PUNJAB : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਚੰਡੀਗੜ੍ਹ, 5ਸਤੰਬਰ(ਵਿਸ਼ਵ ਵਾਰਤਾ) PUNJAB : ਪੰਜਾਬ ਇਸ ਸਮੇਂ ਹੜ੍ਹ ਦੀ ਮਾਰ ਝੱਲ ਰਿਹਾ ਹੈ, ਹੜ੍ਹਾਂ ਕਾਰਨ ਹਾਲਾਤ ਗੰਭੀਰ ਬਣੇ ਹੋਏ ਹਨ। ਇਸ ਦੌਰਾਨ ਅੱਜ 5 ਸਤੰਬਰ, ਦਿਨ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ਤੇ ਸ਼ਾਮ 4:00 ਵਜੇ ਹੋਵੇਗੀ। ਦੱਸ ਦਈਏ ਕਿ ਪਹਿਲਾਂ ਇਹ ਮੀਟਿੰਗ ਸਵੇਰੇ 11 ਵਜੇ ਹੋਣੀ ਸੀ, ਪਰ ਹੁਣ ਮੀਟਿੰਗ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ, ਮੀਟਿੰਗ ਸ਼ਾਮ 4 ਵਜੇ ਹੋਵੇਗੀ।

ਮੀਟਿੰਗ ਦੌਰਾਨ ਸੂਬੇ ਨਾਲ ਸੰਬੰਧਤ ਕਈ ਵੱਡੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।

ਇਸ ਮੀਟਿੰਗ ਵਿੱਚ ਹੜ੍ਹ ਕਾਰਨ ਬਣੀ ਸਥਿਤੀ, ਲੋਕਾਂ ਲਈ ਰਾਹਤ ਪੈਕੇਜ ਅਤੇ ਵਿਕਾਸ ਯੋਜਨਾਵਾਂ ਵਰਗੇ ਮਾਮਲਿਆਂ ’ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਆਪਦਾ ਪ੍ਰਭਾਵਿਤ ਸੂਬਾ ਐਲਾਨ ਦਿੱਤਾ ਹੈ। ਦਰਅਸਲ, ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ ਹੜ੍ਹ ਕਾਰਨ ਸੂਬੇ ਦੇ 1200 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























