), ਮਾਲੇਰਕੋਟਲਾ (12), ਐਸ.ਏ.ਐਸ. ਨਗਰ (15) ਅਤੇ ਮੋਗਾ ਦੇ (52) ਪਿੰਡ ਸ਼ਾਮਲ ਹਨ।

ਮਾਲ ਮੰਤਰੀ ਨੇ ਕਿਹਾ ਕਿ ਕੁੱਲ 3,84,205 ਲੋਕ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ ਅੰਮ੍ਰਿਤਸਰ ‘ਚ (1,35,880) ਵਿਅਕਤੀ, ਗੁਰਦਾਸਪੁਰ (1,45,000), ਫਿਰੋਜ਼ਪੁਰ (38,594) ਅਤੇ ਫਾਜ਼ਿਲਕਾ ‘ਚ (24,212) ਵਿਅਕਤੀ ਪ੍ਰਭਾਵਿਤ ਹੋਏ ਹਨ। ਇਸੇ ਤਰ੍ਹਾਂ ਪਠਾਨਕੋਟ ਦੇ (15,503) ਵਿਅਕਤੀ, ਕਪੂਰਥਲਾ (5728), ਐਸ.ਏ.ਐਸ. ਨਗਰ (13,000), ਹੁਸ਼ਿਆਰਪੁਰ (2465), ਬਰਨਾਲਾ (1252), ਜਲੰਧਰ (1090), ਮੋਗਾ (800), ਰੂਪਨਗਰ (368), ਮਾਨਸਾ (178), ਸੰਗਰੂਰ (75) ਅਤੇ ਤਰਨ ਤਾਰਨ ਦੇ (60) ਵਿਅਕਤੀ ਸ਼ਾਮਲ ਹਨ।

ਸ. ਮੁੰਡੀਆਂ ਨੇ ਕਿਹਾ ਕਿ 9 ਹੋਰ ਟੀਮਾਂ ਨੂੰ ਰਾਹਤ ਕਾਰਜਾਂ ਵਿੱਚ ਲਗਾਉਣ ਨਾਲ ਹੁਣ 31 ਐਨ.ਡੀ.ਆਰ.ਐਫ. ਟੀਮਾਂ ਸੂਬੇ ਭਰ ਵਿੱਚ ਰਾਹਤ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ 6-6 ਟੀਮਾਂ ਵਿੱਚ ਤਾਇਨਾਤ ਹਨ ਜਦਕਿ ਗੁਰਦਾਸਪੁਰ ਅਤੇ ਫਾਜ਼ਿਲਕਾ ਵਿੱਚ 4-4, ਪਟਿਆਲਾ ਅਤੇ ਫਿਰੋਜ਼ਪੁਰ ਵਿੱਚ 3-3, ਜਲੰਧਰ ਅਤੇ ਰੂਪਨਗਰ ਵਿੱਚ 2-2) ਅਤੇ ਕਪੂਰਥਲਾ ਵਿੱਚ 1 ਟੀਮ ਤਾਇਨਾਤ ਹੈ। ਇਸੇ ਤਰ੍ਹਾਂ ਐਸ.ਡੀ.ਆਰ.ਐਫ. ਦੀਆਂ ਵੀ ਦੋ ਟੀਮਾਂ ਕਪੂਰਥਲਾ ਜ਼ਿਲ੍ਹੇ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ।

ਇਸ ਤੋਂ ਇਲਾਵਾ ਫ਼ੌਜ, ਜਲ ਸੈਨਾ ਅਤੇ ਹਵਾਈ ਸੈਨਾ ਦੀਆਂ 28 ਟੁਕੜੀਆਂ ਵੀ ਸੂਬੇ ਵਿੱਚ ਤਾਇਨਾਤ ਕੀਤੀਆਂ ਹਨ, ਜਿਨ੍ਹਾਂ ਵਿੱਚ ਗੁਰਦਾਸਪੁਰ ਵਿੱਚ (4), ਅੰਮ੍ਰਿਤਸਰ (2), ਫਿਰੋਜ਼ਪੁਰ (5), ਪਠਾਨਕੋਟ (3), ਜਲੰਧਰ, ਰੂਪਨਗਰ ਅਤੇ ਤਰਨ ਤਾਰਨ ਵਿੱਚ 2-2, ਐਸ.ਬੀ.ਐਸ. ਨਗਰ (4), ਫਾਜ਼ਿਲਕਾ (2), ਪਟਿਆਲਾ ਅਤੇ ਕਪੂਰਥਲਾ ਵਿੱਚ 1-1 ਟੀਮ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਤਕਰੀਬਨ 35 ਹੈਲੀਕਾਪਟਰ ਤਾਇਨਾਤ ਕੀਤੇ ਗਏ ਹਨ। ਬੀ.ਐਸ.ਐਫ ਵੱਲੋਂ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਵਿੱਚ ਰਾਹਤ ਅਤੇ ਬਚਾਅ ਕਾਰਜ ਸਰਗਰਮੀ ਨਾਲ ਜਾਰੀ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਰਾਹਤ ਕਾਰਜਾਂ ਨੂੰ ਤੇਜ਼ ਕਰਨ ਲਈ 134 ਕਿਸ਼ਤੀਆਂ ਅਤੇ ਇੱਕ ਸਰਕਾਰੀ ਹੈਲੀਕਾਪਟਰ ਵੀ ਕੰਮ ਵਿੱਚ ਲਗਾਇਆ ਹੋਇਆ ਹੈ।

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

Most Popular

National: ਦਿੱਲੀ ਵਿੱਚ ਤਿੰਨ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗੀ, ਦੋ ਮੌਤਾਂ

National: ਦਿੱਲੀ ਵਿੱਚ ਤਿੰਨ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗੀ, ਦੋ ਮੌਤਾਂ

by Ranjit Singh
1 week ago
0

National: ਦਿੱਲੀ ਵਿੱਚ ਤਿੰਨ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗੀ, ਦੋ ਮੌਤਾਂ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ ਵਾਰਤਾ): ਵੀਰਵਾਰ ਸਵੇਰੇ ਦਿੱਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 